www.sabblok.blogspot.com
ਚੰਡੀਗੜ੍ਹ.30 ਮਈ.----- – ਪੰਜਾਬ ਦੇ ਸਿੱਖਿਆ ਵਿਭਾਗ ‘ਚ ਕਿਤਾਬਾਂ ਦੀ ਖਰੀਦ ਨੂੰ ਲੈ ਕੇ ਹੋਏ ਕਥਿਤ ਘੋਟਾਲੇ‘ਚ
ਪੰਜਾਬ ਕਾਂਗਰਸ ਹੁਣ ਕੇਂਦਰ ਦੇ ਮਨੁੱਖੀ ਵਸੀਲਿਆਂ ਦੇ ਮੰਤਰੀ ਪੱਲਮ ਰਾਜੂ ਨਾਲ ਸੰਪਰਕ
ਕਰਨ ਜਾ ਰਹੀ ਹੈ। ਕਾਂਗਰਸ ਦੇ ਬੁਲਾਰੇ ਸੁਖਪਾਲ ਖਹਿਰਾ ਨੇ ਚੰਡੀਗੜ੍ਹ ਵਿਖੇ ਪੱਤਰਕਾਰਾਂ
ਨਾਲ ਗੱਲਬਾਤ ਦੌਰਾਨ ਇਸ ਗੱਲ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਕਾਂਗਰਸ ਦੇ
ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਇਸ ਮਾਮਲੇ ‘ਚ ਕੇਂਦਰੀ ਮਨੁੱਖੀ ਵਸੀਲਿਆਂ ਦੇ ਮੰਤਰੀ ਨੂੰ
ਮਿਲ ਕੇ ਮਾਮਲੇ ਦੀ ਸੀ. ਬੀ. ਆਈ. ਜਾਂਚ ਕਰਵਾਉਣ ਦੀ ਮੰਗ ਕਰਨਗੇ।
ਕਾਂਗਰਸ ਨੇ ਸਾਫ ਕੀਤਾ ਹੈ ਕਿ ਉਹ ਇਸ ਮਾਮਲੇ ‘ਚ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਕਰਵਾਈ ਗਈ ਜਾਂਚ ਤੋਂ ਸੰਤੁਸ਼ਟ ਨਹੀਂ ਹਨ। ਕਾਂਗਰਸ ਦਾ ਦੋਸ਼ ਹੈ ਕਿ ਇਸ ਮਾਮਲੇ ‘ਚ ਜਿਸ ਜੱਜ ਨੂੰ ਜਾਂਚ ਸੌਂਪੀ ਗਈ ਹੈ ਉਹ ਸਿੱਖਿਆ ਮੰਤਰੀ ਦੇ ਹਲਕੇ ਨਾਲ ਸਬੰਧ ਰੱਖਦਾ ਹੈ ਲਿਹਾਜ਼ਾ ਮਾਮਲੇ ਦੀ ਜਾਂਚ ਹਾਈਕੋਰਟ ਦੇ ਜੱਜ ਵਲੋਂ ਨਿਰਧਾਰਿਤ ਕੀਤੇ ਗਏ ਜੱਜ ਰਾਹੀਂ ਕੀਤੀ ਜਾਣੀ ਚਾਹੀਦੀ ਹੈ।
ਜ਼ਿਕਰਯੋਗ ਹੈ ਕਿ ਕਿਤਾਬ ਖਰੀਦ ਦੇ ਮਾਮਲੇ ‘ਚ ਹੋਏ ਕਥਿਤ ਘੋਟਾਲੇ ਨੂੰ ਲੈ ਕੇ ਕਾਂਗਰਸ ਨੇ ਹਮਲਾਵਰ ਰੁੱਖ ਅਪਨਾਇਆ ਹੋਇਆ ਹੈ। ਮੰਗਲਵਾਰ ਨੂੰ ਪੰਜਾਬ ਭਰ ‘ਚ ਕਾਂਗਰਸ ਵਲੋਂ ਸਿੱਖਿਆ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਪੁਤਲੇ ਫੂਕੇ ਗਏ ਸਨ ਅਤੇ ਹੁਣ ਕਾਂਗਰਸ ਇਸ ਮਾਮਲੇ ਨੂੰ ਕੇਂਦਰ ਤੱਕ ਲੈ ਕੇ ਜਾ ਰਹੀ ਹੈ। ਇਸ ਵਿਚਕਾਰ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਮਲੂਕਾ ਦੇ ਅਸਤੀਫੇ ਤੋਂ ਸਾਫ ਇਨਕਾਰ ਕਰ ਚੁੱਕੇ ਹਨ ਪਰ ਕਾਂਗਰਸ ਇਸ ਮਾਮਲੇ ‘ਚ ਮਲੂਕਾ ਦਾ ਪਿੱਛਾ ਛੱਡਦੀ ਨਜ਼ਰ ਨਹੀਂ ਆ ਰਹੀ।

No comments:
Post a Comment