www.sabblok.blogspot.com
ਮੁਹਾਲੀ, 30 ਮਈ
ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਨੇ ਸਿੱਖਿਆ ਬੋਰਡ ਦੀਆਂ ਕਾਰਾਂ ਦੀ ਕਥਿਤ ਦੁਰਵਰਤੋਂ ਰੋਕਣ ਲਈ ਵੀਰਵਾਰ ਨੂੰ ਰੈਲੀ ਕੀਤੀ। ਕਰਮਚਾਰੀਆਂ ਨੇ ਬੋਰਡ ਮੈਨੇਜਮੈਂਟ ਤੋਂ ਮੰਗ ਕੀਤੀ ਕਿ ਕਾਰਾਂ ਦੀ ਦੁਰਵਰਤੋਂ ਤੁਰੰਤ ਬੰਦ ਕੀਤੀ ਜਾਵੇ। ਇਸ ਮੌਕੇ ਮੁਲਾਜ਼ਮ ਜਥੇਬੰਦੀ ਦੇ ਪ੍ਰਧਾਨ ਪਰਮਿੰਦਰ ਸਿੰਘ ਖੰਗੂੜਾ ਤੇ ਸੀਨੀਅਰ ਮੀਤ ਪ੍ਰਧਾਨ ਅਮਰ ਸਿੰਘ ਧਾਲੀਵਾਲ ਨੇ ਕਿਹਾ ਕਿ ਬੋਰਡ ਦੀਆਂ ਗੱਡੀਆਂ ਦੀ ਦੁਰਵਰਤੋਂ ਦੇ ਦੋਸ਼ ਅਧੀਨ ਇਕ ਸਾਬਕਾ ਮੰਤਰੀ ਨੂੰ ਜ਼ਿਲ੍ਹਾ ਅਦਾਲਤ ਵੱਲੋਂ ਸਜ਼ਾ ਵੀ ਸੁਣਵਾਈ ਗਈ ਸੀ ਪਰ ਇਸ ਦੇ ਬਾਵਜੂਦ ਅਧਿਕਾਰੀ ਬੇਖ਼ੌਫ਼ ਬੋਰਡ ਦੀ ਗੱਡੀ ਦੀ ਨਾਜਾਇਜ਼ ਵਰਤੋਂ ਕਰ ਰਹੇ ਹਨ।
ਰੈਲੀ ਨੂੰ ਜਥੇਬੰਦੀ ਦੇ ਜਨਰਲ ਸਕੱਤਰ ਪਰਮਜੀਤ ਸਿੰਘ ਪੰਮਾ ਨੇ ਸੰਬੋਧਨ ਕੀਤਾ। ਪ੍ਰੈੱਸ ਸਕੱਤਰ ਲਖਵਿੰਦਰ ਸਿੰਘ ਘੜੂੰਆਂ ਨੇ ਕਿਹਾ ਕਿ ਬੋਰਡ ਮੈਨੇਜਮੈਂਟ ਨੇ ਜੇਕਰ ਬੋਰਡ ਦੀਆਂ ਗੱਡੀਆਂ ਦੀ ਦੁਰਵਰਤੋਂ ਤੁਰੰਤ ਬੰਦ ਨਹੀਂ ਕੀਤੀ ਤਾਂ ਆਉਣ ਵਾਲੇ ਦਿਨਾਂ ਵਿੱਚ ਜਥੇਬੰਦੀ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੜਾਕੇ ਦੀ ਗਰਮੀ ਦੇ ਬਾਵਜੂਦ ਬੋਰਡ ਮੈਨੇਜਮੈਂਟ ਵੱਲੋਂ ਏਅਰ ਕੂਲਰਾਂ ਵਿੱਚ ਪਾਣੀ ਪਾਉਣ ਦਾ ਕੋਈ ਠੋਸ ਪ੍ਰਬੰਧ ਨਹੀਂ ਕੀਤਾ ਗਿਆ ਹੈ। ਇਸ ਕਾਰਨ ਮੁਲਾਜ਼ਮਾਂ ਨੂੰ ਸ਼ੁੱਧ ਪਾਣੀ ਲਈ ਤਰਸਣਾਂ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਵਾਟਰ ਕੂਲਰਾਂ ਤੇ ਵਾਟਰ ਫਿਲਟਰਾਂ ਦੀ ਫੌਰੀ ਮੁਰੰਮਤ ਕੀਤੀ ਜਾਵੇ ਤਾਂ ਜੋ ਕਰਮਚਾਰੀਆਂ ਨੂੰ ਠੰਡਾ ਪਾਣੀ ਮਿਲ ਸਕੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਉਕਤ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਗਿਆ ਤਾਂ ਅਗਲੇ ਹਫ਼ਤੇ ਸੰਘਰਸ਼ ਕੀਤਾ ਜਾਵੇਗਾ।
ਸਿੱਖਿਆ ਬੋਰਡ ਦੇ ਕਰਮਚਾਰੀਆਂ ਵੱਲੋਂ ਕਾਰਾਂ ਦੀ ਦੁਰਵਰਤੋਂ ਖ਼ਿਲਾਫ਼ ਕੀਤੀ ਗਈ ਰੈਲੀ ਦਾ ਦ੍ਰਿਸ਼ (ਫੋਟੋ: ਸੋਢੀ) |

No comments:
Post a Comment