jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Thursday 2 May 2013

ਸ਼ਹੀਦੀ ਯਾਦਗਾਰ ਵਿੱਚੋਂ ਭਿੰਡਰਾਂਵਾਲਾ ਦੀ ਫੋਟੋ ਵਾਲੀ ਕੰਧ ਘੜੀ ਉਤਾਰੀ

www.sabblok.blogspot.com
ਅੰਮ੍ਰਿਤਸਰ, 1 ਮਈ(ਪੀ ਟੀ ਆਈ ) ਸਾਕਾ ਨੀਲਾ ਤਾਰਾ ਯਾਦਗਾਰ ਦਾ ਨਾਂ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਾ ਦੇ ਨਾਂ ‘ਤੇ ਰੱਖਣ ਕਾਰਨ ਪੈਦਾ ਹੋਏ ਵਿਵਾਦ ਮਗਰੋਂ ਸ਼੍ਰੋਮਣੀ ਕਮੇਟੀ ਨੇ ਅਕਸ ਸੁਧਾਰ ਕਾਰਵਾਈ ਨੂੰ ਜਾਰੀ ਰੱਖਦਿਆਂ ਅੱਜ ਯਾਦਗਾਰ ਦੇ ਅੰਦਰ ਲੱਗੀ ਕੰਧ ਘੜੀ, ਜਿਸ ਵਿੱਚ ਸੰਤ ਭਿੰਡਰਾਂਵਾਲਾ ਦੀ ਤਸਵੀਰ ਸੀ, ਨੂੰ ਵੀ ਹਟਾ ਦਿੱਤਾ ਹੈ।
ਇਸ ਤੋਂ ਪਹਿਲਾਂ ਇਸ ਕਾਰਵਾਈ ਤਹਿਤ ਸ਼੍ਰੋਮਣੀ ਕਮੇਟੀ ਵਲੋਂ ਯਾਦਗਾਰ ਦੇ ਅੰਦਰ ਰੱਖੀ ਉਹ ਗੋਲਕ, ਜਿਸ ਉਪਰ ਸੰਤ ਭਿੰਡਰਾਂਵਾਲਾ ਦਾ ਨਾਂ ਲਿਖਿਆ ਹੋਇਆ ਸੀ, ਨੂੰ ਵੀ ਹਟਾ ਦਿੱਤਾ ਸੀ। ਇਸ ਤੋਂ ਇਲਾਵਾ ਦਮਦਮੀ ਟਕਸਾਲ ਨੂੰ ਇਥੇ ਯਾਦਗਾਰ ਵਿਖੇ ਅਖੰਡ ਪਾਠ ਬੁੱਕ ਕਰਨ ਅਤੇ ਯਾਦਗਾਰ ਦੀ ਕਾਰ ਸੇਵਾ ਲਈ ਮਾਲੀ ਮਦਦ ਇਕੱਠੀ ਕਰਨ ਤੋਂ ਵਰਜ ਦਿੱਤਾ ਗਿਆ।  ਇਸ ਮਾਮਲੇ ‘ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਵੱਲੋਂ ਕੱਲ੍ਹ ਖੁਦ ਮੌਕੇ ਦਾ ਜਾਇਜ਼ਾ ਵੀ ਲਿਆ ਗਿਆ ਅਤੇ ਉਨ੍ਹਾਂ ਨੇ ਪਰਿਕਰਮਾ ਵਿਚ ਯਾਦਗਾਰ ਦੇ ਇਤਿਹਾਸ ਸਬੰਧੀ ਲਾਏ ਬੋਰਡ ਦਾ ਵੀ ਸਖ਼ਤ ਨੋਟਿਸ ਲਿਆ ਹੈ।
ਜਿਸ ਵਿਚ ਸਾਕਾ ਨੀਲਾ ਤਾਰਾ ਤੇ ਸ੍ਰੀ ਹਰਿਮੰਦਰ ਸਾਹਿਬ ‘ਤੇ ਹੋਏ ਹਮਲਿਆਂ ਬਾਰੇ ਵੀ ਵਿਸਥਾਰਤ ਜਾਣਕਾਰੀ ਸ਼ਾਮਲ ਹੈ। ਇਸ ਬੋਰਡ ‘ਤੇ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਤਿੰਨੋ ਭਾਸ਼ਾਵਾਂ ਵਿਚ ਇਤਿਹਾਸ ਦਰਜ ਹੈ।
ਸ਼੍ਰੋਮਣੀ ਕਮੇਟੀ ਨੇ   ਬੋਰਡ ਨੂੰ ਹਟਾਉਣ ਦਾ ਯਤਨ ਵੀ ਕੀਤਾ ਸੀ ਪਰ ਦਮਦਮੀ ਟਕਸਾਲ ਦੇ ਕਾਰਕੁਨਾਂ ਦੇ ਆ ਜਾਣ ਕਾਰਨ ਇਹ ਕਾਰਵਾਈ ਟਲ ਗਈ, ਪਰ ਇਸ ਕਾਰਨ ਆਪਸੀ ਤਣਾਅ ਵੱਧ ਗਿਆ ਸੀ।
ਹੁਣ ਇਸ ਮਾਮਲੇ ਨੂੰ ਹੱਲ ਕਰਨ ਲਈ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਲੀ ਮੱਲ ਸਿੰਘ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ। ਜਦੋਂਕਿ ਅੰਤ੍ਰਿੰਗ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ ਵੱਲੋਂ ਦੋਵਾਂ ਧਿਰਾਂ ਨਾਲ ਤਾਲਮੇਲ ਕਰਕੇ ਮਾਮਲੇ ਨੂੰ ਹੱਲ ਕਰਨ ਦੀ ਜ਼ਿੰਮੇਵਾਰੀ ਹੈ। ਇਸ ਸਬੰਧ ਵਿਚ ਅੱਜ ਅਤੇ ਬੀਤੇ ਕੱਲ੍ਹ ਦੋਵਾਂ ਧਿਰਾਂ ਵਿਚਾਲੇ ਮੀਟਿੰਗ ਹੋਣ ਦੀ ਸੰਭਾਵਨਾ ਸੀ ਪਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਰੁਝੇਵਿਆਂ ਕਾਰਨ ਇਹ ਮੀਟਿੰਗ ਨਹੀਂ ਹੋ ਸਕੀ। ਹੁਣ ਇਹ ਮੀਟਿੰਗ ਭਲਕੇ 2 ਮਈ ਨੂੰ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਮੁੜ ਰੱਖੀ ਗਈ ਹੈ। ਦੂਜੇ ਪਾਸੇ ਇਸ ਮਾਮਲੇ ਨੂੰ ਵਧੇਰੇ ਗੰਭੀਰਤਾ ਨਾਲ ਲੈ ਰਹੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹੁਣ ਰੋਜ਼ਾਨਾ ਹੀ ਅੰਮ੍ਰਿਤਸਰ ਸਥਿਤ ਸ਼੍ਰੋਮਣੀ ਕਮੇਟੀ ਦੇ ਦਫਤਰ ਪੁੱਜ ਰਹੇ ਹਨ ਅਤੇ ਸਮੁੱਚੀ ਸਥਿਤੀ ‘ਤੇ ਖੁਦ ਨਜ਼ਰ ਰੱਖ ਰਹੇ ਹਨ।

No comments: