jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Saturday 25 May 2013

ਭੁੱਲਰ ਦੀ ਸਿਹਤ ਦਾ ਜਾਇਜ਼ਾ ਲੈਣ ਲਈ ਡਾਕਟਰੀ ਬੋਰਡ ਦਾ ਗਠਨ

www.sabblok.blogspot.com
ਭੁੱਲਰ ਦੀ ਸਿਹਤ ਦਾ ਜਾਇਜ਼ਾ ਲੈਣ ਲਈ ਡਾਕਟਰੀ ਬੋਰਡ ਦਾ ਗਠਨ

ਨਵੀਂ ਦਿੱਲੀ.25 ਮਈ. – ਫਾਂਸੀ ਦੀ ਸਜ਼ਾ ਪ੍ਰਾਪਤ  ਪ੍ਰੋ. ਦਵਿੰਦਰ ਪਾਲ ਸਿੰਘ ਭੁੱਲਰ ਦੀ  ਸਿਹਤ ਦੀ ਜਾਂਚ ਲਈ ਦਿੱਲੀ ਸਰਕਾਰ ਨੇ ਇਕ ਡਾਕਟਰੀ ਬੋਰਡ ਦਾ ਗਠਨ ਕੀਤਾ ਹੈ। ਦੱਸਿਆ ਜਾਂਦਾ ਹੈ ਕਿ ਭੁੱਲਰ ‘ਚ ਆਤਮਹੱਤਿਆ ਦੀ ਪ੍ਰਵਿਰਤੀ ਹੈ ਅਤੇ ਉਹ ਪਿਛਲੇ 2 ਸਾਲਾਂ ਤੋਂ ਇੱਥੇ ਹਸਪਤਾਲ ‘ਚ ਭਰਤੀ ਹੈ। ਦਿੱਲੀ ਸਰਕਾਰ ਦੇ ਮੁੱਖ ਅਧਿਕਾਰੀਆਂ ਨੇ ਦੱਸਿਆ ਕਿ ਇਸ ਬੋਰਡ ‘ਚ ਦਿੱਲੀ ਦੇ ਮੁੱਖ ਹਸਪਤਾਲਾਂ ਦੇ ਮੁੱਖ ਡਾਕਟਰ ਸ਼ਾਮਲ ਹਨ ਅਤੇ ਇਹ ਬੋਰਡ ਅਗਲੇ ਹਫਤੇ ਆਪਣੀ ਰਿਪੋਰਟ ਦੇਵੇਗਾ। ਇਕ ਅਧਿਕਾਰੀ ਨੇ ਦੱਸਿਆ, ”ਬੋਰਡ ਨੇ ਸੰਕੇਤ ਦਿੱਤੇ ਹਨ ਕਿ ਭੁੱਲਰ ਦੀ ਮੈਡੀਕਲ ਰਿਪੋਰਟ ਸਰਕਾਰ ਨੂੰ ਅਗਲੇ ਹਫਤੇ ਤੱਕ ਮੁਹੱਈਆ ਹੋ ਜਾਵੇਗੀ। 
ਜ਼ਿਕਰਯੋਗ ਹੈ ਕਿ ਭੁੱਲਰ ਨੂੰ ਸਤੰਬਰ 1993 ‘ਚ ਇੱਥੇ ਇਕ ਬੰਬ ਧਮਾਕੇ ਦੇ ਮਾਮਲੇ ‘ਚ ਮੌਤ ਦੀ ਸਜ਼ਾ ਸੁਣਾਈ ਗਈ ਹੈ। ਇਸ ਧਮਾਕੇ ‘ਚ 9 ਲੋਕ ਮਾਰੇ ਗਏ ਸਨ ਅਤੇ 25 ਲੋਕ ਜ਼ਖਮੀ ਹੋ ਗਏ ਸਨ। ਜ਼ਖਮੀਆਂ ‘ਚੋਂ ਯੂਥ ਕਾਂਗਰਸ ਦੇ ਮੁਖੀ ਐੱਮ. ਐੱਸ. ਬਿੱਟਾ ਵੀ ਸ਼ਾਮਲ ਸਨ। ਪਿਛਲੇ ਹਫਤੇ ਹੀ ਸੁਪਰੀਮ ਕੋਰਟ ਨੇ ਭੁੱਲਰ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ‘ਚ ਬਦਲੇ ਜਾਣ ਦੀ ਉਸ ਦੀ ਅਰਜ਼ੀ ਨੂੰ ਰੱਦ ਕਰ ਦਿੱਤਾ ਸੀ, ਜਿਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਭੁੱਲਰ ਦੀ ਫਾਂਸੀ ਦੀ ਸਜ਼ਾ ਨੂੰ ਟਾਲਣ ਦਾ ਕੋਈ ਰਸਤਾ ਕੱਢਣ ਲਈ ਪ੍ਰਧਾਨ ਮੰਤਰੀ ਨਾਲ ਸੰਪਰਕ ਕੀਤਾ ਸੀ।ਨਵੀਂ ਦਿੱਲੀ.25 ਮਈ. – ਫਾਂਸੀ ਦੀ ਸਜ਼ਾ ਪ੍ਰਾਪਤ ਪ੍ਰੋ. ਦਵਿੰਦਰ ਪਾਲ ਸਿੰਘ ਭੁੱਲਰ ਦੀ ਸਿਹਤ ਦੀ ਜਾਂਚ ਲਈ ਦਿੱਲੀ ਸਰਕਾਰ ਨੇ ਇਕ ਡਾਕਟਰੀ ਬੋਰਡ ਦਾ ਗਠਨ ਕੀਤਾ ਹੈ। ਦੱਸਿਆ ਜਾਂਦਾ ਹੈ ਕਿ ਭੁੱਲਰ ‘ਚ ਆਤਮਹੱਤਿਆ ਦੀ ਪ੍ਰਵਿਰਤੀ ਹੈ ਅਤੇ ਉਹ ਪਿਛਲੇ 2 ਸਾਲਾਂ ਤੋਂ ਇੱਥੇ ਹਸਪਤਾਲ ‘ਚ ਭਰਤੀ ਹੈ। ਦਿੱਲੀ ਸਰਕਾਰ ਦੇ ਮੁੱਖ ਅਧਿਕਾਰੀਆਂ ਨੇ ਦੱਸਿਆ ਕਿ ਇਸ ਬੋਰਡ ‘ਚ ਦਿੱਲੀ ਦੇ ਮੁੱਖ ਹਸਪਤਾਲਾਂ ਦੇ ਮੁੱਖ ਡਾਕਟਰ ਸ਼ਾਮਲ ਹਨ ਅਤੇ ਇਹ ਬੋਰਡ ਅਗਲੇ ਹਫਤੇ ਆਪਣੀ ਰਿਪੋਰਟ ਦੇਵੇਗਾ। ਇਕ ਅਧਿਕਾਰੀ ਨੇ ਦੱਸਿਆ, ”ਬੋਰਡ ਨੇ ਸੰਕੇਤ ਦਿੱਤੇ ਹਨ ਕਿ ਭੁੱਲਰ ਦੀ ਮੈਡੀਕਲ ਰਿਪੋਰਟ ਸਰਕਾਰ ਨੂੰ ਅਗਲੇ ਹਫਤੇ ਤੱਕ ਮੁਹੱਈਆ ਹੋ ਜਾਵੇਗੀ।
 
ਜ਼ਿਕਰਯੋਗ ਹੈ ਕਿ ਭੁੱਲਰ ਨੂੰ ਸਤੰਬਰ 1993 ‘ਚ ਇੱਥੇ ਇਕ ਬੰਬ ਧਮਾਕੇ ਦੇ ਮਾਮਲੇ ‘ਚ ਮੌਤ ਦੀ ਸਜ਼ਾ ਸੁਣਾਈ ਗਈ ਹੈ। ਇਸ ਧਮਾਕੇ ‘ਚ 9 ਲੋਕ ਮਾਰੇ ਗਏ ਸਨ ਅਤੇ 25 ਲੋਕ ਜ਼ਖਮੀ ਹੋ ਗਏ ਸਨ। ਜ਼ਖਮੀਆਂ ‘ਚੋਂ ਯੂਥ ਕਾਂਗਰਸ ਦੇ ਮੁਖੀ ਐੱਮ. ਐੱਸ. ਬਿੱਟਾ ਵੀ ਸ਼ਾਮਲ ਸਨ। ਪਿਛਲੇ ਹਫਤੇ ਹੀ ਸੁਪਰੀਮ ਕੋਰਟ ਨੇ ਭੁੱਲਰ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ‘ਚ ਬਦਲੇ ਜਾਣ ਦੀ ਉਸ ਦੀ ਅਰਜ਼ੀ ਨੂੰ ਰੱਦ ਕਰ ਦਿੱਤਾ ਸੀ, ਜਿਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਭੁੱਲਰ ਦੀ ਫਾਂਸੀ ਦੀ ਸਜ਼ਾ ਨੂੰ ਟਾਲਣ ਦਾ ਕੋਈ ਰਸਤਾ ਕੱਢਣ ਲਈ ਪ੍ਰਧਾਨ ਮੰਤਰੀ ਨਾਲ ਸੰਪਰਕ ਕੀਤਾ ਸੀ।

No comments: