www.sabblok.blogspot.com
ਫ਼ਰੀਦਕੋਟ, 30 ਮਈ
ਇੱਥੇ ਵੱਡੀ ਗਿਣਤੀ ਸਪੈਸ਼ਲ ਟਰੇਨਰ ਅਧਿਆਪਕਾਂ ਨੇ ਹੋਰ ਜੱਥੇਬੰਦੀਆਂ ਦੇ ਸਹਿਯੋਗ ਨਾਲ ਫ਼ਰੀਦਕੋਟ-ਕੋਟਕਪੂਰਾ ਰੋਡ ’ਤੇ ਜੌੜੀਆਂ ਨਹਿਰਾਂ ਦੇ ਪੁਲ ਉੱਪਰ ਚਾਰ ਘੰਟੇ ਤੱਕ ਚੱਕਾ ਜਾਮ ਕੀਤਾ ਜਿਸ ਕਰਕੇ ਸਮੁੱਚੇ ਸ਼ਹਿਰ ਦੀ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ। ਇਸ ਤੋਂ ਪਹਿਲਾਂ ਅਧਿਆਪਕ ਸ਼ਹੀਦ ਭਗਤ ਸਿੰਘ ਪਾਰਕ ਵਿੱਚ ਰੋਸ ਰੈਲੀ ਕਰਨਾ ਚਾਹੁੰਦੇ ਸਨ ਜਿਸ ਨੂੰ ਪੁਲੀਸ ਨੇ ਹੋਣ ਨਹੀਂ ਦਿੱਤਾ।
ਨਹਿਰਾਂ ਉੱਪਰ ਲੱਗੇ ਜਾਮ ਦੌਰਾਨ ਅਧਿਆਪਕਾਂ ਨੇ ਸਪੱਸ਼ਟ ਕੀਤਾ ਕਿ ਉਹ ਪੰਜਾਬ ਸਰਕਾਰ ਦੇ ਅੜੀਅਲ ਰਵੱਈਏ ਅੱਗੇ ਨਹੀਂ ਝੁਕਣਗੇ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਯਾਦਵਿੰਦਰ ਸਿੰਘ, ਨਰਿੰਦਰ ਕੌਰ, ਗੁਰਚਰਨ ਸਿੰਘ, ਗੁਰਪ੍ਰਤਾਪ ਸਿੰਘ ਆਦਿ ਨੇ ਕਿਹਾ ਕਿ ਪੰਜਾਬ ਸਰਕਾਰ ਨੇ 217 ਅਧਿਆਪਕਾਂ ਨੂੰ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਨਜ਼ਰਬੰਦ ਕੀਤਾ ਹੋਇਆ ਹੈ। ਆਗੂਆਂ ਨੇ ਕਿਹਾ ਕਿ 1895 ਅਧਿਆਪਕਾਂ ਦੀ ਪੱਕੀ ਭਰਤੀ ਤੱਕ ਸਰਕਾਰ ਖਿਲਾਫ਼ ਸੰਘਰਸ਼ ਜਾਰੀ ਰੱਖਿਆ ਜਾਵੇਗਾ ਅਤੇ ਹਰ ਪੱਧਰ ਦੀ ਲੜਾਈ ਲੜੀ ਜਾਵੇਗੀ। ਪੁਲੀਸ ਲਈ ਉਸ ਸਮੇਂ ਵੱਡੀ ਮੁਸੀਬਤ ਖੜ੍ਹੀ ਹੋ ਗਈ ਜਦੋਂ ਅਧਿਆਪਕਾਂ ਨੇ ਰਾਜਸਥਾਨ ਫੀਡਰ ਵਿੱਚ ਛਾਲ ਮਾਰਨ ਦੀ ਧਮਕੀ ਦੇ ਦਿੱਤੀ। ਇਸ ਧਮਕੀ ਤੋਂ ਬਾਅਦ ਸਮੁੱਚਾ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ।
ਡਿਪਟੀ ਕਮਿਸ਼ਨਰ ਰਵੀ ਭਗਤ ਨੇ ਅੰਦੋਲਨਕਾਰੀਆਂ ਨੂੰ ਤੁਰੰਤ ਗੱਲਬਾਤ ਦਾ ਸੱਦਾ ਦਿੱਤਾ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਵਿਚਾਰ ਰਹੀ ਹੈ ਅਤੇ ਜਲਦ ਹੀ ਉਨ੍ਹਾਂ ਦੇ ਮਸਲੇ ਦਾ ਹੱਲ ਕੱਢ ਲਿਆ ਜਾਵੇ। ਅਧਿਆਪਕ ਆਗੂ ਦਵਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਸਾਥੀਆਂ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਤੁਰੰਤ ਸਵੀਕਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਅਜਿਹਾ ਨਹੀਂ ਕਰਦੀ ਤਾਂ ਅੰਦੋਲਨਕਾਰੀ ਅਧਿਆਪਕ ਆਪਣੀਆਂ ਜਾਨਾਂ ਕੁਰਬਾਨ ਕਰਨ ਤੋਂ ਪਿੱਛੇ ਨਹੀਂ ਹਟਣਗੇ ਅਤੇ ਇਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।
|

No comments:
Post a Comment