jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Sunday 2 June 2013

3 ਨੌਜਵਾਨਾਂ ਵਲੋਂ ਨਾਬਾਲਗ ਲੜਕੀ ਨਾਲ ਜਬਰ ਜਨਾਹ


  

www.sabblok.blogspot.com

ਕਪੂਰਥਲਾ.02 ਜੂਨ. – ਕਪੂਰਥਲਾ ਦੇ ਪਿੰਡ ਕੋਹਲੀਆਂਵਾਲ ‘ਚ ਇਕ 14-15 ਸਾਲਾ ਲੜਕੀ ਨਾਲ ਤਿੰਨ ਨੌਜਵਾਨਾਂ ਵਲੋਂ ਜਬਰ ਜਨਾਹ ਕਰਨ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਪੁਲਸ ਵਲੋਂ ਕਾਰਵਾਈ ਕਰਦੇ ਹੋਏ ਇਨ੍ਹਾਂ ਤਿੰਨਾਂ ਨੂੰ ਗ੍ਰਿਫਤਾਰ ਕਰ ਲਿਆ ਅਤੇ ਇਨ੍ਹਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਕਪੂਰਥਲਾ ਦੇ ਪਿੰਡ ਕੋਹਲੀਆਂਵਾਲ ‘ਚ ਬੀਤੇ ਸ਼ਨੀਵਾਰ ਦੇਰ ਰਾਤ ਨੂੰ ਲੜਕੀ ਆਪਣੇ ਪਰਿਵਾਰ ਸਣੇ ਪਿੰਡ ਦੇ ਹੀ ਇਕ ਘਰ ‘ਚ ਹੋ ਰਹੇ ਜਗਰਾਤੇ ‘ਚ ਸ਼ਾਮਲ ਹੋਣ ਗਏ ਸਨ। ਲੜਕੀ ਜਗਰਾਤੇ ‘ਚ ਉਠ ਕੇ ਬਾਹਰ ਗਈ ਤਾਂ ਉਥੇ ਮੌਜੂਦ ਇਨ੍ਹਾਂ ਤਿੰਨ ਨੌਜਵਾਨਾਂ ਨੇ ਲੜਕੀ ਨੂੰ ਜ਼ਬਰਦਸਤੀ ਫੜ ਲਿਆ ਅਤੇ ਉਸ ਨਾਲ ਜਬਰ ਜਨਾਹ ਕੀਤਾ। ਇਸ ਸਬੰਧੀ ਲੜਕੀ ਨੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਦੱਸਿਆ। ਪਰਿਵਾਰਕ ਮੈਂਬਰਾਂ ਨੇ ਤੁਰੰਤ ਲੜਕੀ ਨੂੰ ਸਰਕਾਰੀ ਹਸਪਤਾਲ ਦਾਖਲ ਕਰਵਾਇਆ। ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਇਸ ਸਬੰਧੀ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ। ਪੁਲਸ ਵਲੋਂ ਤੁਰੰਤ ਕਾਰਵਾਈ ਕਰਦੇ ਹੋਏ ਤਿੰਨਾਂ ਦੋਸ਼ੀਆਂ ‘ਚੋਂ ਇਕ ਗ੍ਰਿਫਤਾਰ ਕਰ ਲਿਆ ਗਿਆ ਜਦਕਿ ਬਾਕੀ ਦੋ ਫਰਾਰ ਹਨ ਅਤੇ ਪੁਲਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਖਿਲਾਫ ਕਾਨੂੰਨੀ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਲੜਕੀ ਦਾ ਮੈਡੀਕਲ ਕਰਵਾਇਆ ਗਿਆ ਹੈ।

No comments: