jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Friday 24 May 2013

ਖੇਤਾਂ ਵਿਚ ਨੌਜਵਾਨ ਦੀ ਲਾਸ਼ ਭੇਦਭਰੀ ਹਾਲਤ ਵਿਚ ਮਿਲੀ

www.sabblok.blogspot.com 

ਤਲਵੰਡੀ ਸਾਬੋ, ਅੱਜ ਸਵੇਰੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਨੇੜਲੇ ਪਿੰਡ ਤਿਉਣਾ ਪੁਜਾਰੀਆ ਦੇ ਖੇਤਾਂ ਵਿਚ ਇਕ ਨੌਜਵਾਨ ਦੀ ਲਾਸ਼ ਭੇਦਭਰੀ ਹਾਲਤ ਵਿਚ ਪਈ ਹੋਈ ਦਿਖਾਈ ਦਿੱਤੀ। ਲਾਸ਼ ਬਾਰੇ ਪੱਤਾ ਲੱਗਦਿਆਂ ਹੀ ਖੇਤ ਮਾਲਕਾਂ ਅਤੇ ਹੋਰਨਾਂ ਨੇ ਇਸ ਦੀ ਸੂਚਨਾ ਤੁਰੰਤ ਤਲਵੰਡੀ ਸਾਬੋ ਪੁਲਸ ਨੂੰ ਦਿੱਤੀ। ਉਪਰੰਤ ਏ. ਐੱਸ. ਆਈ. ਗੋਰਾ ਸਿੰਘ ਪੁਲਸ ਪਾਰਟੀ ਸਣੇ ਮੌਕੇ 'ਤੇ ਪਹੁੰਚੇ। ਉਨ੍ਹਾਂ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਤਲਵੰਡੀ ਸਾਬੋ ਭੇਜ ਦਿੱਤਾ ਹੈ। ਪੁਲਸ ਅਨੁਸਾਰ ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਬਹਿਣੀਵਾਲ ਜ਼ਿਲਾ ਮਾਨਸਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਲਾਸ਼ ਦੇ ਕੋਲ ਸ਼ਰਾਬ ਦੀਆਂ ਬੋਤਲਾਂ, ਪਾਣੀ ਦੀ ਬੋਤਲ, ਇਕ ਗਿਲਾਸ, ਸਿਗਰਟਾਂ ਦੀ ਡੱਬੀ, ਇਕ ਸਰਿੰਜ ਅਤੇ ਭੁਜੀਆ ਤੋਂ ਇਲਾਵਾ ਇਕ ਮੋਟਰਸਾਈਕਲ ਖੜ੍ਹਾ ਸੀ। ਏ. ਐੱਸ. ਆਈ. ਨੇ ਦੱਸਿਆ ਕਿ ਉਕਤ ਨੌਜਵਾਨ ਦੀ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਤੇ ਇਸ ਸਬੰਧੀ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮੌਤ ਦੇ ਕਾਰਨਾਂ ਦਾ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ।ਤਲਵੰਡੀ ਸਾਬੋ, ਅੱਜ ਸਵੇਰੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਨੇੜਲੇ ਪਿੰਡ ਤਿਉਣਾ ਪੁਜਾਰੀਆ ਦੇ  ਵਿਚ ਪਈ ਹੋਈ ਦਿਖਾਈ ਦਿੱਤੀ। ਲਾਸ਼ ਬਾਰੇ ਪੱਤਾ ਲੱਗਦਿਆਂ ਹੀ ਖੇਤ ਮਾਲਕਾਂ ਅਤੇ ਹੋਰਨਾਂ ਨੇ ਇਸ ਦੀ ਸੂਚਨਾ ਤੁਰੰਤ ਤਲਵੰਡੀ ਸਾਬੋ ਪੁਲਸ ਨੂੰ ਦਿੱਤੀ। ਉਪਰੰਤ ਏ. ਐੱਸ. ਆਈ. ਗੋਰਾ ਸਿੰਘ ਪੁਲਸ ਪਾਰਟੀ ਸਣੇ ਮੌਕੇ 'ਤੇ ਪਹੁੰਚੇ। ਉਨ੍ਹਾਂ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਤਲਵੰਡੀ ਸਾਬੋ ਭੇਜ ਦਿੱਤਾ ਹੈ। ਪੁਲਸ ਅਨੁਸਾਰ ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਬਹਿਣੀਵਾਲ ਜ਼ਿਲਾ ਮਾਨਸਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਲਾਸ਼ ਦੇ ਕੋਲ ਸ਼ਰਾਬ ਦੀਆਂ ਬੋਤਲਾਂ, ਪਾਣੀ ਦੀ ਬੋਤਲ, ਇਕ ਗਿਲਾਸ, ਸਿਗਰਟਾਂ ਦੀ ਡੱਬੀ, ਇਕ ਸਰਿੰਜ ਅਤੇ ਭੁਜੀਆ ਤੋਂ ਇਲਾਵਾ ਇਕ ਮੋਟਰਸਾਈਕਲ ਖੜ੍ਹਾ ਸੀ। ਏ. ਐੱਸ. ਆਈ. ਨੇ ਦੱਸਿਆ ਕਿ ਉਕਤ ਨੌਜਵਾਨ ਦੀ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਤੇ ਇਸ ਸਬੰਧੀ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮੌਤ ਦੇ ਕਾਰਨਾਂ ਦਾ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ।

No comments: