www.sabblok.blogspot.com

ਨਵੀਂ
ਦਿੱਲੀ- ਜਰਮਨੀ ਨੇ ਖਾਲਿਸਤਾਨੀ ਅੱਤਵਾਦੀ ਦਵਿੰਦਰ ਪਾਲ ਸਿੰਘ ਭੁੱਲਰ ਨੂੰ ਫਾਂਸੀ ਦੀ
ਸਜ਼ਾ ਦਿੱਤੇ ਜਾਣ ਦਾ ਵਿਰੋਧ ਕੀਤਾ ਹੈ। ਦਵਿੰਦਰ ਪਾਲ ਸਿੰਘ ਭੁੱਲਰ ਨੂੰ ਜਰਮਨ ਵਲੋਂ ਹੀ
ਭਾਰਤ ਨੂੰ ਸੌਂਪਿਆ ਗਿਆ ਸੀ। ਜਰਮਨ ਦੇ ਰਾਜਦੂਤ ਮਾਈਕਲ ਸਟੇਨਰ ਨੇ ਸ਼ੁੱਕਰਵਾਰ ਨੂੰ ਕਿਹਾ
ਕਿ ਜਰਮਨੀ ਸਿਧਾਂਤਕ ਤੌਰ 'ਤੇ ਮੌਤ ਦੀ ਸਜ਼ਾ ਦੇ ਖਿਲਾਫ ਹੈ। ਲਿਹਾਜ਼ਾ ਭੁੱਲਰ ਨੂੰ ਮੌਤ
ਦੀ ਸਜ਼ਾ ਨਹੀਂ ਹੋਣੀ ਚਾਹੀਦੀ।
ਭੁੱਲਰ 'ਤੇ 1993 'ਚ ਦਿੱਲੀ ਵਿਖੇ ਬੰਬ ਧਮਾਕੇ ਕਰਨ ਦਾ ਦੋਸ਼ ਹੈ। ਇਨ੍ਹਾਂ ਬੰਬ ਧਮਾਕਿਆਂ 'ਚ 9 ਲੋਕ ਮਾਰੇ ਗਏ ਸਨ। ਭੁੱਲਰ ਨੂੰ ਇਸ ਦੋਸ਼ ਤਹਿਤ ਫਾਂਸੀ ਦੀ ਸਜ਼ਾ ਸੁਣਾਈ ਗਈ ਹੈ। ਭੁੱਲਰ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ 'ਚ ਤਬਦੀਲ ਕਰਨ ਦੀ ਅਰਜ਼ੀ ਨੂੰ ਸੁਪਰੀਮ ਕੋਰਟ ਨੇ ਪਿਛਲੇ ਮਹੀਨੇ ਖਾਰਿਜ ਕਰ ਦਿੱਤਾ ਸੀ ਪਰ ਭੁੱਲਰ ਨੂੰ ਫਾਂਸੀ ਤੋਂ ਬਚਾਉਣ ਲਈ ਸਿੱਖ ਕੌਮ ਲਗਾਤਾਰ ਕੋਸ਼ਿਸ਼ ਕਰ ਰਹੀ ਹੈ।

No comments:
Post a Comment