jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Thursday 13 June 2013

ਸਰਨਾ 17 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਤਲਬ

www.sabblok.blogspot.com

ਸਿੱਖ ਕਤਲੇਆਮ ਦੌਰਾਨ ਮਾਰੇ ਗਏ ਸਿੱਖਾਂ ਦੀ ਯਾਦ ਵਿਚ ਯਾਦਗਾਰ ਉਸਾਰਨਾ ਕੋਈ ਗੁਨਾਹ ਨਹੀ-ਜਥੇਦਾਰ ਗੁਰਬਚਨ ਸਿੰਘ
gurbachan singhਅੰਮ੍ਰਿਤਸਰ: (13 ਜੂਨ,ਪੀ ਟੀ ਆਈ ):ਜੂਨ ੧੯੮੪ ਦੇ ਫੌਜੀ ਹਮਲੇ ਤੇ ਨਵੰਬਰ ੧੯੮੪ ਵਿਚ ਸਿੱਖ ਕਤਲੇਆਮ ਦੌਰਾਨ ਮਾਰੇ ਗਏ ਸਿੱਖਾਂ ਦੀ ਯਾਦ ਵਿਚ ਉਸਾਰੀਆਂ ਜਾ ਰਹੀਆਂ ਯਾਦਗਾਰਾਂ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਜਾਂ ਦਿੱਲੀ ਕਮੇਟੀ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਕੋਈ ਵਿਸਥਾਰਤ ਸਲਾਹ ਨਹੀ ਕੀਤੀ।ਆਪਣੀ ਰਿਹਾਇਸ਼ ਤੇ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਦੱਸਿਆ ਕਿ ਗੁਰਦੁਆਰਾ ਰਕਾਬ ਗੰਜ ਸਾਹਿਬ ਕੰਪਲੈਕਸ ਵਿਖੇ ਨਵੰਬਰ ੮੪ ਦੇ ਸਿੱਖ ਕਤਲੇਆਮ ਦੌਰਾਨ ਮਾਰੇ ਗਏ ਸਿੱਖਾਂ ਦੀ ਯਾਦ ਵਿਚ ਯਾਦਗਾਰ ਉਸਾਰਨਾ ਕੋਈ ਗੁਨਾਹ ਨਹੀ ਹੈ ਤੇ ਨਾ ਹੀ
ਇਹ ਸ੍ਰੀ ਗੁਰੁ ਤੇਗ ਬਹਾਦਰ ਸਾਹਿਬ ਦੀ ਯਾਦਗਾਰ ਗੁਰਦੁਆਰਾ ਰਕਾਬ ਗੰਜ ਸਾਹਿਬ ਦੀ ਬਰਾਬਰਤਾ ਹੈ ।ਨਵੰਬਰ ੮੪ ਦੀ ਸ਼ਹੀਦੀ ਯਾਦਾਗਾਰ ਦਾ ਜਿਕਰ ਕਰਦਿਆਂ ਗਿਆਨੀ ਗੁਰਬਚਨ ਸਿੰਘ ਨੇ ਦੱਸਿਆ ਕਿ ਯਾਦਗਾਰ ਦੀ ਰੂਪਰੇਖਾ ਜਾਂ ਉਥੇ ਸਥਾਪਿਤ ਕੀਤੇ ਜਾਣ ਵਾਲੇ ਦਸਤਾਵੇਜਾਂ ,ਫੋਟੋਆਂ ਜਾਂ ਤਸਵੀਰਾਂ ਬਾਰੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਨੇ ਉਨ੍ਹਾਂ ਨਾਲ ਕੋਈ ਸਲਾਹ ਨਹੀ ਕੀਤੀ ।ਇਕ ਸਵਾਲ ਦੇ ਜਵਾਬ ਵਿਚ ਗਿਆਨੀ ਗੁਰਬਚਨ ਸਿੰਘ ਜੀ ਨੇ ਕਿਹਾ ਕਿ ਅਜੇਹਾ ਹੋਣਾ ਚਾਹੀਦਾ ਹੈ ਕਿ ਸਿੱਖ ਕੌਮ ਦੇ ਕੌਮੀ ਸਮਾਰਕ ਬਨਾਉਣ ਤੋਂ ਪਹਿਲਾਂ ਸਮਾਰਕ ਦੇ ਹਰ ਪਹਿਲੂ ਬਾਰੇ ,ਪੰਜ ਸਿੰਘ ਸਾਹਿਬਾਨ ਦੀ ਪ੍ਰਵਾਨਗੀ ਲਈ ਜਾਵੇ । ਉਨ੍ਹਾ ਕਿਹਾ ਜੇਕਰ ਅਜੇਹਾ ਹੋਇਆ ਹੁੰਦਾ ਤਾਂ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿਖੇ ਉਸਾਰੀ ਗਈ ਜੂਨ ੮੪ ਦੇ ਸ਼ਹੀਦਾਂ ਦੀ ਯਾਦਗਾਰ ਬਾਰੇ ਕੋਈ ਵਿਵਾਦ ਹੀ ਨਾ ਖੜਾ ਹੁੰਦਾ।ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਇਕ ਪਾਸੇ ਤਾਂ ਸਮੁਚਾ ਸਿੱਖ ਜਗਤ ਨਵੰਬਰ ੮੪ ਦੇ ਕਤਲੇਆਮ ਦੀ ਯਾਦਗਾਰ ਦੇ ਹੱਕ ਵਿਚ ਹੈ ਦੂਸਰੇ ਪਾਸੇ ਕਮੇਟੀ ਦੇ ਸਾਬਕਾ ਪ੍ਰਧਾਨ ਸ੍ਰ ਪਰਮਜੀਤ ਸਿੰਘ ਸਰਨਾ ਇਸ ਯਾਦਗਾਰ ਨੂੰ ਰੁਕਾਉਣ ਲਈ ਹਾਈ ਕੋਰਟ ਜਾਂਦਾ ਹੈ ਜਿਸ ਬਾਬਤ ਸ਼ਿਕਾਇਤ ਉਨ੍ਹਾਂ ਪਾਸ ਪੁਜ ਚੁਕੀ ਹੈ ਤੇ ਸ੍ਰ ਸਰਨਾ,ਸਪਸ਼ਟੀ ਕਰਨ ਦੇਣ ਲਈ ਤਲਬ ਵੀ ਕੀਤੇ ਜਾਣਗੇ ।
ਪਾਕਿਸਤਾਨ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭੇਜੇ ਗਏ ਜਥੇ ਅਤੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦਰਮਿਆਨ ਸ੍ਰੀ ਗੁਰੁ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਏ ਜਾਣ ਨੂੰ ਲੈਕੇ ਹੋਏ ਮਤਭੇਦ ਬਾਰੇ ਪੁਛੇ ਜਾਣ ਤੇ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਉਹ ਪਹਿਲਾਂ ਵੀ ਸਪਸ਼ਟ ਕਰ ਚੁਕੇ ਹਨ ਕਿ ਸਾਲ ੨੦੧੦ ਵਿਚ ਸੋਧੇ ਗਏ ਨਾਨਕਸ਼ਾਹੀ ਕੈਲੰਡਰ ਵਿਚ ਹੋਰ ਸੋਧਾਂ ਲਈ ਗੁੰਜਾਇਸ਼ ਹੈ ਅਤੇ ਉਹ ਕਈ ਵਾਰਕਹਿ ਚੁਕੇ ਹਨ ਕਿ ਜਿਸ ਨੂੰ ਵੀ ਨਾਨਕਸ਼ਾਹੀ ਕੈਲੰਡਰ ਬਾਰੇ ਕੋਈ ਇਤਰਾਜ ਹੈ ਉਹ ਆਪਣਾ ਸੁਝਾਅ ਭੇਜ ਸਕਦਾ ਹੈ । ਉਨ੍ਹਾਂ ਕਿਹਾ ਕਿ ਪਾਕਿਸਤਾਨ ਕਮੇਟੀ ਨੇ ਉਨ੍ਹਾਂ ਨਾਲ ਕਦੇ ਵੀ ਇਸ ਮਸਲੇ ਤੇ ਕੋਈ ਗਲਬਾਤ ਨਹੀ ਕੀਤੀ ਤੇ ਨਾਹੀ ਕਦੇ ਕੋਈ ਸੁਝਾਅ ਭੇਜਿਆ ਹੈ ।ਉਨ੍ਹਾਂ ਕਿਹਾ ਕਿ ਇਸ ਮਸਲੇ ਤੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਤਲਬ ਕੀਤੇ ਜਾਣ ਦਾ ਸਵਾਲ ਨਹੀ ਹੈ ।ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਗੈਰ ਰਸਮੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦਿੱਲੀ ‘ਚ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਸੰਨ 1984 ਦੇ ਸਿੱਖ ਕਤਲੇਆਮ ‘ਚ ਸ਼ਹੀਦ ਕੀਤੇ ਸਿੰਘਾਂ ਸਿੰਘਣੀਆਂ ਦੀ ਯਾਦ ਵਿਚ ਬਣਾਈ ਜਾ ਰਹੀ ਯਾਦਗਾਰ ‘ਚ ਅੜਿੱਕੇ ਪਾਉਣ ਦੇ ਦੋਸ਼ ਹੇਠ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸ: ਪਰਮਜੀਤ ਸਿੰਘ ਸਰਨਾ ਨੂੰ 17 ਜੂਨ ਨੂੰ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ ਕੀਤਾ ਗਿਆ ਹੈ ਤੇ ਉਸ ਦਿਨ ਸਿੰਘ ਸਾਹਿਬਾਨ ਦੀ ਹੋਣ ਵਾਲੀ ਬੈਠਕ ‘ਚ ਉਸ ਤੋਂ ਸਪੱਸ਼ਟੀਕਰਨ ਲਿਆ ਜਾਵੇਗਾ | ਇਸ ਸਬੰਧੀ ਸ਼ਿਕਾਇਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੁੱਜ ਗਈ ਹੈ। ਸਿੰਘ ਸਾਹਿਬ ਨੇ ਦੱਸਿਆ ਕਿ ਨਵੰਬਰ 1984 ‘ਚ ਸਿੱਖਾਂ ‘ਤੇ ਅਣਮਨੁੱਖੀ ਤਸ਼ੱਦਦ ਕਰਦਿਆਂ ਉਸ ਸਮੇਂ ਦੇ ਹਾਕਮਾਂ ਦੀ ਸ਼ਹਿ ‘ਤੇ ਦਿੱਲੀ ਵਿਖੇ ਸਿੱਖਾਂ ਨੂੰ ਕੋਹ-ਕੋਹ ਮਾਰਿਆ ਅਤੇ ਕਾਫ਼ੀ ਥਾਵਾਂ ‘ਤੇ ਜਿਊਂਦੇ ਸਾੜਿਆ ਗਿਆ। ਸਿੰਘ ਸਾਹਿਬ ਨੇ ਬੜੇ ਅਫ਼ਸੋਸ ਨਾਲ ਕਿਹਾ ਕਿ ਸ: ਪਰਮਜੀਤ ਸਿੰਘ ਸਰਨਾ ਨੂੰ ਦਿੱਲੀ ‘ਚ ਬਣਨ ਜਾ ਰਹੀ ਯਾਦਗਾਰ ਦੀ ਹਿਮਾਇਤ ਕਰਨੀ ਚਾਹੀਦੀ ਸੀ ਪਰ ਉਨ੍ਹਾਂ ਬਜਰ ਗਲਤੀ ਕਰਦਿਆਂ ਦਿੱਲੀ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕਰ ਦਿੱਤੀ ਹੈ। ਸਿੰਘ ਸਾਹਿਬ ਨੇ ਸਪੱਸ਼ਟ ਕੀਤਾ ਕਿ ਸ਼ਹੀਦਾਂ ਦੀ ਯਾਦਗਾਰ ਉਸਾਰਨੀ ਕੋਈ ਗੁਨਾਹ ਨਹੀਂ ਹੈ। ਸਿੰਘ ਸਾਹਿਬ ਨੇ ਮੂਲ ਤੇ ਸੋਧੇ ਨਾਨਕਸ਼ਾਹੀ ਕੈਲੰਡਰ ਦੇ ਮਾਮਲੇ ‘ਚ ਪਾਕਿਸਤਾਨ ‘ਚ ਮਨਾਏ ਗਏ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ‘ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੇਸ਼ ਵਿਦੇਸ਼ ਦੀਆਂ ਪੁੱਜੀਆਂ ਸਿੱਖ ਸੰਗਤਾਂ ਨੂੰ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਜਾਣ ਤੋਂ ਰੋਕਣ ‘ਤੇ ਅਫਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪਾਕਿ ਕਮੇਟੀ ਦੇ ਪ੍ਰਧਾਨ ਸ: ਸ਼ਾਮ ਸਿੰਘ ਨੇ ਕਦੇ ਵੀ ਇਸ ਮੱਸਲੇ ‘ਤੇ ਉਨ੍ਹਾਂ ਨਾਲ ਸੰਪਰਕ ਨਹੀਂ ਕੀਤਾ। ਇਸ ਸਬੰਧੀ ਜੇਕਰ ਕੋਈ ਮਤਭੇਦ ਹਨ ਤਾਂ ਉਨ੍ਹਾਂ ਨੂੰ ਸਿੱਖ ਸੰਗਤਾਂ ਦੇ ਜਜ਼ਬਾਤਾਂ ਨੂੰ ਮੁੱਖ ਰੱਖਦਿਆਂ ਸਿੰਘ ਸਾਹਿਬਾਨ ਮੁੜ ਵਿਚਾਰ ਨਾਨਕਸ਼ਾਹੀ ਕੈਲੰਡਰ ‘ਤੇ ਕਰ ਸਕਦੇ ਹਨ ਤੇ ਲੋੜ ਮੁਤਾਬਿਕ ਸੋਧ ਵੀ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ 98 ਫੀਸਦੀ ਸਿੱਖ ਸੋਧੇ ਨਾਨਕ ਸ਼ਾਹੀ ਕੈਲੰਡਰ ਮੁਤਾਬਕ ਹੀ ਸ਼ਹੀਦੀ ਦਿਹਾੜੇ ਤੇ ਗੁਰਪੁਰਬ ਮਨਾ ਰਹੇ ਹਨ। ਇਕ ਸਵਾਲ ਦੇ ਜਵਾਬ ‘ਚ ਸਿੰਘ ਸਾਹਿਬ ਨੇ ਕਿਹਾ ਕਿ ਨਾਨਕਸ਼ਾਹੀ ਕੈਲੰਡਰ ਤੇ ਹੋਰ ਮੱਸਲਿਆਂ ਤੇ ਸਿੱਖ ਸੰਗਤਾਂ ਦੇ ਜਜ਼ਬਾਤਾਂ ਮੁਤਾਬਿਕ ਕਦੇ ਵੀ ਮੁੜ ਵਿਚਾਰ ਪੰਜ ਸਿੰਘ ਸਾਹਿਬਾਨ ਕਰ ਸਕਦੇ ਹਨ। ਸਿੰਘ ਸਾਹਿਬ ਨੇ ਇਕ ਸਵਾਲ ਦੇ ਜਵਾਬ ‘ਚ ਕਿਹਾ ਕਿ ਸਿੱਖ ਕੌਮ ਦੀ ਕੌਮੀ ਯਾਦਗਾਰ ਬਣਾਉਣ ਤੋਂ ਪਹਿਲਾਂ ਯਾਦਗਾਰ ਸਬੰਧੀ ਹਰ ਪਹਿਲੂ ਬਾਰੇ ਪੰਜ ਸਿੰਘ ਸਾਹਿਬਾਨ ਦੀ ਪ੍ਰਵਾਨਗੀ ਲੈਣੀ ਚਾਹੀਦੀ ਹੈ। ਜੇਕਰ ਅਜਿਹਾ ਕਰ ਲਿਆ ਜਾਵੇ ਤਾਂ ਕੋਈ ਵੀ ਵਿਵਾਦ ਉਭਰ ਨਹੀਂ ਸਕਦਾ।
ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ ਸਵੇਰੇ ਦੀ ਥਾਂ ਸ਼ਾਮ ਨੂੰ ਸ੍ਰੀ ਅਖੰਡ ਪਾਠ ਸਾਹਿਬ ਰੱਖਣ ਦੇ ਮਾਮਲੇ ‘ਚ ਸਿੰਘ ਸਾਹਿਬ ਨੇ ਕਿਹਾ ਕਿ ਮਰਯਾਦਾ ਦੀ ਉਲੰਘਣਾ ਨਹੀਂ ਹੋਈ ਪਰ ਪਰੰਪਰਾ ਨੂੰ ਕਾਇਮ ਰੱਖਿਆ ਜਾਣਾ ਚਾਹੀਦਾ। ਸਿੰਘ ਸਾਹਿਬ ਨੇ ਕਿਹਾ ਕਿ ਇਹ ਮਾਮਲਾ ਵੀ ਸਿੰਘ ਸਾਹਿਬਾਨ ਦੀ ਮੀਟਿੰਗ ‘ਚ ਵਿਚਾਰਿਆ ਜਾਵੇਗਾ। ਸਿੰਘ ਸਾਹਿਬ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਤੇ ਦਿੱਲੀ ਕਮੇਟੀ ਦੇ ਮੈਂਬਰਾਂ ਨੂੰ ਸਿੱਖੀ ਸਿਧਾਂਤਾਂ ਦੀ ਕਦਰ ਕਰਦਿਆਂ ਆਪਣੇ ਪਰਿਵਾਰ ਤੇ ਬੱਚਿਆਂ ਨੂੰ ਸਾਬਤ ਸੂਰਤ ਬਣਾਉਣਾ ਚਾਹੀਦਾ ਹੈ ਤਾਂ ਜੋ ਸਿੱਖ ਧਰਮ ਪ੍ਰਫੁਲਿਤ ਹੋ ਸਕੇ। ਜ਼ਿਕਰਯੋਗ ਹੈ ਕਿ 17 ਜੂਨ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਵੱਖ-ਵੱਖ ਧਾਰਮਿਕ ਸਿੱਖ ਮਸਲਿਆਂ ਬਾਰੇ ਅਹਿਮ ਮੀਟਿੰਗ ਹੋ ਰਹੀ ਹੈ।

No comments: