www.sabblok.blogspot.com

1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਬਚਾਉਣ ਲਈ
ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੀ ਸਿੱਖ ਪੰਥ ਤੇ ਕੌਮ ਨੂੰ ਬਹੁਤ ਵੱਡੀ ਦੇਣ
ਬਠਿੰਡਾ ਗੌਰਵ ਕਾਲੜਾ-1984 ਦੇ ਸਿੱਖ ਕਤਲੇਆਮ ਦੇ ਇਕ ਮਾਮਲੇ ਵਿੱਚ ਕਾਂਗਰਸੀ ਆਗੂ ਸੱਜਣ ਕੁਮਾਰ ਦੇ ਬਰੀ ਹੋਣ ਨੂੰ ਮੰਦਭਾਗਾ ਕਰਾਰ ਦਿੰਦਿਆਂ ਉਪ ਮੁਖ ਮੰਤਰੀ ਪੰਜਾਬ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੱਜਣ ਕੁਮਾਰ ਨੂੰ ਬਚਾਉਣ ਲਈ ਕਾਂਗਰਸ ਪਾਰਟੀ ਅਤੇ ਗਾਂਧੀ ਪਰਿਵਾਰ ਵੱਲੋਂ ਪੂਰੀ ਦਖਲਅੰਦਾਜ਼ੀ ਕੀਤੀ ਜਾ ਰਹੀ ਹੈ। ਸਰਦਾਰ ਬਾਦਲ ਨੇ ਕਿਹਾ ਕਿ ਪੂਰੇ ਮੁਲਕ ਅੱਗੇ ਇਹ ਤੱਥ ਜਾਹਰ ਹਨ ਕਿ ਸਿੱਖ ਵਿਰੋਧੀ ਇਨ੍ਹਾਂ ਦੰਗਿਆਂ ਪਿੱਛੇ ਕਿਸਦਾ ਹੱਥ ਸੀ। ਉਨ੍ਹਾਂ ਕਿਹਾ ਕਿ 1984 ਦੇ ਦਿਲ ਕੰਬਾਊ ਦੰਗਿਆਂ ਦੇ ਦੋਸ਼ੀਆਂ ਨੂੰ ਬਚਾਉਣ ਲਈ ਕਾਂਗਰਸ ਪਾਰਟੀ ਤੇ ਗਾਂਧੀ ਪਰਿਵਾਰ ਵੱਲੋਂ ਵਰਤੀ ਜਾ ਰਹੀ ਸਿਆਸੀ ਤਾਕਤ ਇਸ ਕਤਲੇਆਮ ਦੇ ਪੀੜਤਾਂ ਦੇ ਜ਼੍ਯਖਮਾਂ ਉੱਪਰ ਨਮਕ ਛਿੜਕਣ ਬਰਾਬਰ ਹੈ। ਸਰਦਾਰ ਬਾਦਲ ਨੇ ਕਿਹਾ ਕਿ ਪੂਰੀ ਦੁਨੀਆਂ ਵਿੱਚ ਬੇਇਨਸਾਫੀ ਦੀ ਅਜਿਹੀ ਮਿਸਾਲ ਕਿਧਰੇ ਨਹੀਂ ਮਿਲਦੀ ਕਿ ਸ਼ਰੇਆਮ ਇਕ ਕੌਮ ਨਾਲ ਸਬੰਧਤ ਲੋਕਾਂ ਨੂੰ ਕੋਹ-ਕੋਹ ਕੇ ਕਤਲ ਕੀਤਾ ਗਿਆ ਹੋਵੇ ਤੇ ਏਨੇ ਸਾਲ ਬੀਤ ਜਾਣ ਦੇ ਬਾਵਯੂਦ ਪੀੜਤ ਪਰਿਵਾਰਾਂ ਨੂੰ ਇਨਸਾਫ ਨਾ ਮਿਲੇ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿਵਾਉਣ ਦੀ ਥਾਂ ਕਾਂਗਰਸ ਪਾਰਟੀ ਅਜਿਹੇ ਦੋਸ਼ੀਆਂ ਨੂੰ ਬਚਾਉਣ ਲਈ ਆਪਣੀ ਪੂਰੀ ਤਾਕਤ ਲਾ ਰਹੀ ਹੈ। ਮਹਾਰਾਜ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ 290 ਵੇਂ ਜਨਮ ਦਿਵਸ ਮੌਕੇ ਅੱਜ ਇਥੇ ਹੋਏ ਸੂਬਾ ਪੱਧਰੀ ਸਮਾਗਮ ਵਿੱਚ ਮੁਖ ਮਹਿਮਾਨ ਵਜੋਂ ਸ਼ਿਰਕਤ ਕਰਨ ਲਈ ਪੁੱਜੇ ਸ. ਬਾਦਲ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਇਹ ਗੱਲ ਆਖੀ। ਉਨ੍ਹਾਂ ਕਿਹਾ ਕਿ ਸੱਜਣ ਕੁਮਾਰ
ਦੇ ਬਰੀ ਹੋਣ ਕਾਰਨ ਪੰਜਾਬ ਹੀ ਨਹੀਂ ਸਮੂਹ ਵਿਸ਼ਵ ਅੰਦਰ ਵਸ ਰਹੇ ਸਿੱਖਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਦਿਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਆਪਣਾ ਸੰਘਰਸ਼ ਜਾਰੀ ਰੱਖੇਗਾ। ਕੇਂਦਰੀ ਮੰਤਰੀ ਅਸ਼ਵਨੀ ਕੁਮਾਰ ਦੇ ਕੋਲਾ ਘੁਟਾਲੇ ਦੀ ਜਾਂਚ ਰਿਪੋਰਟ ਦੀ ਤਬਦੀਲੀ ਨੂੰ ਲੈ ਕੇ ਹੋਰ ਅਲੋਚਨਾਂ ਅਤੇ ਕੇਂਦਰੀ ਰੇਲ ਮੰਤਰੀ ਪਵਨ ਕੁਮਾਰ ਬਾਂਸਲ ਦੇ ਭਾਣਜੇ ਦੇ ਰੇਲਵੇ ਬੋਰਡ ਰਿਸ਼ਵਤ ਘੁਟਾਲੇ ਵਿੱਚ ਫਸਣ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਸ. ਬਾਦਲ ਨੇ ਕਿਹਾ ਕਿ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਘੁਟਾਲਿਆਂ ਦੀ ਜਨਮਦਾਤੀ ਸਰਕਾਰ ਬਣ ਕੇ ਰਹਿ ਗਈ ਹੈ। ਉਨ੍ਹਾਂ ਕਿਹਾ ਕਿ ਇਸ ਕੇਂਦਰ ਸਰਕਾਰ ਦੇ ਬਹੁਤੇ ਮੰਤਰੀ ਘੁਟਾਲਿਆਂ ਵਿੱਚ ਫਸੇ ਹੋਣ ਕਰਕੇ ਯੂ.ਪੀ.ਏ ਦੀ ਸਰਕਾਰ ਕਾਰਵਾਈ ਕਰਨ ਦੀ ਥਾਂ ਇਨ੍ਹਾਂ ਮੰਤਰੀਆਂ ਨੂੰ ਬਚਾਉਣ ਲਈ ਵਧੇਰੇ ਜ਼ੋਰ ਲਾ ਰਹੀ ਹੈ।
ਇਸ ਤੋਂ ਪਹਿਲਾਂ ਸਮਾਗਮ ਨੂੰ ਸੰਬੋਧਨ ਕਰਦਿਆਂ ਸ. ਬਾਦਲ ਨੇ ਕਿਹਾ ਕਿ ਮਹਾਰਾਜ ਜੱਸਾ ਸਿੰਘ ਰਾਮਗੜ੍ਹੀਆ ਜੀ ਦੀ ਸਿੱਖ ਪੰਥ ਤੇ ਕੌਮ ਨੂੰ ਬਹੁਤ ਵੱਡੀ ਦੇਣ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ ਮਾਣ ਮਹਾਰਾਜ ਜੱਸਾ ਸਿੰਘ ਰਾਮਗੜ੍ਹੀਆ ਜੀ ਦਾ ਨਾਂ ਸਿੱਖ ਇਤਿਹਾਸ ਵਿੱਚ ਹਮੇਸ਼ਾ ਸੁਨਿਹਰੀ ਅੱਖਰਾਂ ਵਿੱਚ ਲਿਖਿਆ ਰਹੇਗਾ। ਉਨ੍ਹਾਂ ਸਮੁੱਚੇ ਪੰਜਾਬੀਆਂ ਖਾਸਕਰ ਰਮਾਗੜ੍ਹੀਆ ਭਾਈਚਾਰੇ ਨੂੰ ਇਸ ਜਨਮ ਦਿਵਸ ਮ ੌਕੇ ਵਧਾਈ ਦਿੱਤੀ। ਇਸ ਤੋਂ ਪਹਿਲਾਂ ਸਾਬਕਾ ਕੈਬਨਿਟ ਮੰਤਰੀ, ਪ੍ਰਧਾਨ ਪੱਛੜੀਆਂ ਸ਼੍ਰੇਣੀਆਂ ਵਿੰਗ ਸ਼੍ਰੋਮਣੀ ਅਕਾਲੀ ਦਲ ਤੇ ਚੇਅਰਮੈਨ ਪਲੈਨਿੰਗ ਬੋਰਡ ਲੁਧਿਆਣਾ ਸ੍ਰੀ ਹੀਰਾ ਸਿੰਘ ਗਾਬੜ੍ਹੀਆ ਨੇ ਆਪਣੇ ਸੰਬੋਧਨ ਵਿੱਚ ਸਮੁੱਚੇ ਰਾਮਗੜ੍ਹੀਆ ਭਾਈਚਾਰੇ ਨੂੰ ਮਹਾਰਾਜ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ ਜਨਮ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਜੱਸਾ ਸਿੰਘ ਰਾਮਗੜ੍ਹੀਆ ਜੀ ਦੀਆਂ ਕੁਰਬਾਨੀਆਂ ਨੇ ਪੰਜਾਬ ਵਿੱਚੋਂ ਮੁਗਲ ਰਾਜ ਨੂੰ ਖਤਮ ਕਰਨ ਵਿੱਚ ਅਹਿਮ ਯੋਗਦਾਨ ਪਾਇਆ। ਇਸ ਮੌਕੇ ਸਿੱਖਿਆ ਮੰਤਰੀ ਪੰਜਾਬ ਸ. ਸਿਕੰਦਰ ਸਿੰਘ ਮਲੂਕਾ, ਮੁਖ ਸੰਸਦੀ ਸਕੱਤਰ ਸ੍ਰੀ ਸਰੂਪ ਚੰਦ ਸਿੰਗਲਾ, ਸਾਬਕਾ ਮੁਖ ਸੰਸਦੀ ਸਕੱਤਰ ਸ. ਜਗਦੀਪ ਸਿੰਘ ਨਕਈ, ਮੇਅਰ ਸ. ਬਲਜੀਤ ਸਿੰਘ ਬੀੜਬਹਿਮਣ ਨੇ ਸੰਬੋਧਨ ਕਰਦੇ ਹੋਏ ਪੰਜਾਬੀਆਂ ਨੂੰ ਇਸ ਜਨਮ ਦਿਵਸ ਦੀ ਵਧਾਈ ਦਿੱਤੀ। ਇਸ ਮੌਕੇ ਉਪ ਮੁਖ ਮੰਤਰੀ ਵੱਲੋਂ ਰਾਮਗੜ੍ਹੀਆ ਡਾਇਰੈਕਟਰੀ ਬਠਿੰਡਾ -2013 ਦਾ ਪਹਿਲਾ ਭਾਗ ਵੀ ਰਲੀਜ਼ ਕੀਤਾ। ਇਸ ਸਮਾਗਮ ਵਿੱਚ ਪ੍ਰਧਾਨ ਬੀ.ਸੀ ਵਿੰਗ ਬਠਿੰਡਾ ਇਕਾਈ ਸ੍ਰੀ ਲਾਭ ਸਿੰਘ, ਜ਼ਿਲ੍ਹਾ ਪ੍ਰੈਸ ਸਕੱਤਰ ਡਾ. ਓਮ ਪ੍ਰਕਾਸ਼ ਸ਼ਰਮਾਂ ਤੋਂ ਇਲਾਵਾ ਹੋਰ ਹਾਜ਼ਰ ਸਨ।

No comments:
Post a Comment