www.sabblok.blogspot.com
ਸ੍ਰੀ ਮੁਕਤਸਰ ਸਾਹਿਬ, 10 ਜੂਨ (ਸੁਖਪਾਲ ਸਿੰਘ ਢਿੱਲੋਂ)-ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਨੇ ਦਿਨੋਂ-ਦਿਨ ਵਧ ਰਹੀ ਗਰਮੀ ਨੂੰ ਮੁੱਖ ਰੱਖਦਿਆਂ ਪੰਜਾਬ
ਭਰ ਦੇ ਆਂਗਣਵਾੜੀ ਸੈਂਟਰਾਂ ਵਿਚ 15 ਜੂਨ ਤੋਂ 30 ਜੂਨ ਤੱਕ ਛੁੱਟੀਆਂ ਕਰ ਦਿੱਤੀਆਂ ਹਨ | ਵਿਭਾਗ ਦੇ ਡਾਇਰੈਕਟਰ ਸ: ਗੁਰਕ੍ਰਿਤਕਿਰਪਾਲ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ 22 ਜ਼ਿਲਿ੍ਹਆਂ ਵਿਚ 26 ਹਜ਼ਾਰ 700 ਦੇ ਕਰੀਬ ਆਂਗਣਵਾੜੀ ਸੈਂਟਰ ਕੇਂਦਰ ਸਰਕਾਰ ਦੀ ਆਈ. ਸੀ. ਡੀ. ਐਸ. ਸਕੀਮ ਅਧੀਨ ਚਲਾਏ ਜਾ ਰਹੇ ਹਨ, ਜਿਨ੍ਹਾਂ 'ਚ ਦਸ ਲੱਖ ਤੋਂ ਵੱਧ ਬੱਚੇ ਬੈਠਦੇ ਹਨ | ਦੂਜੇ ਪਾਸੇ ਆਂਗਣਵਾੜੀ ਇੰਪਲਾਈਜ਼ ਫੈਡਰੇਸਨ ਆਫ਼ ਇੰਡੀਆ ਦੇ ਕੌਮੀ ਪ੍ਰਧਾਨ ਸ੍ਰੀਮਤੀ ਹਰਗੋਬਿੰਦ ਕੌਰ ਨੇ ਸਰਕਾਰ ਤੋ ਮੰਗ ਕੀਤੀ ਹੈ ਕਿ ਗਰਮੀ ਨੂੰ ਮੁੱਖ ਰੱਖਦਿਆਂ ਆਂਗਣਵਾੜੀ ਸੈਂਟਰ ਵਿਚ ਛੁੱਟੀਆਂ 15 ਦਿਨਾਂ ਦੀ ਬਜਾਏ ਇਕ ਮਹੀਨੇ ਦੀਆਂ ਕੀਤੀਆਂ ਜਾਣ |

No comments:
Post a Comment