www.sabblok.blogspot.com
                        
ਨਵੀਂ
 ਦਿੱਲੀ- 7 ਮਈ -- ਖਾਲਿਸਤਾਨੀ ਅੱਤਵਾਦੀ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਪਤਨੀ ਨਵਨੀਤ ਕੌਰ 
ਨੇ ਉਨ੍ਹਾਂ ਦੀ ਫਾਂਸੀ ਦੀ ਸਜ਼ਾ 'ਤੇ ਰੋਕ ਲਗਾਉਣ ਲਈ ਸੁਪਰੀਮ ਕੋਰਟ ਵਿਚ ਅਰਜ਼ੀ ਦਿੱਤੀ 
ਹੈ। ਉਨ੍ਹਾਂ ਨੇ ਸੁਪਰੀਮ ਕੋਰਟ ਵਿਚ ਰੀਵਿਊ ਪਟੀਸ਼ਨ ਦਾ ਤਰਕ ਦਿੱਤਾ ਹੈ। 
ਭੁੱਲਰ 1993 ਵਿਚ ਹੋਏ ਬੰਬ ਧਮਾਕਿਆਂ ਦਾ ਦੋਸ਼ੀ ਹੈ। ਇਸ ਤੋਂ ਪਹਿਲਾਂ 12 ਅਪ੍ਰੈਲ ਨੂੰ ਸੁਪਰੀਮ ਕੋਰਟ ਨੇ ਭੁੱਲਰ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਬਾਰੇ ਪਟੀਸ਼ਨ 'ਤੇ ਆਪਣਾ ਫੈਸਲਾ ਸੁਣਾਉਂਦਿਆਂ ਇਹ ਪਟੀਸ਼ਨ ਖਾਰਜ ਕਰ ਦਿੱਤੀ ਸੀ ਅਤੇ ਫਾਂਸੀ ਦੀ ਸਜ਼ਾ ਬਰਕਰਾਰ ਰੱਖੀ ਸੀ।
ਪ੍ਰੋ. ਭੁੱਲਰ 10 ਸਤੰਬਰ, 1993 ਨੂੰ ਉਸ ਵੇਲੇ ਦੇ ਯੂਥ ਕਾਂਗਰਸ ਦੇ ਪ੍ਰਧਾਨ ਐਮ. ਐਸ. ਬਿੱਟਾ 'ਤੇ ਹੋਏ ਹਮਲੇ ਦੇ ਕੇਸ ਵਿਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਹਨ, ਜਿਸ ਵਿਚ ਨੌ ਸੁਰੱਖਿਆ ਮੁਲਾਜ਼ਮ ਮਾਰੇ ਗਏ ਸਨ।

No comments:
Post a Comment