www.sabblok.blogspot.com
ਮੋਗਾ, 26 ਜੂਨ (ਸੁਰਿੰਦਰਪਾਲ ਸਿੰਘ)-3 ਜੁਲਾਈ ਨੂੰ ਹੋ ਰਹੀਆਂ ਪੰਚਾਇਤੀ ਚੋਣਾਂ ਲਈ ਹਲਕਾ ਧਰਮਕੋਟ ਦੀਆਂ 150 ਪੰਚਾਇਤਾਂ ਵਿਚੋਂ 38 ਪਿੰਡਾਂ 'ਚ ਚੋਣ ਸਰਬਸੰਮਤੀ ਨਾਲ ਕਰਵਾਈ ਗਈ | ਇਹ ਦਾਅਵਾ ਅੱਜ ਆਪਣੇ ਗ੍ਰਹਿ ਵਿਖੇ ਸਾਬਕਾ ਮੰਤਰੀ ਅਤੇ ਵਿਧਾਇਕ ਹਲਕਾ ਧਰਮਕੋਟ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਜਿਹੜੇ 38 ਪਿੰਡਾਂ ਦੀ ਸਰਪੰਚੀ ਦੀ ਚੋਣ ਸਰਬਸੰਮਤੀ ਨਾਲ ਹੋਈ ਹੈ, ਉਸ ਵਿਚ ਦੋਵਾਂ ਧਿਰਾਂ ਦੀ ਸਹਿਮਤੀ ਅਤੇ ਪਿਆਰ ਨਾਲ ਕਰਵਾਈ ਗਈ ਹੈ | ਇਨ੍ਹਾਂ 38 ਪਿੰਡਾਂ ਵਿਚੋਂ 36 ਸਰਪੰਚ ਸ਼੍ਰੋਮਣੀ ਅਕਾਲੀ ਦਲ ਦੇ ਚੁਣੇ ਗਏ ਹਨ ਜਦੋਂ ਕਿ 2 ਪਿੰਡਾਂ ਚੋਟੀਆਂ ਨਾਥਾਂ ਅਤੇ ਚਾਂਬ ਤੋਂ ਕਾਂਗਰਸੀ ਸਰਪੰਚ ਚੁਣੇ ਗਏ ਹਨ, ਜਿਨ੍ਹਾਂ ਵਿਚ ਦਲੇਰ ਸਿੰਘ ਚੋਟੀਆਂ ਅਤੇ ਚਾਂਬ ਸਰਬਪ੍ਰੀਤ ਸਿੰਘ ਸ਼ਾਮਿਲ ਹਨ | ਜਥੇ: ਤੋਤਾ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਚਾਇਤੀ ਚੋਣਾਂ ਸ਼ਾਨ ਨਾਲ ਜਿੱਤੇਗਾ | ਉਨ੍ਹਾਂ ਕਿਹਾ ਕਿ ਹਲਕਾ ਧਰਮਕੋਟ ਵਿਚ ਕਿਸੇ ਨਾਲ ਕੋਈ ਧੱਕਾ ਨਹੀਂ ਹੋਇਆ ਜਦੋਂ ਕਿ 7-8 ਪਿੰਡਾਂ ਦੀ ਚੋਣ ਸਰਬਸੰਮਤੀ ਨਾਲ ਹੋਰ ਹੋ ਜਾਣੀ ਸੀ ਪਰ ਕਾਂਗਰਸੀ ਆਗੂਆਂ ਨੇ ਸਰਬਸੰਮਤੀ ਨਹੀਂ ਹੋਣ ਦਿੱਤੀ | ਆਉਂਦੇ ਦੋ ਤਿੰਨ ਦਿਨਾਂ ਵਿਚ ਹਲਕਾ ਧਰਮਕੋਟ ਦੀਆਂ ਹੋਰ ਵੀ ਪੰਚਾਇਤਾਂ ਦੀ ਚੋਣ ਸਰਬਸੰਮਤੀ ਨਾਲ ਕਰਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ | ਪਿੰਡ ਲੋਹਗੜ੍ਹ ਦੀ ਪੰਚਾਇਤ ਦੇ ਦੋ ਕਾਂਗਰਸੀ ਉਮੀਦਵਾਰ ਸਰਬਸੰਮਤੀ ਨਾਲ ਚੁਣੇ ਗਏ ਹਨ | ਉਨ੍ਹਾਂ ਕਿਹਾ ਕਿ ਪੰਚਾਇਤੀ ਚੋਣਾਂ ਲੋਕਤੰਤਰ ਦਾ ਮੁੱਢਲਾ ਥੰਮ ਹਨ, ਇਸ ਲਈ ਚੋਣ ਲੜ ਰਹੇ ਉਮੀਦਵਾਰਾਂ ਨੂੰ ਨਸ਼ੇ ਵੰਡਣ ਤੋਂ ਗੁਰੇਜ ਕਰਨਾ ਚਾਹੀਦਾ ਹੈ ਤੇ ਲੋਕਾਂ ਨੂੰ ਵੀ ਚਾਹੀਦਾ ਹੈ ਕਿ ਉਹ ਚੰਗੇ ਅਕਸ ਵਾਲੇ ਉਮੀਦਵਾਰਾਂ ਦੀ ਚੋਣ ਕਰਨ ਤਾਂ ਜੋ ਪਿੰਡਾਂ ਦਾ ਸਰਬਪੱਖੀ ਵਿਕਾਸ ਹੋ ਸਕੇ | ਉਤਰਾਖੰਡ ਵਿਚ ਕੁਦਰਤੀ ਕਰੋਪੀ ਦਾ ਸ਼ਿਕਾਰ ਹੋਏ ਲੋਕਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣਾ ਬਣਦਾ ਯੋਗਦਾਨ ਪਾ ਕੇ ਇਸ ਕਾਰਜ ਵਿਚ ਅਹਿਮ ਭੂਮਿਕਾ ਨਿਭਾਈ ਹੈ | ਉਨ੍ਹਾਂ ਕਿਹਾ ਕਿ ਪਿੰਡਾਂ 'ਚ ਨਸ਼ਾ ਰਹਿਤ ਕਮੇਟੀਆਂ ਬਨਾਉਣਾ ਅੱਜ ਸਮੇਂ ਦੀ ਲੋੜ ਹੈ | ਇਸ ਮੌਕੇ ਉਨ੍ਹਾਂ ਨਾਲ ਗੁਰਬਖਸ਼ ਸਿੰਘ ਕਪੂਰੇ ਸਾਬਕਾ ਚੇਅਰਮੈਨ, ਅਵਤਾਰ ਸਿੰਘ ਫੌਜੀ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਸਮੇਤ ਸੀਨੀਅਰ ਅਕਾਲੀ ਆਗੂ ਹਾਜ਼ਰ ਸਨ |

No comments:
Post a Comment