jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Wednesday, 29 May 2013

ਮੁੱਲਾਂਪੁਰ ਦਾ ਨਾਂ ਨਵਾਂ ਚੰਡੀਗੜ੍ਹ ਰੱਖਣ ਨੂੰ ਮੁੱਖ ਮੰਤਰੀ ਵੱਲੋਂ ਪ੍ਰਵਾਨਗੀ

www.sabblok.blogspot.com

ਚੰਡੀਗੜ੍ਹ, 29 ਮਈ
ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਲੋਕਲ ਪਲਾਨਿੰਗ ਏਰੀਆ (ਐਲ.ਪੀ.ਏ.) ਮੁੱਲਾਂਪੁਰ ਦਾ ਨਾਂ ‘ਨਵਾਂ ਚੰਡੀਗੜ੍ਹ’ ਰੱਖਣ ਦੀ ਪ੍ਰਵਾਨਗੀ ਦੇ ਦਿੱਤੀ ਹੈ ਅਤੇ ਗ੍ਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਨੂੰ ਇਸ ਦਾ ਵਿਕਾਸ ਆਧੁਨਿਕ ਲੀਹਾਂ ਉਤੇ ਯੋਜਨਾਬੱਧ ਸ਼ਹਿਰ ਵਜੋਂ ਕਰਨ ਲਈ ਆਖਿਆ ਹੈ।
ਸ੍ਰੀ ਬਾਦਲ ਨੇ ਪੰਜਾਬ ਰੀਜਨਲ ਐਂਡ ਟਾਊਨ ਪਲਾਨਿੰਗ ਐਂਡ ਡਿਵੈਲਪਮੈਂਟ ਬੋਰਡ ਦੀ 26ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਰਾਜ ਵਿੱਚ ਵੱਖ ਵੱਖ ਵਿਕਾਸ ਅਥਾਰਟੀਆਂ ਦੇ ਕੰਮਾਂ ਦਾ ਜਾਇਜ਼ਾ ਲੈਂਦੇ ਹੋਏ ਕਿਹਾ ਕਿ ਮੁੱਲਾਂਪੁਰ ਚੰਡੀਗੜ੍ਹ ਦੇ ਬਿਲਕੁਲ ਨੇੜੇ ਹੈ ਅਤੇ ਇਸ ਨੂੰ ਇੱਕ ਮਾਡਲ ਸਿਟੀ ਵਜੋਂ ਵਿਕਸਤ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਸ਼ਹਿਰ ਨੂੰ ਚੰਡੀਗੜ੍ਹ ਦੀ ਤਰਜ਼ ’ਤੇ ਵਿਕਸਤ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਮੁੱਖ ਮੰਤਰੀ ਨੇ ਸਿਹਤ ਅਤੇ ਮੈਡੀਕਲ ਸਿੱਖਿਆ ਦੇ ਸਲਾਹਕਾਰ ਡਾ. ਕੇ.ਕੇ. ਤਲਵਾੜ ਦੀ ਅਗਵਾਈ ’ਚ ਉੱਚ ਪੱਧਰੀ ਕਮੇਟੀ ਗਠਿਤ ਕਰਨ ਲਈ ਵੀ ਸਹਿਮਤੀ ਦੇ ਦਿੱਤੀ। ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ ਮੁੱਲਾਂਪੁਰ ਵਿਖੇ ਮੈਡੀਸਿਟੀ ਨੂੰ ਵਿਕਸਤ ਕਰਨ ਲਈ ਵਿਆਪਕ ਯੋਜਨਾ ਤਿਆਰ ਕਰੇਗਾ। ਟਾਟਾ ਮੈਮੋਰੀਅਲ ਕੈਂਸਰ ਹਸਪਤਾਲ ਦੀ ਤਰਜ ਉਤੇ ਇੱਕ ਅਤਿ ਆਧੁਨਿਕ ਕੈਂਸਰ ਇੰਸਟੀਚਿਊਟ 50 ਏਕੜ ਰਕਬੇ ਉਤੇ ਮੈਡੀਸਿਟੀ ਵਿੱਚ ਬਣਾਈ ਜਾ ਰਹੀ ਹੈ। ਮੁੱਖ ਮੰਤਰੀ ਨੇ ਇਸੇ ਤਰ੍ਹਾਂ ਦੀ ਇੱਕ ਕਮੇਟੀ ਸਿੱਖਿਆ ਮਾਹਿਰਾਂ ਦੀ ਵੀ ਬਣਾਉਣ ਲਈ ਸਹਿਮਤੀ ਦੇ ਦਿੱਤੀ ਹੈ ਜੋ ਐਜੂਸਿਟੀ ਨੂੰ ਵਿਕਸਤ ਕਰਨ ਲਈ ਕਾਰਜ ਯੋਜਨਾ ਤਿਆਰ ਕਰੇਗੀ ਤਾਂ ਜੋ 1700 ਏਕੜ ਰਕਬੇ ਉਤੇ ਬਣਨ ਵਾਲੀ ਇਸ ਸਿਟੀ ਨੂੰ ਸਿੱਖਿਆ ਦਾ ਧੁਰਾ ਬਣਾਇਆ ਜਾ ਸਕੇ। ਵਿਚਾਰ ਚਰਚਾ ਦੌਰਾਨ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੈਡੀਸਿਟੀ ਅਤੇ ਐਜੂਸਿਟੀ ਨੂੰ ਵਿਕਸਤ ਕਰਨ ਲਈ ਦੇਸ਼ ਭਰ ਦੇ ਪ੍ਰਮੁੱਖ ਨਿਰਮਾਣ ਮਾਹਿਰਾਂ ਨੂੰ ਸ਼ਾਮਲ ਕੀਤਾ ਜਾਵੇ ਤਾਂ ਜੋ ਪੰਜਾਬ ਸਿਹਤ ਅਤੇ ਸਿੱਖਿਆ ਦੇ ਧੁਰੇ ਵਜੋਂ ਉਭਰ ਸਕੇ।
ਬਿਲਡਰਾਂ ਵੱਲੋਂ ਉਸਾਰੀ ਨਿਯਮਾਂ ਦੀ ਉਲੰਘਣਾ ਕਾਰਨ ਸ਼ਹਿਰਾਂ ਦੇ ਹੋਏ ਬੇਤਰਤੀਬੇ ਵਾਧੇ ਉਤੇ ਡੂੰਘੀ ਚਿੰਤਾ ਪ੍ਰਗਟ ਕਰਦੇ ਹੋਏ ਉਨ੍ਹਾਂ ਨੇ ਸਥਾਨਕ ਸਰਕਾਰ ਵਿਭਾਗ ਨੂੰ ਨਿਰਧਾਰਤ ਨਿਯਮਾਂ ਨੂੰ ਲਾਗੂ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਵਿਕਾਸ ਅਥਾਰਟੀਆਂ ਇਹ ਯਕੀਨੀ ਬਣਾਉਣ ਕਿ ਹਰ ਇਮਾਰਤ ਜੋ 100 ਅਤੇ 200 ਮੀਟਰ ਚੌੜੇ ਮਿਸ਼ਰਤ ਵਰਤੋਂ ਵਾਲੇ ਗਲਿਆਰੇ ਵਿੱਚ ਉਸਾਰੀ ਜਾ ਰਹੀ ਹੈ, ਉਸ ’ਚ 2.5 ਤੇ 5 ਮੀਟਰ ਜ਼ਮੀਨ ਇਸ ਦੇ ਅਗਲੇ ਪਾਸੇ ਗਰੀਨ ਬੈਲਟ ਲਈ ਰਾਖਵੀਂ ਹੋਵੇ। ਉਨ੍ਹਾਂ ਮੁਹਾਲੀ ਦੇ 62 ਸੈਕਟਰ ਦੇ ਨੇਚਰ ਪਾਰਕ ਵਿਖੇ 3000 ਵਿਅਕਤੀਆਂ ਦੀ ਬੈਠਣ ਦੀ ਸਮਰੱਥਾ ਵਾਲੇ ਐਮਪੀ ਥੀਏਟਰ ਦੀ ਉਸਾਰੀ ਲਈ ਵੀ ਹਰੀ ਝੰਡੀ ਦੇ ਦਿੱਤੀ ਹੈ ਜੋ ਕਿ 50 ਏਕੜ ਰਕਬੇ ’ਚ ਫੈਲਿਆ ਹੋਇਆ ਹੈ। ਮੁੱਖ ਮੰਤਰੀ ਨੇ ਚੱਪੜਚਿੜੀ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦਗਾਰ ਵਿਖੇ ਉਨ੍ਹਾਂ ਦੇ ਜੀਵਨ ਤੇ ਦਰਸ਼ਨ ਬਾਰੇ ਨਿਯਮਤ ਤੌਰ ’ਤੇ ਲੇਜ਼ਰ ਸਟੋਰ ਕਰਵਾਉਣ ਦੀ ਵੀ ਸੱਭਿਆਚਾਰਕ ਮਾਮਲਿਆਂ ਦੇ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ।
ਸ੍ਰੀ ਬਾਦਲ ਨੇ ਮੁਹਾਲੀ ਦੇ 62 ਸੈਕਟਰ ਵਿੱਚ 80 ਏਕੜ ਦੇ ਰਕਬੇ ਉਤੇ ਮੁਹਾਲੀ ਟਾਊਨ ਦੀ ਸਥਾਪਤੀ ਦੇ ਪ੍ਰਸਤਾਵ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਨੇ ਦੁਹਰਾਇਆ ਕਿ ਰਾਜ ਸਰਕਾਰ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਲਈ ਕਿਸੇ ਵੀ ਮਾਮਲੇ ਵਿੱਚ ਇੱਕ ਇੰਚ ਵੀ ਜ਼ਮੀਨ ਅਧਿਗ੍ਰਹਿਣ ਨਹੀਂ ਕਰੇਗੀ ਅਤੇ ਇਹ ਲੈਂਡ ਪੂਲਿੰਗ ਜਾਂ ਪੀ.ਪੀ.ਪੀ. ਮਾਡਲ ਨੂੰ ਅਪਣਾਏਗੀ। ਮੁੱਖ ਮੰਤਰੀ ਨੇ ਗਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ ਨੂੰ ਲੈਂਡ ਪੂਲਿੰਗ ਰਾਹੀਂ 20 ਹਜ਼ਾਰ ਕਰੋੜ ਰੁਪਏ ਦੀ ਲਾਗਤ ਨਾਲ 11 ਨਵੇਂ ਸਥਾਨ ਵਿਕਸਤ ਕਰਨ ਲਈ ਸ਼ਨਾਖਤ ਕਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ।

No comments: