jd1

NES

www.sabblok.blogspot.com

LPU

RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Friday 28 June 2013

ਪੰਜਾਬ ਦੇ ਸ਼ਹਿਰਾਂ ਦੇ ਵਿਕਾਸ ਤੇ ਇਸ ਸਾਲ 1914ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ- ਭਗਤ

www.sabblok.blogspot.com
 Photo: ਪੰਜਾਬ ਦੇ ਸ਼ਹਿਰਾਂ ਦੇ ਵਿਕਾਸ ਤੇ ਇਸ ਸਾਲ 1914ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ- ਭਗਤ
Written By safal soch on Friday, 28 June 2013 | 08:59

ਲੁਧਿਆਣਾ  ( ਸਤਪਾਲ  ਸੋਨੀ  )   ਪੰਜਾਬ ਸਰਕਾਰ ਨੇ ਜਿੱਥੇ ਸ਼ਹਿਰਾਂ ਵਿੱਚ ਕੰਮ ਕਰਦੇ ਸਫਾਈ ਕਰਮਚਾਰੀਆਂ ਨੂੰ ਪੱਕਿਆ ਕੀਤਾ ਹੈ, ਉਥੇ ਇਹਨਾਂ ਕਰਮਚਾਰੀਆਂ ਦੀਆਂ ਤਨਖਾਹਾਂ ਵਿੱਚ ਵੀ ਵਾਧਾ ਕੀਤਾ ਗਿਆ ਹੈ। ਇਹ ਜਾਣਕਾਰੀ ਸਥਾਨਿਕ ਸਰਕਾਰ ਮੰਤਰੀ ਸ੍ਰੀ ਚੁਨੀ ਲਾਲ ਭਗਤ ਨੇ ਅੱਜ ਇੱਥੇ ਨਗਰ-ਨਿਗਮ ਦੇ ਦਫਤਰ ਵਿਖੇ ਮਿਊਂਸਪਲ ਕਰਮਚਾਰੀ ਦਲ ਪੰਜਾਬ ਵੱਲੋਂ ਭਗਤ ਕਬੀਰ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸਮਾਗਮ ਨੂੰ ਸੰਬੋਧਨ ਕਰਦਿਆ ਦਿੱਤੀ। ਉਹਨਾਂ ਕਿਹਾ ਕਿ ਸ਼ਹਿਰਾਂ ਦੇ ਵਿਕਾਸ, ਸੁੰਦਰਤਾ, ਸਾਫ-ਸਫਾਈ ਰੱਖਣ ਅਤੇ ਹਰਿਆ-ਭਰਿਆ ਬਨਾਉਣ ਵਿੱਚ ਇਹਨਾਂ ਕਰਮਚਾਰੀਆਂ ਦਾ ਬਹੁਤ ਵੱਡਾ ਯੋਗਦਾਨ ਹੈ। ਉਹਨਾਂ ਦੱਸਿਆ ਕਿ ਸ੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਪਿਛਲੀ ਸਾਂਝੀ ਸਰਕਾਰ ਵੱਲੋਂ ਕੀਤੇ ਗਏ ਬੇਮਿਸਾਲ ਵਿਕਾਸ ਸਦਕਾ ਹੀ ਪੰਜਾਬ ਦੇ ਸੂਝਵਾਨ ਵੋਟਰਾਂ ਨੇ ਮੁੜ ਸਰਕਾਰ ਨੂੰ ਭਰਵਾ ਸਮਰੱਥਨ ਦੇ ਕੇ ਸੱਤਾ ਵਿੱਚ ਲਿਆਂਦਾ ਹੈ। ਉਹਨਾਂ ਆਖਿਆ ਕਿ ਮੌਜੂਦਾ ਸਰਕਾਰ ਸ਼ਹਿਰਾਂ ਦੇ ਲੋਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਉਪਲਭਦ ਕਰਵਾਉਣ ਲਈ ਵਚਨਬੱਧ ਹੈ। ਉਹਨਾਂ ਦੱਸਿਆ ਕਿ ਚਾਲੂ ਮਾਲੀ ਸਾਲ ਦੌਰਾਨ ਸ਼ਹਿਰਾਂ ਦੇ ਵਿਕਾਸ ਲਈ ਬਜਟ ਵਿੱਚ 1914 ਕਰੋੜ 72 ਲੱਖ ਰੁਪਏ ਦੀ ਵਿਵਸਥਾ ਕੀਤੀ ਗਈ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਸਾਰੇ ਸ਼ਹਿਰਾਂ ਦਾ ਯੋਜਨਾਬੱਧ ਤਰੀਕੇ ਨਾਲ ਵਿਕਾਸ ਕਰਨ ਲਈ ਮਾਸਟਰ ਪਲਾਨ ਬਣਾਇਆ ਗਿਆ ਹੈ। ਉਹਨਾਂ ਦੱਸਿਆ ਕਿ ਲੁਧਿਆਣਾ ਸ਼ਹਿਰ ਵਿਖੇ ਦਿੱਲੀ ਵਾਂਗ ਮੈਟਰੋ ਰੇਲਵੇ ਲਾਈਨ ਵਿਛਾਉਣ ਲਈ 9840 ਕਰੋੜ ਰੁਪਏ ਦੀ ਲਾਗਤ ਵਾਲਾ ਲੁਧਿਆਣਾ ਮੈਟਰੋ ਡੀ.ਪੀ.ਆਰ ਪ੍ਰਵਾਨਗੀ ਲਈ ਭਾਰਤ ਸਰਕਾਰ ਨੂੰ ਭੇਜਿਆ ਗਿਆ ਹੈ। ਸਥਾਨਕ ਸਰਕਾਰ ਮੰਤਰੀ ਨੇ ਕਿਹਾ ਕਿ ਦਲਿਤ ਵਰਗ ਦੇ ਵਿਕਾਸ ਲਈ ਵੀ ਪੰਜਾਬ ਸਰਕਾਰ ਵੱਲੋਂ ਅਨੇਕਾਂ ਸਕੀਮਾਂ ਲਾਗੂ ਕੀਤੀਆਂ ਗਈਆਂ ਹਨ ਅਤੇ ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਸ੍ਰੈਣੀਆਂ ਦੀ ਭਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਚਾਲੂ ਮਾਲੀ ਸਾਲ ਦੇ ਬਜਟ ਵਿੱਚ 595 ਕਰੋੜ 61 ਲੱਖ ਰੁਪਏ ਦੀ ਵਿਵਸਥਾ ਕੀਤੀ ਗਈ ਹੈ। ਉਹਨਾਂ ਇਸ ਮੌਕੇ ਕਰਮਚਾਰੀ ਦਲ ਵੱਲੋਂ ਨਗਰ-ਨਿਗਮ ਦੇ ਸੇਵਾ ਮੁਕਤ ਹੋਏ ਕਰਮਚਾਰੀਆਂ ਦਾ ਵੀ ਵਿਸੇਤੌਰ ਤੇ ਸਨਮਾਨ ਕੀਤਾ। ਉਹਨਾਂ ਵੱਡੀ ਗਿਣਤੀ ਵਿੱਚ ਇੱਕਤਰ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਸੱਦਾ ਦਿੱਤਾ ਕਿ ਉਹ ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਕੇਂਦਰ ਵਿੱਚ ਐਨ.ਡੀ.ਏ. ਦੀ ਸਰਕਾਰ ਬਨਾਉਣ ਲਈ ਸ੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਉਮੀਦਵਾਰਾਂ ਨੂੰ ਭਾਰੀ ਬਹੁਮੱਤ ਨਾਲ ਜਿਤਾ ਕੇ ਭੇਜਣ ਤਾਂ ਜੋ ਕੇਂਦਰ ਵਿੱਚੋਂ ਕਾਂਗਰਸ ਦੀ ਭ੍ਰਿਸ਼ਟ ਸਰਕਾਰ ਨੂੰ ਸੱਤਾ ਤੋਂ ਲਾਂਭੇ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਭ੍ਰਿਸ਼ਟਾਚਾਰ ਕਰਕੇ ਹੀ ਅੱਜ ਦੇਸ਼ ਦੇ ਰੁਪਏ ਦੀ ਕੀਮਤ ਦਿਨ-ਬਾ-ਦਿਨ ਡਿੱਗਦੀ ਜਾ ਰਹੀ ਹੈ, ਜਿਸ ਕਾਰਨ ਮਹਿੰਗਾਈ ਵਿੱਚ ਹੋਰ ਵਾਧਾ ਹੋ ਰਿਹਾ ਹੈ ਅਤੇ ਆਮ ਤੇ ਗਰੀਬ ਲੋਕ ਹੋਰ ਵਧੇਰੇ ਮਹਿੰਗਾਈ ਦੀ ਚੱਕੀ ਵਿੱਚ ਪਿਸ ਰਹੇ ਹਨ। ਇਸ ਲਈ ਲੋਕਾਂ ਨੂੰ ਇੱਕ-ਜੁੱਟ ਹੋ ਕੇ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਚਲਾਉਣੀ ਚਾਹੀਦੀ ਹੈ ਤਾਂ ਂਜੋ ਭਾਰਤ ਦਾ ਹਰ ਨਾਗਰਿਕ ਚੰਗਾ ਜੀਵਨ ਬਤੀਤ ਕਰ ਸਕੇ। ਉਹਨਾਂ ਸਫਾਈ ਕਰਮਚਾਰੀਆਂ ਦੀਆਂ ਸਾਰੀਆਂ ਸਮੱਸਿਆਵਾਂ ਪਹਿਲ ਦੇ ਅਧਾਰ ਤੇ ਹੱਲ ਕਰਨ ਦਾ ਭਰੋਸਾ ਦਿਵਾਇਆ। ਇਸ ਮੌਕੇ ਮਿਊਂਸਪਲ ਕਰਮਚਾਰੀ ਦਲ ਪੰਜਾਬ ਦੇ ਅਹੁਦੇਦਾਰਾਂ ਵੱਲੋਂ ਸਥਾਨਕ ਸਰਕਾਰ ਮੰਤਰੀ ਦਾ ਸਫਾਈ ਕਰਮਚਾਰੀਆਂ ਨੂੰ ਪੱਕੇ ਕਰਨ ਵਿੱਚ ਯੋਗਦਾਨ ਪਾਉਣ ਲਈ ਵਿਸੇਤੌਰ ਤੇ ਸਨਮਾਨ ਕੀਤਾ ਗਿਆ।  ਇਸ ਤੋਂ ਪਹਿਲਾਂ ਦਲਿਤ ਵਰਗ ਦੇ ਆਗੂ ਸ੍ਰੀ ਵਿਜੈ ਦਾਨਵ ਅਤੇ ਮਿਊਂਸਪਲ ਕਰਮਚਾਰੀ ਦਲ ਦੇ ਪ੍ਰਧਾਨ ਸ੍ਰੀ ਨਰੋਤਮ ਲਕਸ਼ਮਣ ਦ੍ਰਾਵਿੜ ਨੇ ਕਾਰਪੋਰੇਸ਼ਨਾਂ ਅਤੇ ਨਗਰ ਕੌਸਲਾਂ ਦੇ ਸਫਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਤੋਂ ਮੰਤਰੀ ਨੂੰ ਜਾਣੂ ਕਰਵਾਇਆ। ਇਸ ਸਮਾਗਮ ਨੂੰ ਮੇਅਰ ਸ੍ਰ. ਹਰਚਰਨ ਸਿੰਘ ਗੋਹਲਵੜੀਆ, ਸ੍ਰੀ ਮਹਿੰਦਰ ਭਗਤ, ਸੀਨੀਅਰ ਡਿਪਟੀ ਮੇਅਰ ਸ੍ਰੀਮਤੀ ਸੁਨੀਤਾ ਅਗਰਵਾਲ, ਉਪ-ਚੇਅਰਮੈਨ ਮਿਊਂਸਪਲ ਕਰਮਚਾਰੀ ਦਲ ਚੌਧਰੀ ਯਸ਼ਪਾਲ, ਸ੍ਰੀ ਨਰੇਸ਼ ਧੀਂਗਾਂਨ, ਬੀ.ਜੇ.ਪੀ. ਦੇ ਜਿਲਾ ਪ੍ਰਧਾਨ ਸ੍ਰੀ ਪ੍ਰਵੀਨ ਬਾਂਸਲ ਨੇ ਵੀ ਸੰਬੋਧਨ ਕੀਤਾ। ਇਸ ਸਮਾਗਮ ਵਿੱਚ ਕਰਮਚਾਰੀ ਦਲ ਦੇ ਅਹੁੱਦੇਦਾਰਾਂ ਤੋਂ ਇਲਾਵਾ ਹੋਰ ਪਤਵੰਤੇ ਵੀ ਸ਼ਾਮਲ ਹੋਏ।

No comments: