www.sabblok.blogspot.com
ਕੱਥੂਨੰਗਲ/ਚਵਿੰਡਾ ਦੇਵੀ, 26 ਮਈ (ਡਾ: ਦਲਵਿੰਦਰ ਸਿੰਘ ਰੰਧਾਵਾ, ਮਲਕੀਤ ਸਿੰਘ, ਸਤਪਾਲ ਢੱਡੇ)-ਪੰਜਾਬ ਦੇ ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਨੂੰ ਮਿਲੀ ਜਿੱਤ ਨੂੰ ਪੰਜਾਬ ਵਿਚ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਦੀ ਸਪੱਸ਼ਟ ਹਾਰ ਦੀ ਨੀਂਹ ਕਰਾਰ ਦਿੱਦਿਆਂ ਕਿਹਾ ਕਿ ਕੇਂਦਰ ਵਿਚ ਐਨ. ਡੀ. ਏ. ਦੀ ਸਰਕਾਰ ਹੋਂਦ 'ਚ ਆਉਣ ਦੇ ਮੁੱਢਲੇ ਸੰਕੇਤ ਆਉਣੇ ਸ਼ੁਰੂ ਹੋ ਗਏ ਹਨ | ਅੱਜ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ 'ਚ ਮਿਲੀ ਜਿੱਤ ਲਈ ਗੁਰੂ ਦੇ ਸ਼ੁਕਰਾਨੇ ਤੇ ਮਜੀਠਾ ਹਲਕੇ ਦੇ ਅਕਾਲੀ ਵਰਕਰਾਂ ਦੇ ਧੰਨਵਾਦ ਲਈ ਸ੍ਰੀ ਅਖੰਡ ਪਾਠ ਦੇ ਭੋਗ ਮੌਕੇ ਸੰਗਤ ਦੇ ਠਾਠਾਂ ਮਾਰਦੇ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਉਕਤ ਵਿਚਾਰਾਂ ਦਾ ਪ੍ਰਗਟਾਵਾ ਕੀਤਾ | ਸਮਾਗਮ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੂੰ ਪੰਜਾਬ ਦੇ ਲੋਕਾਂ ਦੇ ਲੋਕਤੰਤਰੀ ਫ਼ਤਵੇ ਦਾ ਸਤਿਕਾਰ ਕਰਨ ਨੂੰ ਕਿਹਾ | ਅੱਜ ਦੇ ਸਮਾਗਮ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੇ ਜੇਤੂ ਮੈਂਬਰਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਾਬਕਾ ਸੰਸਦ ਮੈਂਬਰ ਰਾਜਮਹਿੰਦਰ ਸਿੰਘ ਮਜੀਠਾ, ਸਾਬਕਾ ਵਿਧਾਇਕ ਰਣਜੀਤ ਸਿੰਘ ਵਰਿਆਮ ਨੰਗਲ, ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ, ਚੇਅਰਮੈਨ ਸੁਖਵਿੰਦਰ ਸਿੰਘ ਗੋਲਡੀ, ਚੇਅਰਮੈਨ ਰਜਿੰਦਰ ਕੁਮਾਰ ਪੱਪੂ, ਚੇਅਰਮੈਨ ਹਰਵਿੰਦਰ ਸਿੰਘ ਭੁੱਲਰ ਤੇ ਹੋਰ ਅਕਾਲੀ ਆਗੂ ਵੀ ਮੌਜੂਦ ਸਨ |

No comments:
Post a Comment