ਨਵੀਂ ਦਿੱਲੀ, 9 ਮਈ (ਏਜੰਸੀ)- ਚੰਡੀਗੜ੍ਹ ਦੇ ਪੀ.ਜੀ.ਆਈ ਹਸਪਤਾਲ 'ਚ ਅੱਜ ਦਮ ਤੋੜ ਗਏ ਪਾਕਿਸਤਾਨੀ ਕੈਦੀ ਸਨਾਉੱਲਾ ਦੀ ਮ੍ਰਿਤਕ ਦੇਹ ਪਾਕਿਸਤਾਨ ਨੂੰ ਦਿੱਤੀ ਜਾਵੇਗੀ। ਗ੍ਰਹਿ ਮੰਤਰੀ ਸੁਸ਼ੀਲ ਕੁਮਾਰ ਸ਼ਿੰਦੇ ਨੇ ਕਿਹਾ ਕਿ ਵਿਦੇਸ਼ ਮੰਤਰੀ ਪ੍ਰੀਸ਼ਦ ਉਸਦੇ ਮ੍ਰਿਤਕ ਸਰੀਰ ਨੂੰ ਪਾਕਿਸਤਾਨ ਭੇਜੇ ਜਾਣ ਦੀ ਕਾਨੂੰਨੀ ਕਾਰਵਾਈ ਪੂਰੀ ਕਰਨ ਲਈ ਪਾਕਿਸਤਾਨੀ ਅਧਿਕਾਰੀਆਂ ਨਾਲ ਗੱਲ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਨੂੰਨੀ ਰਸਮਾਂ ਪੂਰੀਆਂ ਹੋਣ ਤੋਂ ਬਾਅਦ ਮ੍ਰਿਤਕ ਸਰੀਰ ਪਾਕਿਸਤਾਨ ਭੇਜ ਦਿੱਤਾ ਜਾਵੇਗਾ। ਸੂਤਰਾਂ ਮੁਤਾਬਿਕ 52 ਸਾਲਾ ਸਨਾਉੱਲਾ ਦੀ ਮ੍ਰਿਤਕ ਦੇਹ ਦਾ ਪੋਸਟ ਮਾਰਟਮ ਚੰਡੀਗੜ੍ਹ ਵਿਚ ਕੀਤਾ ਜਾਵੇਗਾ।