jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Tuesday 4 June 2013

ਅਧਿਆਪਕਾਂ ਵੱਲੋਂ ਏ. ਡੀ. ਸੀ. ਨੰੂ ਮੰਗ ਪੱਤਰ

www.sabblok.blogspot.com

ਹੁਸ਼ਿਆਰਪੁਰ, 3 ਜੂਨ (ਨਰਿੰਦਰ ਸਿੰਘ ਬੱਡਲਾ)-ਸਰਵ ਸਿੱਖਿਆ ਅਭਿਆਨ, ਰਾਸ਼ਟਰੀ ਮਾਧਮਿਕ ਸਿੱਖਿਆ ਅਭਿਆਨ ਪੰਜਾਬ ਦੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਦਫ਼ਤਰੀ ਕਰਮਚਾਰੀਆਂ ਵੱਲੋਂ ਪੰਜਾਬ ਸਰਕਾਰ ਕੋਲੋਂ ਪੁਰਜੋਰ ਮੰਗ ਕੀਤੀ ਜਾਂਦੀ ਹੈ ਕਿ ਪੰਜਾਬ ਸਰਕਾਰ ਵੱਲੋਂ 30 ਨਵੰਬਰ 2011 ਨੂੰ ਯੂਨੀਅਨ ਨਾਲ ਹੋਈ ਮੀਟਿੰਗ ਵਿਚ ਸਰਵ ਸਿੱਖਿਆ ਅਭਿਆਨ ਅਤੇ ਰਸਮਾ ਅਧੀਨ ਭਰਤੀ ਦਫ਼ਤਰੀ ਕਰਮਚਾਰੀਆਂ ਨੰੂ 1 ਅਪ੍ਰੈਲ 2012 ਤੋਂ ਪੇ ਸਕੇਲ ਲਾਗੂ ਕਰਨ ਦਾ ਵਾਅਦਾ ਕੀਤਾ ਸੀ ਜੋ ਕਿ ਅੱਜ ਤੱਕ ਪੂਰਾ ਨਹੀਂ ਕੀਤਾ ਗਿਆ | ਉਨ੍ਹਾਂ ਅੱਗੇ ਦੱਸਿਆ ਕਿ ਸਰਕਾਰ ਨੇ ਦਫ਼ਤਰੀ ਕਰਮਚਾਰੀਆਂ ਨਾਲ ਧੋਖਾ ਕਰਦਿਆਂ ਬਾਅਦ ਵਿਚ ਭਰਤੀ ਅਧਿਆਪਕ ਵਰਗ ਨੂੰ 1 ਅਪ੍ਰੈਲ 2013 ਤੋਂ ਪੂਰਾ ਸਕੇਲ ਲਾਗੂ ਕਰ ਦਿੱਤਾ ਹੈ | ਪਰੰਤੂ ਇਨ੍ਹਾਂ ਸਕੀਮਾਂ ਵਿਚ ਪਿਛਲੇ 7-8 ਸਾਲਾਂ ਤੋਂ ਕੰਮ ਕਰਦੇ ਦਫ਼ਤਰੀ ਕਰਮਚਾਰੀਆਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਦਿਆਂ ਦਫ਼ਤਰੀ ਕਰਮਚਾਰੀਆਂ 'ਤੇ ਸਕੇਲ ਲਾਗੂ ਨਹੀਂ ਕੀਤਾ ਗਿਆ, ਇਸ ਵਿਤਕਰੇਬਾਜ਼ੀ ਤੇ ਵਾਅਦਾ ਖਿਲਾਫ਼ੀ ਦੇ ਵਿਰੁੱਧ ਇਹ ਕਰਮਚਾਰੀ ਲੰਮੇਂ ਸਮੇਂ ਤੋਂ ਸੰਘਰਸ਼ ਕਰ ਰਹੇ ਹਨ | ਚੇਤਾਵਨੀ ਦਿੱਤੀ ਕਿ ਜੇਕਰ ਦਫ਼ਤਰੀ ਕਰਮਚਾਰੀਆਂ 'ਤੇ ਵੀ ਅਧਿਆਪਕਾਂ ਵਾਂਗ ਜਲਦ ਹੀ ਪੇ ਸਕੇਲ ਲਾਗੂ ਨਾ ਕੀਤਾ ਤਾਂ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਵਰੁਣ ਜੈਨ, ਯੂਨੀਅਨ ਮੈਂਬਰ ਜਸਦੀਪ ਸਿੰਘ, ਰਵਿੰਦਰ ਸਿੰਘ, ਅਸ਼ੋਕ ਕੁਮਾਰ, ਰੁਪਿੰਦਰ ਕੁਮਾਰ, ਜਤਿੰਦਰ ਕੁਮਾਰ, ਨਿਰਮਲ ਦੇਵੀ, ਦਿਲਬਾਗ ਸਿੰਘ ਆਦਿ ਹਾਜ਼ਰ ਸਨ |

No comments: