www.sabblok.blogspot.com
ਸੰਗਰੂਰ, 30 ਮਈ
ਪੀਪਲਜ਼ ਪਾਰਟੀ ਆਫ਼ ਪੰਜਾਬ ਦੇ ਯੂਥ ਵਿੰਗ ਦੇ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਹੈ ਕਿ ਵਿੱਦਿਆ ਵਿਚਾਰੀ ਤਾਂ ਪਰਉਪਕਾਰੀ ਸੀ ਪਰ ਸਮੇਂ ਦੇ ਹਾਕਮਾਂ ਨੇ ਵਿੱਦਿਆ ਵਿਚਾਰੀ ਸ਼ਰਮ ਦੀ ਮਾਰੀ ਬਣਾ ਕੇ ਰੱਖ ਦਿੱਤੀ ਹੈ। ਅਸ਼ਲੀਲ ਕਿਤਾਬਾਂ ਪੰਜਾਬ ਦੇ ਬੱਸ ਅੱਡਿਆਂ ਤੋਂ ਆਮ ਮਿਲਦੀਆਂ ਹਨ। ਉਹ ਕਿਤਾਬਾਂ ਸਿੱਖਿਆ ਵਿਭਾਗ ਜਦੋਂ ਸਕੂਲੀ ਬੱਚਿਆਂ ਨੂੰ ਗਿਆਨ ਦੇਣ ਲਈ ਸਪਲਾਈ ਕਰੇ ਤਾਂ ਇਸ ਤੋਂ ਵੱਡੀ ਸ਼ਰਮ ਦੀ ਗੱਲ ਹੋਰ ਕੀ ਹੋ ਸਕਦੀ ਹੈ। ਉਨ੍ਹਾਂ ਮੁੱਖ ਮੰਤਰੀ ਪੰਜਾਬ ਵਲੋਂ ਪੁਸਤਕ ਮਾਮਲੇ ਦੀ ਜਾਂਚ ਕਰਾਉਣ ਦੇ ਦਿੱਤੇ ਆਦੇਸ਼ਾਂ ’ਤੇ ਪ੍ਰਤੀਕਰਮ ਪ੍ਰਗਟ ਕਰਦਿਆਂ ਕਿਹਾ ਕਿ ਜਦੋਂ ਮੁੱਖ ਮੰਤਰੀ ਪਹਿਲਾਂ ਹੀ ਸਿੱਖਿਆ ਮੰਤਰੀ ਨੂੰ ਬੇਕਸੂਰ ਦੱਸੀ ਜਾਂਦੇ ਹਨ ਤਾਂ ਫਿਰ ਇਸ ਮਾਮਲੇ ਦੀ ਜਾਂਚ ਕਰਾਉਣ ਦਾ ਕੀ ਫਾਇਦਾ ਹੈ। ਉਨ੍ਹਾਂ ਕਿਹਾ ਕਿ ਇਸ ਅਹਿਮ ਮਾਮਲੇ ’ਚ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਅਤੇ ਚੋਣ ਕਮਿਸ਼ਨ ਨੂੰ ਦਖਲ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੁਸਤਕ ਮਾਮਲੇ ’ਚ ਘਿਰੇ ਸਿੱਖਿਆ ਮੰਤਰੀ ਨੂੰ ਤੁਰੰਤ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।
ਸ੍ਰੀ ਮਾਨ ਨੇ ਕਿਹਾ ਕਿ ਸਰਕਾਰੀ ਸਕੂਲਾਂ ’ਚ ਗਰੀਬ ਪਰਿਵਾਰਾਂ ਦੇ ਬੱਚੇ ਹੀ ਪੜ੍ਹਦੇ ਹਨ ਪਰ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਵਲੋਂ ਗਰੀਬ ਲੋਕਾਂ ਦੇ ਬੱਚਿਆਂ ਨਾਲ ਅਜਿਹਾ ਖਿਲਵਾੜ ਅਤਿ ਨਿੰਦਣਯੋਗ ਹੈ। ਉਨ੍ਹਾਂ ਹੈਰਾਨਗੀ ਪ੍ਰਗਟ ਕੀਤੀ ਕਿ ਜਿਨ੍ਹਾਂ ਕਿਤਾਬਾਂ ’ਚੋਂ ਗਰੀਬ ਬੱਚਿਆਂ ਨੂੰ ਗਿਆਨ ਮਿਲਣਾ ਹੈ, ਜਦੋਂ ਉਨ੍ਹਾਂ ’ਚ ਹੀ ਘਪਲਾ ਹੈ ਤਾਂ ਵਿਭਾਗ ਦੇ ਹੋਰ ਕੰਮਾਂ ’ਚ ਪਾਰਦਰਸ਼ਤਾ ਦੀ ਉਮੀਦ ਕਿਵੇਂ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਨੂੰ ਨੈਤਿਕ ਤੌਰ ’ਤੇ ਆਪਣੀ ਜ਼ਿੰਮੇਵਾਰੀ ਕਬੂਲਦਿਆਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਪਣੀ ਨੂੰਹ ਅਤੇ ਹੋਰ ਚਹੇਤਿਆਂ ਨੂੰ ਉਚ ਅਹੁਦਿਆਂ ’ਤੇ ਲਗਾਉਣਾ ਅਤੇ ਚਹੇਤਿਆਂ ਦੀਆਂ ਫ਼ਰਮਾਂ ਬਣਾ ਕੇ ਕਿਤਾਬਾਂ ਖਰੀਦ ਕਰਨੀਆਂ ਕੋਈ ਛੋਟਾ ਮਾਮਲਾ ਨਹੀਂ ਹੈ।

No comments:
Post a Comment