jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Monday 17 June 2013

ਸਿੱਖਿਆ ਮੰਤਰੀ ਦੀ ਰਿਹਾਇਸ਼ ਦਾ ਘਿਰਾਓ 20 ਨੂੰ

www.sabblok.blogspot.com

ਸਮਾਲਸਰ, 17 ਜੂਨ
ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਸੂਬਾਈ ਕਮੇਟੀ ਦੇ ਸੱਦੇ ’ਤੇ ਅਧਿਆਪਕਾਂ ਨੇ 20 ਜੂਨ ਨੂੰ ਸਿੱਖਿਆ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਦਾ ਐਲਾਨ ਕੀਤਾ ਹੈ।
ਅਧਿਆਪਕ ਆਗੂਆਂ ਨੇ ਕਿਹਾ ਕਿ ਸਰਕਾਰ ਸਿੱਖਿਆ ਵਿਭਾਗ ਵਿੱਚ ਲਾਗੂ ਕੀਤੀ ਜਾ ਰਹੀ ਰੈਸ਼ਨੇਲਾਈਜੇਸ਼ਨ ਦੀ ਨੀਤੀ ਨੂੰ ਮੁੱਢੋਂ ਰੱਦ ਕਰ ਕੇ ਵਿਭਾਗ ਵਿੱਚ ਪੱਕੀ ਭਰਤੀ ਕਰੇ। ਵਿਭਾਗ ਵਿੱਚ ਹਰ ਕਾਡਰ ਦੇ ਠੇਕੇ ’ਤੇ ਕੰਮ ਕਰਦੇ ਅਧਿਆਪਕਾਂ ਨੂੰ ਪੂਰੇ ਗਰੇਡਾਂ ਵਿੱਚ ਰੈਗੂਲਰ ਕੀਤਾ ਜਾਵੇ। ਵਿਭਾਗ ਵਿੱਚ ਨਿੱਜੀਕਰਨ ਦੀ ਨੀਤੀ ਨੂੰ ਠੱਲ੍ਹ ਪਾ ਕੇ ਪੰਚਾਇਤੀ ਵਿਭਾਗ ਨੂੰ ਦਿੱਤੇ ਸਕੂਲਾਂ ਨੂੰ ਸਮੇਤ ਅਧਿਆਪਕਾਂ ਨੂੰ ਵਾਪਸ ਸਿੱਖਿਆ ਵਿਭਾਗ ਵਿੱਚ ਲਿਆਂਦਾ ਜਾਵੇ ਅਤੇ ਸਿੱਖਿਆ ਵਿਭਾਗ ਵਿੱਚ ਫੈਲੇ ਭ੍ਰਿਸ਼ਟਾਚਾਰ ਨੂੰ ਨੱਥ ਪਾਈ ਜਾਵੇ। ਪ੍ਰੈੱਸ ਦੇ ਨਾਂ ਬਿਆਨ ਜਾਰੀ ਕਰਦਿਆਂ ਆਗੂਆਂ ਨੇ ਦੱਸਿਆ ਕਿ 20 ਤਰੀਕ ਨੂੰ ਸਵੇਰੇ 7:30 ਵਜੇ ਬੱਸ ਚੰਡੀਗੜ੍ਹ ਨੂੰ ਰਵਾਨਾ ਹੋਵੇਗੀ। ਮੀਟਿੰਗ ਵਿੱਚ ਡੀ.ਟੀ.ਐਫ. ਦੇ ਜ਼ਿਲ੍ਹਾ ਪ੍ਰਧਾਨ ਦਿਗਵਿਜੈਪਾਲ, ਸਾਬਕਾ ਜ਼ਿਲ੍ਹਾ ਸਕੱਤਰ ਸੁਰਿੰਦਰ ਰਾਮ, ਬਲਾਕ ਪ੍ਰਧਾਨ ਸੁਖਵਿੰਦਰ ਘੋਲੀਆ, ਬਲਾਕ ਸਕੱਤਰ ਜਸਵੰਤ ਥਰਾਜ, ਬਲਾਕ ਵਿੱਤ ਸਕੱਤਰ ਰਾਜਵੰਤ ਘੋਲੀਆ ਅਤੇ ਕਮੇਟੀ ਮੈਂਬਰ ਗੁਰਮੀਤ ਸਿੰਘ, ਜੀ.ਟੀ.ਯੂ. ਦੇ ਬਲਾਕ ਪ੍ਰ੍ਰਧਾਨ ਇਕਬਾਲ ਸਿੰਘ ਅਤੇ ਸਕੱਤਰ ਕੁਲਵੰਤ ਸਿੰਘ ਨੇ ਹਿੱਸਾ ਲਿਆ।

No comments: