jd1

NES

www.sabblok.blogspot.com

LPU

RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Friday 3 May 2013

ਪੰਜਾਬ ਸਰਕਾਰ ਵੱਲੋਂ ਸਰਬਜੀਤ ਦੇ ਪਰਿਵਾਰ ਨੂੰ ਇਕ ਕਰੋੜ ਦੇਣ ਦਾ ਐਲਾਨ

www.sabblok.blogspot.com

Photo: ਪੰਜਾਬ ਸਰਕਾਰ ਵੱਲੋਂ ਸਰਬਜੀਤ ਦੇ ਪਰਿਵਾਰ ਨੂੰ ਇਕ ਕਰੋੜ ਦੇਣ ਦਾ ਐਲਾਨ 

ਤਰਨਤਾਰਨ/ਭਿੱਖੀਵਿੰਡ/ਖੇਮਕਰਨ/ਸ਼ਾਹਬਾਜਪੁਰ, 2 ਮਈ (ਪ੍ਰਭਾਤ ਮੌਾਗਾ, ਹਰਿੰਦਰ ਸਿੰਘ, ਬੌਬੀ, ਧਵਨ, ਬਿੱਲਾ, ਪ੍ਰ੍ਰਦੀਪ ਬੇਗੇਪੁਰ)-ਸਰਬਜੀਤ ਸਿੰਘ 'ਤੇ ਲਾਹੌਰ ਜੇਲ੍ਹ 'ਚ ਹੋਇਆ ਹਮਲਾ ਪਾਕਿਸਤਾਨ ਸਰਕਾਰ ਦੀ ਗਿਣੀ ਮਿਥੀ ਸਾਜ਼ਿਸ਼ ਹੈ | ਸਰਬਜੀਤ ਸਿੰਘ ਦੀ ਮੌਤ ਲਈ ਸਿੱਧੇ ਤੌਰ 'ਤੇ ਪਾਕਿਸਤਾਨ ਸਰਕਾਰ ਅਤੇ ਕੇਂਦਰ ਸਰਕਾਰ ਜ਼ਿੰਮੇਵਾਰ ਹੈ | ਸਰਬਜੀਤ ਦੀ ਰਿਹਾਈ ਲਈ ਪੰਜਾਬ ਦੇ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਅਤੇ ਪਾਕਿਸਤਾਨ ਸਰਕਾਰ 'ਤੇ ਦਬਾਅ ਵੀ ਬਣਾਇਆ ਸੀ, ਪਰ ਦੋਵਾਂ ਸਰਕਾਰਾਂ ਦੀ ਨਾਲਾਇਕੀ ਕਾਰਨ ਸਰਬਜੀਤ ਸਿੰਘ ਅੱਜ ਸਾਡੇ ਵਿਚ ਨਹੀਂ ਰਿਹਾ | ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਨੇ ਸਰਬਜੀਤ ਸਿੰਘ ਦੀ ਮੌਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਐਕਸ ਗ੍ਰੇਸ਼ੀਆ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ ਅਤੇ ਇਸ ਦੇ ਨਾਲ-ਨਾਲ ਸਰਬਜੀਤ ਸਿੰਘ ਨੂੰ ਸ਼ਹੀਦ ਦਾ ਦਰਜਾ ਦਿੰਦੇ ਹੋਏ ਸੂਬੇ ਵਿਚ ਤਿੰਨ ਦਿਨ ਸੋਗ ਦਾ ਐਲਾਨ ਕੀਤਾ ਹੈ | ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਸਰਬਜੀਤ ਸਿੰਘ ਦੀਆਂ ਦੋਨੋਂ ਲੜਕੀਆਂ ਸਵਪਨਦੀਪ ਕੌਰ ਅਤੇ ਪੂਨਮ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ | ਇਹ ਪ੍ਰਗਟਾਵਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਮੁੱਖ ਸੰਸਦੀ ਸਕੱਤਰ ਵਿਰਸਾ ਸਿੰਘ ਵਲਟੋਹਾ ਅਤੇ ਮੁੱਖ ਸੰਸਦੀ ਸਕੱਤਰ ਹਰਮੀਤ ਸਿੰਘ ਸੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ |
ਸਰਬਜੀਤ ਦਾ ਪਰਿਵਾਰ ਭਿੱਖੀਵਿੰਡ ਪੁੱਜਾ
ਸਰਬਜੀਤ ਸਿੰਘ ਦਾ ਪਰਿਵਾਰ ਅੱਜ ਦੁਪਹਿਰ ਨਵੀਂ ਦਿੱਲੀ ਤੋਂ ਆਪਣੇ ਪਿੰਡ ਭਿੱਖੀਵਿੰਡ ਹਵਾਈ ਸੈਨਾ ਦੇ ਵਿਸ਼ੇਸ਼ ਹੈਲੀਕਾਪਟਰ ਰਾਹੀਂ ਪੁੱਜਾ, ਜਿਸ ਵਿਚ ਸਰਬਜੀਤ ਸਿੰਘ ਦੀ ਪਤਨੀ ਸੁਖਪ੍ਰੀਤ ਕੌਰ, ਪੁੱਤਰੀਆਂ ਪੂਨਮ ਅਤੇ ਸਵਪਨਦੀਪ ਕੌਰ ਅਤੇ ਭੈਣ ਦਲਬੀਰ ਕੌਰ ਸਮੇਤ ਪੰਜਾਬ ਦੇ ਕੈਬਨਿਟ ਮੰਤਰੀ ਸ: ਬਿਕਰਮ ਸਿੰਘ ਮਜੀਠੀਆ, ਸਾਬਕਾ ਕੈਬਨਿਟ ਮੰਤਰੀ ਰਣਜੀਤ ਸਿੰਘ ਬ੍ਰਹਮਪੁਰਾ ਤੇ ਉਪ ਚੇਅਰਮੈਨ ਐੱਸ. ਟੀ. ਐੱਸ. ਸੀ. ਕਮਿਸ਼ਨ ਭਾਰਤ ਸਰਕਾਰ ਡਾ: ਰਾਜ ਕੁਮਾਰ ਵੇਰਕਾ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡ ਭਗਵਾਨਪੁਰਾ ਦੇ ਖੇਡ ਸਟੇਡੀਅਮ ਵਿਚ ਬਣਾਏ ਗਏ ਹੈਲੀਪੈਡ ਵਿਚ ਪਹੁੰਚੇ | ਜਿਥੇ ਸਰਬਜੀਤ ਦੇ ਪਰਿਵਾਰਕ ਮੈਂਬਰਾਂ ਨੂੰ ਦਿਲਾਸਾ ਦੇਣ ਵਾਸਤੇ ਹਲਕਾ ਵਿਧਾਇਕ ਮੁੱਖ ਸੰਸਦੀ ਸਕੱਤਰ ਪ੍ਰੋ: ਵਿਰਸਾ ਸਿੰਘ ਵਲਟੋਹਾ, ਮੈਂਬਰ ਪਾਰਲੀਮੈਂਟ ਰਤਨ ਸਿੰਘ ਅਜਨਾਲਾ, ਮੁੱਖ ਸੰਸਦੀ ਸਕੱਤਰ ਹਰਮੀਤ ਸਿੰਘ ਸੰਧੂ, ਭਾਈ ਮਨਜੀਤ ਸਿੰਘ ਚੇਅ: ਪੇਡਾ, ਸਾਬਕਾ ਮੰਤਰੀ ਲਕਸ਼ਮੀ ਕਾਂਤਾ ਚਾਵਲਾ ਤੋਂ ਇਲਾਵਾ ਡਿਪਟੀ ਕਮਿਸ਼ਨਰ ਰਜਤ ਅਗਰਵਾਲ, ਡੀ. ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ, ਬੀ.ਐੱਸ.ਐੱਫ. ਦੇ ਆਈ.ਜੀ. ਜੇ.ਐੱਸ. ਨੰਦ ਪ੍ਰਕਾਸ਼ ਤੇ ਡੀ.ਆਈ.ਜੀ. ਆਈ.ਡੀ. ਸਿੰਘ, ਐੱਸ.ਐੱਸ.ਪੀ. ਰਾਜਜੀਤ ਸਿੰਘ ਤਰਨ ਤਾਰਨ, ਮੇਅਰ ਅੰਮਿ੍ਤਸਰ ਬਖਸ਼ੀ ਰਾਮ ਅਰੋੜਾ, ਡੀ.ਐੱਸ.ਪੀ. ਭਿੱਖੀਵਿੰਡ ਦਿਲਬਾਗ ਸਿੰਘ ਐੱਸ.ਪੀ.ਡੀ., ਹਰਵਿੰਦਰ ਸਿੰਘ ਸੰਧੂ ਤੋਂ ਇਲਾਵਾ ਵੱਡੀ ਗਿਣਤੀ ਵਿਚ ਪ੍ਰਸ਼ਾਸਨਿਕ ਅਤੇ ਬੀ. ਐੱਸ. ਐੱਫ. ਦੇ ਅਧਿਕਾਰੀ ਪਹੁੰਚੇ ਹੋਏ ਸਨ |
ਹੈਲੀਕਾਪਟਰ ਤੋਂ ਉਤਰਨ ਉਪਰੰਤ ਸਰਬਜੀਤ ਸਿੰਘ ਦਾ ਸਮੁੱਚਾ ਪਰਿਵਾਰ ਬਿਕਰਮ ਸਿੰਘ ਮਜੀਠੀਆ ਤੇ ਪ੍ਰੋ: ਵਿਰਸਾ ਸਿੰਘ ਵਲਟੋਹਾ ਦੇ ਗਲ ਲੱਗ ਕੇ ਭੁੱਬਾਂ ਮਾਰ ਕੇ ਰੋਇਆ | ਭਿੱਖੀਵਿੰਡ ਤੇ ਆਸ-ਪਾਸ ਦੇ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਲੋਕ ਸਰਬਜੀਤ ਦੇ ਘਰ ਪਹੁੰਚ ਕੇ ਉਸਦੇ ਪਰਿਵਾਰ ਨਾਲ ਦੁੱਖ ਸਾਂਝਾ ਕਰ ਰਹੇ ਸਨ | ਅੱਜ ਸਮੁੱਚੇ ਭਿੱਖੀਵਿੰਡ ਖੇਤਰ ਵਿਚ ਵੱਡੇ ਪੱਧਰ 'ਤੇ ਪਾਕਿਸਤਾਨ ਪ੍ਰਤੀ ਲੋਕਾਂ ਵਿਚ ਰੋਸ ਵੇਖਣ ਨੂੰ ਮਿਲਿਆ ਅਤੇ ਭਿੱਖੀਵਿੰਡ ਦਾ ਸਮੁੱਚਾ ਬਾਜ਼ਾਰ, ਸਕੂਲੀ, ਵਿਦਿਅਕ ਅਦਾਰੇ, ਨਿੱਜੀ ਦੁਕਾਨਾਂ ਅਤੇ ਹੋਰ ਸਮਾਜਿਕ ਸੰਗਠਨਾਂ ਦੇ ਦਫ਼ਤਰ ਬੰਦ ਰਹੇ |
ਸਿਆਸੀ ਪਾਰਟੀਆਂ 'ਚ ਲਾਹਾ ਲੈਣ ਦੀ ਦੌੜ ਹੋੋਈ ਸ਼ੁਰੂ-ਸਰਬਜੀਤ ਸਿੰਘ ਦੀ ਮੌਤ ਹੋ ਜਾਣ ਨਾਲ ਭਾਰਤ 'ਚ ਰਾਜਨੀਤੀ ਅੰਦਰ ਇਕ ਦਮ ਉਛਾਲ ਆ ਗਿਆ | ਸਰਬਜੀਤ ਸਿੰਘ ਦੀ ਮੌਤ ਤੋਂ ਬਾਅਦ ਭਾਰਤ 'ਚ ਰਾਜਨੀਤਿਕ ਪਾਰਟੀਆਂ ਅੰਦਰ ਆਪਣੀ ਆਪਣੀ ਰਾਜਨੀਤੀ ਚਮਕਾਉਣ ਲਈ ਦੌੜ ਸ਼ੁਰੂ ਹੋ ਗਈ | ਭਾਜਪਾ ਅਤੇ ਅਕਾਲੀ ਆਗੂਆਂ ਵੱਲੋਂ ਕੇਂਦਰ ਸਰਕਾਰ 'ਤੇ ਸਰਬਜੀਤ ਸਿੰਘ ਦੇ ਮਾਮਲੇ ਵਿਚ ਲਾਪ੍ਰਵਾਹੀ ਦਿਖਾਉਣ ਦੇ ਦੋਸ਼ ਲਾਏ ਜਾ ਰਹੇ ਹਨ | ਕੇਂਦਰ ਦੀ ਕਾਂਗਰਸ ਸਰਕਾਰ ਨੂੰ ਦੂਸਰੀ ਪਾਰਟੀਆਂ ਦੇ ਆਗੂਆਂ ਨੇ ਚਾਰੇ ਪਾਸੇ ਘੇਰਨਾ ਸ਼ੁਰੂ ਕਰ ਦਿੱਤਾ | ਸਰਬਜੀਤ ਸਿੰਘ ਦੇ ਅੰਤਿਮ ਸਸਕਾਰ ਮੌਕੇ ਜਦ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਭਿੱਖੀਵਿੰਡ ਵਿਖੇ ਪੁੱਜਣ ਦਾ ਐਲਾਨ ਕੀਤਾ ਤਾਂ ਨਾਲ ਹੀ ਕਾਂਗਰਸੀ ਆਗੂਆਂ ਨੇ ਵੀ ਹਰਕਤ ਵਿਚ ਆਉਂਦੇ ਹੋਏ ਦਿੱਲੀ ਤੋਂ ਵਿਸ਼ੇਸ਼ ਤੌਰ 'ਤੇ ਰਾਹੁਲ ਗਾਂਧੀ, ਵਿਦੇਸ਼ ਮੰਤਰੀ ਪ੍ਰਨੀਤ ਕੌਰ ਦੇ ਨਾਲ-ਨਾਲ ਪੰਜਾਬ ਕਾਂਗਰਸ ਦੇ ਮੁੱਖ ਆਗੂਆਂ ਦਾ ਭਿੱਖੀਵਿੰਡ ਵਿਖੇ ਪੁੱਜਣ 'ਤੇ ਐਲਾਨ ਕਰ ਦਿੱਤਾ ਹੈ |ਤਰਨਤਾਰਨ/ਭਿੱਖੀਵਿੰਡ/ਖੇਮਕਰਨ/ਸ਼ਾਹਬਾਜਪੁਰ, 2 ਮਈ (ਪ੍ਰਭਾਤ ਮੌਾਗਾ, ਹਰਿੰਦਰ ਸਿੰਘ, ਬੌਬੀ, ਧਵਨ, ਬਿੱਲਾ, ਪ੍ਰ੍ਰਦੀਪ ਬੇਗੇਪੁਰ)-ਸਰਬਜੀਤ ਸਿੰਘ 'ਤੇ ਲਾਹੌਰ ਜੇਲ੍ਹ 'ਚ ਹੋਇਆ ਹਮਲਾ ਪਾਕਿਸਤਾਨ ਸਰਕਾਰ ਦੀ ਗਿਣੀ ਮਿਥੀ ਸਾਜ਼ਿਸ਼ ਹੈ | ਸਰਬਜੀਤ ਸਿੰਘ ਦੀ ਮੌਤ ਲਈ ਸਿੱਧੇ ਤੌਰ 'ਤੇ ਪਾਕਿਸਤਾਨ ਸਰਕਾਰ ਅਤੇ ਕੇਂਦਰ ਸਰਕਾਰ ਜ਼ਿੰਮੇਵਾਰ ਹੈ | ਸਰਬਜੀਤ ਦੀ ਰਿਹਾਈ ਲਈ ਪੰਜਾਬ ਦੇ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਅਤੇ ਪਾਕਿਸਤਾਨ ਸਰਕਾਰ 'ਤੇ ਦਬਾਅ ਵੀ ਬਣਾਇਆ ਸੀ, ਪਰ ਦੋਵਾਂ ਸਰਕਾਰਾਂ ਦੀ ਨਾਲਾਇਕੀ ਕਾਰਨ ਸਰਬਜੀਤ ਸਿੰਘ ਅੱਜ ਸਾਡੇ ਵਿਚ ਨਹੀਂ ਰਿਹਾ | ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਨੇ ਸਰਬਜੀਤ ਸਿੰਘ ਦੀ ਮੌਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਐਕਸ ਗ੍ਰੇਸ਼ੀਆ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ ਅਤੇ ਇਸ ਦੇ ਨਾਲ-ਨਾਲ ਸਰਬਜੀਤ ਸਿੰਘ ਨੂੰ ਸ਼ਹੀਦ ਦਾ ਦਰਜਾ ਦਿੰਦੇ ਹੋਏ ਸੂਬੇ ਵਿਚ ਤਿੰਨ ਦਿਨ ਸੋਗ ਦਾ ਐਲਾਨ ਕੀਤਾ ਹੈ | ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਸਰਬਜੀਤ ਸਿੰਘ ਦੀਆਂ ਦੋਨੋਂ ਲੜਕੀਆਂ ਸਵਪਨਦੀਪ ਕੌਰ ਅਤੇ ਪੂਨਮ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ | ਇਹ ਪ੍ਰਗਟਾਵਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਮੁੱਖ ਸੰਸਦੀ ਸਕੱਤਰ ਵਿਰਸਾ ਸਿੰਘ ਵਲਟੋਹਾ ਅਤੇ ਮੁੱਖ ਸੰਸਦੀ ਸਕੱਤਰ ਹਰਮੀਤ ਸਿੰਘ ਸੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ |
ਸਰਬਜੀਤ ਦਾ ਪਰਿਵਾਰ ਭਿੱਖੀਵਿੰਡ ਪੁੱਜਾ
ਸਰਬਜੀਤ ਸਿੰਘ ਦਾ ਪਰਿਵਾਰ ਅੱਜ ਦੁਪਹਿਰ ਨਵੀਂ ਦਿੱਲੀ ਤੋਂ ਆਪਣੇ ਪਿੰਡ ਭਿੱਖੀਵਿੰਡ ਹਵਾਈ ਸੈਨਾ ਦੇ ਵਿਸ਼ੇਸ਼ ਹੈਲੀਕਾਪਟਰ ਰਾਹੀਂ ਪੁੱਜਾ, ਜਿਸ ਵਿਚ ਸਰਬਜੀਤ ਸਿੰਘ ਦੀ ਪਤਨੀ ਸੁਖਪ੍ਰੀਤ ਕੌਰ, ਪੁੱਤਰੀਆਂ ਪੂਨਮ ਅਤੇ ਸਵਪਨਦੀਪ ਕੌਰ ਅਤੇ ਭੈਣ ਦਲਬੀਰ ਕੌਰ ਸਮੇਤ ਪੰਜਾਬ ਦੇ ਕੈਬਨਿਟ ਮੰਤਰੀ ਸ: ਬਿਕਰਮ ਸਿੰਘ ਮਜੀਠੀਆ, ਸਾਬਕਾ ਕੈਬਨਿਟ ਮੰਤਰੀ ਰਣਜੀਤ ਸਿੰਘ ਬ੍ਰਹਮਪੁਰਾ ਤੇ ਉਪ ਚੇਅਰਮੈਨ ਐੱਸ. ਟੀ. ਐੱਸ. ਸੀ. ਕਮਿਸ਼ਨ ਭਾਰਤ ਸਰਕਾਰ ਡਾ: ਰਾਜ ਕੁਮਾਰ ਵੇਰਕਾ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡ ਭਗਵਾਨਪੁਰਾ ਦੇ ਖੇਡ ਸਟੇਡੀਅਮ ਵਿਚ ਬਣਾਏ ਗਏ ਹੈਲੀਪੈਡ ਵਿਚ ਪਹੁੰਚੇ | ਜਿਥੇ ਸਰਬਜੀਤ ਦੇ ਪਰਿਵਾਰਕ ਮੈਂਬਰਾਂ ਨੂੰ ਦਿਲਾਸਾ ਦੇਣ ਵਾਸਤੇ ਹਲਕਾ ਵਿਧਾਇਕ ਮੁੱਖ ਸੰਸਦੀ ਸਕੱਤਰ ਪ੍ਰੋ: ਵਿਰਸਾ ਸਿੰਘ ਵਲਟੋਹਾ, ਮੈਂਬਰ ਪਾਰਲੀਮੈਂਟ ਰਤਨ ਸਿੰਘ ਅਜਨਾਲਾ, ਮੁੱਖ ਸੰਸਦੀ ਸਕੱਤਰ ਹਰਮੀਤ ਸਿੰਘ ਸੰਧੂ, ਭਾਈ ਮਨਜੀਤ ਸਿੰਘ ਚੇਅ: ਪੇਡਾ, ਸਾਬਕਾ ਮੰਤਰੀ ਲਕਸ਼ਮੀ ਕਾਂਤਾ ਚਾਵਲਾ ਤੋਂ ਇਲਾਵਾ ਡਿਪਟੀ ਕਮਿਸ਼ਨਰ ਰਜਤ ਅਗਰਵਾਲ, ਡੀ. ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ, ਬੀ.ਐੱਸ.ਐੱਫ. ਦੇ ਆਈ.ਜੀ. ਜੇ.ਐੱਸ. ਨੰਦ ਪ੍ਰਕਾਸ਼ ਤੇ ਡੀ.ਆਈ.ਜੀ. ਆਈ.ਡੀ. ਸਿੰਘ, ਐੱਸ.ਐੱਸ.ਪੀ. ਰਾਜਜੀਤ ਸਿੰਘ ਤਰਨ ਤਾਰਨ, ਮੇਅਰ ਅੰਮਿ੍ਤਸਰ ਬਖਸ਼ੀ ਰਾਮ ਅਰੋੜਾ, ਡੀ.ਐੱਸ.ਪੀ. ਭਿੱਖੀਵਿੰਡ ਦਿਲਬਾਗ ਸਿੰਘ ਐੱਸ.ਪੀ.ਡੀ., ਹਰਵਿੰਦਰ ਸਿੰਘ ਸੰਧੂ ਤੋਂ ਇਲਾਵਾ ਵੱਡੀ ਗਿਣਤੀ ਵਿਚ ਪ੍ਰਸ਼ਾਸਨਿਕ ਅਤੇ ਬੀ. ਐੱਸ. ਐੱਫ. ਦੇ ਅਧਿਕਾਰੀ ਪਹੁੰਚੇ ਹੋਏ ਸਨ |
ਹੈਲੀਕਾਪਟਰ ਤੋਂ ਉਤਰਨ ਉਪਰੰਤ ਸਰਬਜੀਤ ਸਿੰਘ ਦਾ ਸਮੁੱਚਾ ਪਰਿਵਾਰ ਬਿਕਰਮ ਸਿੰਘ ਮਜੀਠੀਆ ਤੇ ਪ੍ਰੋ: ਵਿਰਸਾ ਸਿੰਘ ਵਲਟੋਹਾ ਦੇ ਗਲ ਲੱਗ ਕੇ ਭੁੱਬਾਂ ਮਾਰ ਕੇ ਰੋਇਆ | ਭਿੱਖੀਵਿੰਡ ਤੇ ਆਸ-ਪਾਸ ਦੇ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਲੋਕ ਸਰਬਜੀਤ ਦੇ ਘਰ ਪਹੁੰਚ ਕੇ ਉਸਦੇ ਪਰਿਵਾਰ ਨਾਲ ਦੁੱਖ ਸਾਂਝਾ ਕਰ ਰਹੇ ਸਨ | ਅੱਜ ਸਮੁੱਚੇ ਭਿੱਖੀਵਿੰਡ ਖੇਤਰ ਵਿਚ ਵੱਡੇ ਪੱਧਰ 'ਤੇ ਪਾਕਿਸਤਾਨ ਪ੍ਰਤੀ ਲੋਕਾਂ ਵਿਚ ਰੋਸ ਵੇਖਣ ਨੂੰ ਮਿਲਿਆ ਅਤੇ ਭਿੱਖੀਵਿੰਡ ਦਾ ਸਮੁੱਚਾ ਬਾਜ਼ਾਰ, ਸਕੂਲੀ, ਵਿਦਿਅਕ ਅਦਾਰੇ, ਨਿੱਜੀ ਦੁਕਾਨਾਂ ਅਤੇ ਹੋਰ ਸਮਾਜਿਕ ਸੰਗਠਨਾਂ ਦੇ ਦਫ਼ਤਰ ਬੰਦ ਰਹੇ |
ਸਿਆਸੀ ਪਾਰਟੀਆਂ 'ਚ ਲਾਹਾ ਲੈਣ ਦੀ ਦੌੜ ਹੋੋਈ ਸ਼ੁਰੂ-ਸਰਬਜੀਤ ਸਿੰਘ ਦੀ ਮੌਤ ਹੋ ਜਾਣ ਨਾਲ ਭਾਰਤ 'ਚ ਰਾਜਨੀਤੀ ਅੰਦਰ ਇਕ ਦਮ ਉਛਾਲ ਆ ਗਿਆ | ਸਰਬਜੀਤ ਸਿੰਘ ਦੀ ਮੌਤ ਤੋਂ ਬਾਅਦ ਭਾਰਤ 'ਚ ਰਾਜਨੀਤਿਕ ਪਾਰਟੀਆਂ ਅੰਦਰ ਆਪਣੀ ਆਪਣੀ ਰਾਜਨੀਤੀ ਚਮਕਾਉਣ ਲਈ ਦੌੜ ਸ਼ੁਰੂ ਹੋ ਗਈ | ਭਾਜਪਾ ਅਤੇ ਅਕਾਲੀ ਆਗੂਆਂ ਵੱਲੋਂ ਕੇਂਦਰ ਸਰਕਾਰ 'ਤੇ ਸਰਬਜੀਤ ਸਿੰਘ ਦੇ ਮਾਮਲੇ ਵਿਚ ਲਾਪ੍ਰਵਾਹੀ ਦਿਖਾਉਣ ਦੇ ਦੋਸ਼ ਲਾਏ ਜਾ ਰਹੇ ਹਨ | ਕੇਂਦਰ ਦੀ ਕਾਂਗਰਸ ਸਰਕਾਰ ਨੂੰ ਦੂਸਰੀ ਪਾਰਟੀਆਂ ਦੇ ਆਗੂਆਂ ਨੇ ਚਾਰੇ ਪਾਸੇ ਘੇਰਨਾ ਸ਼ੁਰੂ ਕਰ ਦਿੱਤਾ | ਸਰਬਜੀਤ ਸਿੰਘ ਦੇ ਅੰਤਿਮ ਸਸਕਾਰ ਮੌਕੇ ਜਦ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਭਿੱਖੀਵਿੰਡ ਵਿਖੇ ਪੁੱਜਣ ਦਾ ਐਲਾਨ ਕੀਤਾ ਤਾਂ ਨਾਲ ਹੀ ਕਾਂਗਰਸੀ ਆਗੂਆਂ ਨੇ ਵੀ ਹਰਕਤ ਵਿਚ ਆਉਂਦੇ ਹੋਏ ਦਿੱਲੀ ਤੋਂ ਵਿਸ਼ੇਸ਼ ਤੌਰ 'ਤੇ ਰਾਹੁਲ ਗਾਂਧੀ, ਵਿਦੇਸ਼ ਮੰਤਰੀ ਪ੍ਰਨੀਤ ਕੌਰ ਦੇ ਨਾਲ-ਨਾਲ ਪੰਜਾਬ ਕਾਂਗਰਸ ਦੇ ਮੁੱਖ ਆਗੂਆਂ ਦਾ ਭਿੱਖੀਵਿੰਡ ਵਿਖੇ ਪੁੱਜਣ 'ਤੇ ਐਲਾਨ ਕਰ ਦਿੱਤਾ ਹੈ |

No comments: