www.sabblok.blogspot.com
ਜਗਤਾਰ ਸਿੰਘ
ਨਵੀਂ ਦਿੱਲੀ, 5 ਜੂਨ -ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਉਸਾਰੀ ਜਾਣ ਵਾਲੀ ''ਨਵੰਬਰ-1984 ਸਿੱਖ ਕਤਲੇਆਮ ਯਾਦਗਾਰ" ਦਾ ਨੀਂਹ ਪੱਥਰ ਪੰਜਾਬ ਦੇ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ, ਭਾਜਪਾ ਦੇ ਕੌਮੀ ਪ੍ਰਧਾਨ ਰਾਜਨਾਥ ਸਿੰਘ, ਲੋਕ ਸਭਾ ਵਿਚ ਵਿਰੋਧੀ ਧਿਰ ਦੀ ਆਗੂ ਸੁਸ਼ਮਾ ਸਵਰਾਜ, ਪੰਜਾਬ ਦੇ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜੱਥੇ: ਅਵਤਾਰ ਸਿੰਘ ਦੀ ਮੌਜੂਦਗੀ 'ਚ ਪੰਜ ਤਖਤਾਂ ਦੇ ਜੱਥੇਦਾਰ ਸਾਹਿਬਾਨ ਵੱਲੋਂ 12 ਜੂਨ ਨੂੰ ਰੱਖਿਆ ਜਾਵੇਗਾ। ਅੱਜ ਦਿੱਲੀ ਗੁਰਦੁਆਰਾ ਕਮੇਟੀ ਦਫ਼ਤਰ ਵਿਖੇ ਸੱਦੀ ਗਈ ਪ੍ਰੈਸ ਕਾਨਫਰੰਸ ਦੌਰਾਨ ਉਪਰੋਕਤ ਜਾਣਕਾਰੀ ਦਿੰਦਿਆਂ ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ., ਮਨਜਿੰਦਰ ਸਿੰਘ ਸਿਰਸਾ, ਉਂਕਾਰ ਸਿੰਘ ਥਾਪਰ, ਅਵਤਾਰ ਸਿੰਘ ਹਿਤ ਤੇ ਕੁਲਦੀਪ ਸਿੰਘ ਭੋਗਲ ਨੇ ਸਾਂਝੇ ਤੌਰ 'ਤੇ ਦਸਿਆ ਕਿ ਉਕਤ ਯਾਦਗਾਰ ਕਤਲੇਆਮ ਦੌਰਾਨ ਮਾਰੇ ਗਏ ਨਿਰਦੋਸ਼ ਸਿੱਖਾਂ ਦੇ ਨਾਲ ਨਾਲ ਉਨ੍ਹਾਂ ਗੈਰ ਸਿੱਖਾਂ ਨੂੰ ਵੀ ਸਮਰਪਿਤ ਹੋਵੇਗੀ ਜਿਨ੍ਹਾਂ ਨੇ ਕਤਲੇਆਮ ਦੌਰਾਨ ਸਿੱਖਾਂ ਦੀ ਹਰ ਪਖੋਂ ਮਦਦ ਕੀਤੀ। ਉਨ੍ਹਾਂ ਜਾਣਕਾਰੀ ਦਿੱਤੀ ਕਿ ਉਕਤ ਯਾਦਗਾਰ ਵਾਸਤੇ ਜਿਹੜੀ 11 ਮੈਂਬਰੀ ਕਮੇਟੀ ਗਠਿਤ ਕੀਤੀ ਗਈ ਸੀ ਉਸ ਕਮੇਟੀ ਨੇ ਧਾਰਮਿਕ, ਸਭਿਆਚਾਰਕ ਪਹਿਲੂਆਂ ਨੂੰ ਧਿਆਨ ਵਿਚ ਰੱਖ ਕੇ ਇਸ ਯਾਦਗਾਰ ਨੂੰ ਪਾਰਲੀਮੈਂਟ ਦੇ ਸਾਹਮਣੇ ਬਣਾਉਣ ਦੀ ਬਜਾਏ ਗੁਰਦੁਆਰਾ ਸਾਹਿਬ ਦੇ ਪਿਛਲੀ ਵਾਲੀ ਸੜਕ ਗੁਰਦੁਆਰਾ ਰਕਾਬਗੰਜ ਰੋਡ 'ਤੇ ਬਣਾਉਣ ਦਾ ਸੁਝਾਉ ਦਿੱਤਾ ਸੀ ਜਿਸ ਨੂੰ ਪ੍ਰਵਾਨ ਕਰ ਲਿਆ ਗਿਆ ਹੈ। ਉਕਤ ਆਗੂਆਂ ਨੇ ਕਿਹਾ ਕਿ ਸਿੱਖ ਕੌਮ ਨੂੰ ਇਨਸਾਫ ਲਈ ਜਦੋ ਜਹਿਦ ਕਰਦਿਆਂ ਕਈ ਵਰ੍ਹੇ ਬੀਤ ਗਏ ਹਨ ਪਰੰਤੂ ਦੂਜੇ ਪਾਸੇ ਸਰਕਾਰ ਵੱਲੋਂ ਕਾਤਲਾਂ ਨੂੰ ਸਜ਼ਾ ਦਿਵਾਉਣ ਦੀ ਬਜਾਏ ਵਜੀਰੀਆਂ,ਜੈਡ ਪਲੱਸ ਸੁਰੱਖਿਆ ਅਤੇ ਹੋਰਨਾ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਅਦਾਲਤਾਂ ਵੱਲੋਂ ਵੀ ਵੱਡੇ ਆਰੋਪੀਆਂ ਨੂੰ ਸਜ਼ਾ ਨਹੀਂ ਦਿੱਤੀ ਜਾ ਰਹੀ। ਸਿੱਖ ਕਤਲੇਆਮ ਦੇ ਮੁੱਖ ਆਰੋਪੀ ਸੱਜਣ ਕੁਮਾਰ ਦੇ ਮਾਮਲੇ'ਚ ਸਰਕਾਰ ਨੂੰ ਦਿੱਤੇ ਅਲਟੀਮੇਟਮ ਨੂੰ ਮੁੜ ਦੁਹਰਾਉਂਦਿਆਂ ਮਨਜੀਤ ਸਿੰਘ ਜੀ.ਕੇ. ਨੇ ਕਿਹਾ ਕਿ ਜੇਕਰ ਕੋਈ ਕਾਰਵਾਈ ਨਾ ਹੋਈ ਤਾਂ ਅਕਾਲੀ ਦਲ ਵੱਲੋਂ ਮੁੜ ਤੋਂ ਵੱਡਾ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਪ੍ਰਬੰਧਕਾਂ ਵੱਲੋਂ ਇਹ ਦਾਅਵਾ ਕੀਤਾ ਗਿਆ ਕਿ ਇਸ ਮੁੱਦੇ ਦਾ ਸਮਰਥਨ ਕਰਨ ਵਾਲੀਆਂ ਕਈ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਵੀ ਉਕਤ ਪ੍ਰੋਗਰਾਮ 'ਚ ਸ਼ਮੂਲੀਅਤ ਕਰਨਗੇ ਪਰੰਤੂ ਉਕਤ ਪ੍ਰੋਗਰਾਮ ਨੂੰ ਲੈਕੇ ਜਿਹੜੇ ਸੱਦਾ ਪੱਤਰ ਛਾਪੇ ਗਏ ਹਨ, ਉਨ੍ਹਾਂ ਵਿਚ ਅਕਾਲੀਆਂ ਤੋਂ ਇਲਾਵਾ ਸਿਰਫ ਰਾਜਨਾਥ ਸਿੰਘ ਅਤੇ ਸੁਸ਼ਮਾ ਸਵਰਾਜ ਦਾ ਨਾਂਅ ਛਾਪ ਕੇ ਭਾਜਪਾ ਨੂੰ ਵਿਸ਼ੇਸ਼ ਅਹਿਮੀਅਤ ਦਿੱਤੀ ਗਈ ਹੈ, ਇਸ ਕਾਨਫਰੰਸ ਵਿਚ ਦਿੱਲੀ ਕਮੇਟੀ ਦੇ ਹੋਰਨਾ ਅਹੁਦੇਦਾਰ ਤੇ ਮੈਂਬਰ ਵੀ ਮੌਜੂਦ ਸਨ।

No comments:
Post a Comment