www.sabblok.blogspot.co
ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਨਵੇਂ ਚੁਣੇ ਜ਼ਿਲਾ ਪ੍ਰੀਸ਼ਦ ਮੈਂਬਰ ਸਨਮਾਨਤ
ਸੁਖਬੀਰ ਸਿੰਘ ਬਾਦਲ ਵੱਲੋਂ ਨਵੇਂ ਚੁਣੇ ਜ਼ਿਲਾ ਪ੍ਰੀਸ਼ਦ ਮੈਂਬਰਾਂ ਨੂੰ ਸ਼ਨਾਖਤੀ ਕਾਰਡ ਜਾਰੀ ਕਰਨ ਦਾ ਐਲਾਨ
ਚੰਡੀਗੜ੍ਹ ਹਰੀਸ਼ ਚੰਦਰ ਬਾਗਾਂ ਵਾਲਾ-ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੇ ਨਵੇਂ ਚੁਣੇ 299 ਮੈਂਬਰਾਂ ਦਾ ਸਨਮਾਨ ਕੀਤਾ। ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਵੱਲੋਂ ਅੱਜ ਇਥੇ ਕਿਸਾਨ ਭਵਨ ਵਿਖੇ ਸਾਂਝੇ ਤੌਰ ’ਤੇ ਕਰਵਾਏ ਪ੍ਰਭਾਵਸ਼ਾਲੀ ਸਨਮਾਨ ਸਮਾਰੋਹ ਦੌਰਾਨ ਮੁੱਖ ਮੰਤਰੀ ਸ. ਬਾਦਲ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੀਆਂ ਲੋਕ ਹਿਤੈਸ਼ੀ ਅਤੇ ਵਿਕਾਸ ਪੱਖੀ ਨੀਤੀਆਂ ’ਤੇ ਮੋਹਰ ਲਗਾਉਂਦੇ ਹੋਏ ਆਪਣਾ ਸਾਥ ਦੇਣਾ ਜਾਰੀ ਰੱਖਣ ਅਤੇ ਆਗਾਮੀ ਲੋਕ ਸਭਾ ਚੋਣਾਂ ਵਿੱਚ ਗਠਜੋੜ ਨੂੰ ਵੱਡੀ ਜਿੱਤ ਦਿਵਾ ਕੇ ਸੂਬੇ ਵਿੱਚੋਂ ਕਾਂਗਰਸ ਦਾ ਨਾਮੋ-ਨਿਸ਼ਾਨ ਖਤਮ ਕਰ ਦਿੱਤਾ ਜਾਵੇ। ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਵੱਲੋਂ ਸਵਾ ਸਾਲ ਪਹਿਲਾਂ ਸ਼ਾਨਦਾਰ ਤਰੀਕੇ ਨਾਲ ਲਗਾਤਾਰ ਦੂਜੀ ਵਾਰ ਪੰਜਾਬ ਵਿਧਾਨ ਸਭਾ ਚੋਣਾਂ-2012 ਜਿੱਤ ਕੇ ਬਣਾਏ ਨਵੇਂ ਰਿਕਾਰਡ ਦਾ ਜ਼ਿਕਰ ਕਰਦਿਆਂ ਸ. ਬਾਦਲ ਨੇ ਕਿਹਾ ਕਿ ਉਦੋਂ ਤੋਂ ਲੈ ਕੇ ਹੁਣ ਤੱਕ ਲੋਕਾਂ ਨੇ ਚੋਣਾਂ ਦੇ ਹਰ ਮੁਹਾਜ਼ ’ਤੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਨੂੰ ਵੱਡੀ ਜਿੱਤ ਦਿਵਾ ਕੇ ਸਾਬਤ ਕਰ ਦਿੱਤਾ ਹੈ ਕਿ ਕਾਂਗਰਸ ਦਾ ਆਧਾਰ ਪੂਰੀ ਤਰ੍ਹਾਂ ਨਾਲ ਖਤਮ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਦਸੂਹਾ ਤੇ ਮੋਗਾ ਦੀਆਂ ਦੋ ਜ਼ਿਮਨੀ
