www.sabblok.blogspot.com
ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਤਾਬ ਖਰੀਦ ਮਾਮਲੇ 'ਚ ਫਸੇ ਪੰਜਾਬ ਦੇ ਸਿੱਖਿਆ ਮੰਤਰੀ ਸਿਕੰਦਰ ਸਿੰਘ ਮਲੂਕਾ ਨੂੰ ਅਹੁਦੇ ਤੋਂ ਹਟਾਉਣ ਤੋਂ ਸਾਫ ਇਨਕਾਰ ਕਰ ਦਿੱਤਾ ਹੈ। ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਬਾਦਲ ਨੇ ਕਿਹਾ ਕਿ ਗੁਲਜ਼ਾਰ ਸਿੰਘ ਰਣੀਕੇ ਦੇ ਮਾਮਲੇ ਵਿਚ ਵੀ ਮੀਡੀਆ ਦੀਆਂ ਖਬਰਾਂ ਤੋਂ ਬਾਅਦ ਹੀ ਮੰਤਰੀ ਨੂੰ ਹਟਾ ਦਿੱਤਾ ਗਿਆ ਪਰ ਬਾਅਦ ਵਿਚ ਹਾਈ ਕੋਰਟ ਵਲੋਂ ਰਣੀਕੇ ਨੂੰ ਕਲੀਨ ਚਿੱਟ ਮਿਲ ਗਈ।
ਬਾਦਲ ਨੇ ਕਿਹਾ ਕਿ ਉਨ੍ਹਾਂ ਇਸ ਮਾਮਲੇ ਦੀ ਜਾਂਚ ਰਿਟਾਇਰਡ ਜੱਜ ਨੂੰ ਦਿੱਤੀ ਹੈ ਅਤੇ ਮਾਮਲੇ ਵਿਚ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਹੋ ਜਾਵੇਗਾ। ਕਾਂਗਰਸ ਵਲੋਂ ਇਸ ਮਾਮਲੇ ਦੀ ਸੀ. ਬੀ. ਆਈ. ਜਾਂਚ ਦੀ ਕੀਤੀ ਜਾ ਰਹੀ ਮੰਗ ਨੂੰ ਸਿਰੇ ਤੋਂ ਨਕਾਰਦਿਆਂ ਬਾਦਲ ਨੇ ਕਿਹਾ ਕਿ ਬਾਜਵਾ ਤਾਂ ਚਾਹੁੰਦੇ ਹਨ ਕਿ ਉਹ ਖੁਦ ਇਸ ਮਾਮਲੇ ਦੀ ਜਾਂਚ ਕਰ ਲੈਣ ਪਰ ਇਸ ਤਰ੍ਹਾਂ ਨਹੀਂ ਹੋ ਸਕਦਾ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਸਕੂਲਾਂ ਵਿਚ ਕਿਤਾਬਾਂ ਦੀ ਖਰੀਦ ਅਤੇ ਲੈਬ ਦੀਆਂ ਕਿੱਟਾਂ ਦੇ ਮਾਮਲੇ ਨੂੰ ਲੈ ਕੇ ਸਿੱਖਿਆ ਮੰਤਰੀ ਸਿਕੰਦਰ ਸਿੰਘ ਮਲੂਕਾ ਵਿਵਾਦ ਵਿਚ ਫਸੇ ਹੋਏ ਹਨ। ਮਲੂਕਾ 'ਤੇ ਇਸ ਮਾਮਲੇ ਵਿਚ 9 ਕਰੋੜ ਰੁਪਏ ਦੇ ਘਪਲੇ ਦੇ ਦੋਸ਼ ਲਗਾਏ ਜਾ ਰਹੇ ਹਨ ਜਦੋਂਕਿ ਮਲੂਕਾ ਨੇ ਇਸ ਪੂਰੇ ਮਾਮਲੇ ਵਿਚ ਖੁਦ ਕਿਸੇ ਨਿਰਪੱਖ ਏਜੰਸੀ ਤੋਂ ਜਾਂਚ ਕਰਾਏ ਜਾਣ ਦੀ ਪੇਸ਼ਕਸ਼ ਕੀਤੀ ਹੈ। ਫਿਲਹਾਲ ਇਸ ਮਾਮਲੇ ਵਿਚ ਹੁਣ ਜਾਂਚ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਮਲੂਕਾ ਇਸ ਮਾਮਲੇ ਵਿਚ ਕਿੰਨੇ ਦੋਸ਼ੀ ਹਨ।

No comments:
Post a Comment