ਚੋਣਾਂ, ਨਗਰ ਨਿਗਮ ਚੋਣਾਂ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਅਤੇ ਹੁਣ ਜ਼ਿਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿੱਚ ਸੱਤਾਧਾਰੀ ਗਠਜੋੜ ਦੀ ਜਿੱਤ ਨੇ ਸਾਬਤ ਕਰ ਦਿੱਤਾ ਹੈ ਕਿ ਲੋਕ ਹੁਣ ਵਿਕਾਸ ਦੇ ਨਾਂ ’ਤੇ ਵੋਟਾਂ ਪਾਉਂਦੇ ਹਨ ਜਿਸ ਵਿੱਚ ਨਕਰਾਤਮਕ ਰਾਜਨੀਤੀ ਕਰਨ ਵਾਲਿਆਂ ਦੀ ਕੋਈ ਥਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਦੀਆਂ ਜ਼ਿਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿੱਚ ਕਾਂਗਰਸ ਦੇ ਸੂਬਾ ਪ੍ਰਧਾਨ ਪਰਤਾਪ ਸਿੰਘ ਬਾਜਵਾ, ਵਿਰੋਧੀ ਧਿਰ ਦੇ ਨੇਤਾ ਸੁਨੀਲ ਜਾਖੜ, ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਸਮੇਤ ਹਰ ਵੱਡੇ ਕਾਂਗਰਸੀ ਆਗੂ ਦੇ ਜੱਦੀ ਹਲਕੇ ਵਿੱਚ ਕਾਂਗਰਸੀ ਉਮੀਦਵਾਰਾਂ ਨੂੰ ਮਿਲੀਆਂ ਹਾਰਾਂ ਨੇ ਸਾਬਤ ਕਰ ਦਿੱਤਾ ਹੈ ਕਿ ਲੋਕ ਹੁਣ ਕਾਂਗਰਸੀਆਂ ਨੂੰ ਪੂਰੀ ਤਰ੍ਹਾਂ ਨਕਾਰ ਚੁੱਕੇ ਹਨ ਅਤੇ ਆਗਾਮੀ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਦਾ ਸੂਬੇ ਵਿੱਚੋਂ ਸਫਾਇਆ ਜਾਵੇਗਾ।

ਸ.
ਬਾਦਲ ਨੇ ਨਵੇਂ ਚੁਣੇ ਜ਼ਿਲਾ ਪ੍ਰੀਸ਼ਦ ਮੈਂਬਰਾਂ ਨੂੰ ਵਧਾਈ ਦਿੰਦਿਆਂ ਭਵਿੱਖ ਦੀਆਂ
ਚੁਣੌਤੀਆਂ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੇਂਡੂ ਖੇਤਰ ਸੂਬੇ ਦੀ
ਰੀੜ ਦੀ ਹੱਡੀ ਹੈ ਅਤੇ ਉਥੋਂ ਦਾ ਵਿਕਾਸ ਕਰਵਾਉਣਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ ਜਿਸ ਨੂੰ
ਚੁੱਕਣ ਲਈ ਉਹ ਤਿਆਰ ਰਹਿਣ। ਉਨ੍ਹਾਂ ਕਿਹਾ ਕਿ ਉਹ ਸਰਕਾਰ ਦੀਆਂ ਵਿਕਾਸ ਪੱਖੀ ਨੀਤੀਆਂ
ਨੂੰ ਹੇਠਲੇ ਪੱਧਰ ’ਤੇ ਲਾਗੂ ਕਰਨ ਵਿੱਚ ਆਪਣਾ ਪੂਰਾ ਯੋਗਦਾਨ ਪਾਉਣ। ਇਸ ਮੌਕੇ ਸ. ਬਾਦਲ
ਨੇ ਐਲਾਨ ਕੀਤਾ ਕਿ ਜ਼ਿਲਾ ਪੱਧਰ ’ਤੇ ਸਥਾਨਕ ਲੋਕਾਂ ਦੀ ਸਹਾਇਤਾ ਲਈ ਕਿਸਾਨ ਭਵਨ ਬਣਾਏ
ਜਾਣਗੇ ਅਤੇ ਹਰ ਜ਼ਿਲਾ ਪ੍ਰੀਸ਼ਦ ਦੇ ਦਫਤਰ ਨੂੰ ਵਧੀਆ ਬਣਾਇਆ ਜਾਵੇਗਾ।
No comments:
Post a Comment