www.sabblok.blogspot.com
►ਢੁੱਕਵਾਂ ਮਾਣ ਸਤਿਕਾਰ ਦਿੱਤਾ ਜਾਵੇਗਾ- ਢੀਂਡਸਾ
ਮਹਿਲ ਕਲਾਂ,
ਵਿਧਾਨ ਸਭਾ ਹਲਕਾ ਮਹਿਲ ਕਲਾਂ ਅੰਦਰ ਕਾਂਗਰਸ ਪਾਰਟੀ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਕਾਂਗਰਸ ਪਾਰਟੀ ਦੀ ਟਿਕਟ ਤੇ ਨਵੀਂ ਚੁਣੀ ਗਈ ਪੰਚਾਇਤ ਸੰਮਤੀ ਮੈਂਬਰ ਬੀਬੀ ਹਰਜਿੰਦਰ ਕੌਰ ਕੌਰ ਸਾਬਕਾ ਸਰਪੰਚ ਸਪਤਨੀ ਸੀ. ਕਾਂਗਰਸੀ ਆਗੂ ਸ. ਮਨਜੀਤ ਸਿੰਘ ਮਹਿਲ ਖੁਰਦ ਆਪਣੇ ਸੈਂਕੜੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਉਪਰੰਤ ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਸ. ਸੁਖਦੇਵ ਸਿੰਘ ਢੀਂਡਸਾ ਮੈਂਬਰ ਰਾਜ ਸਭਾ ਦੀ ਅਗਵਾਈ ਹੇਠ ਚੱਲਣ ਦਾ ਐਲਾਨ ਕੀਤਾ। ਇਸ ਮੌਕੇ ਵਿਸ਼ੇਸ਼ ਤੌਰ ਤੇ ਪੁੱਜੇ ਸ. ਸੁਖਦੇਵ ਸਿੰਘ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲੇ ਵੱਖ ਵੱਖ ਆਗੂਆਂ ਨੂੰ ਜੀ ਆਇਆ ਆਖਦਿਆਂ ਸਿਰੋਪੇ ਭੇਂਟ ਕਰਕੇ ਸਨਮਾਨਿਤ ਕੀਤਾ। ਸ. ਢੀਂਡਸਾ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਪਾਰਟੀ ਵੱਲੋਂ ਢੁੱਕਵਾਂ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਦਿਨੋਂ ਦਿਨ ਵਧ ਰਹੀ ਲੋਕ ਪ੍ਰਿਅਤਾ ਕਰਕੇ ਹਰ ਰੋਜ਼ ਵੱਡੀ ਗਿਣਤੀ ਵਿਚ ਲੋਕ ਵੱਖ ਵੱਖ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਕਬੂਲ ਰਹੇ ਹਨ। ਇਸ ਸਮੇਂ ਸ. ਮਨਜੀਤ ਸਿੰਘ ਮਹਿਲ ਖੁਰਦ ਨੇ ਕਿਹਾ ਉਨ੍ਹਾਂ ਇਹ ਫੈਸਲਾ ਪਿੰਡ ਦੇ ਸਰਬਪੱਖੀ ਵਿਕਾਸ ਅਤੇ ਲੋਕ ਹਿੱਤਾਂ ਦੇ ਮੱਦੇ-ਨਜ਼ਰ ਲਿਆ ਹੈ। ਉਹ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਸ. ਢੀਂਡਸਾ ਦੇ ਹਰ ਹੁਕਮ ਤੇ ਫੁੱਲ ਚੜ੍ਹਾਉਣਗੇ। ਇਸ ਸਮੇਂ ਸ. ਮਨਜੀਤ ਸਿੰਘ ਦੀ ਅਗਵਾਈ ਹੇਠ ਸ. ਢੀਂਡਸਾ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੈਂਬਰ ਸ਼੍ਰੋਮਣੀ ਕਮੇਟੀ ਸੰਤ ਜਸਵੀਰ ਸਿੰਘ ਖਾਲਸਾ, ਪਰਮਜੀਤ ਸਿੰਘ ਖਾਲਸਾ ਤੇ ਸੰਤ ਦਲਬਾਰ ਸਿੰਘ, ਰਾਜਿੰਦਰ ਸਿੰਘ ਕਾਂਝਲਾ, ਕੁਲਵੰਤ ਸਿੰਘ ਕੀਤੂ, ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਰੰਮੀ ਢਿੱਲੋਂ, ਜਥੇ. ਅਜਮੇਰ ਸਿੰਘ ਮਹਿਲ ਕਲਾਂ, ਸੰਮਤੀ ਮੈਂਬਰ ਜਥੇ. ਕਮਿੱਕਰ ਸਿੰਘ ਸੋਢੇ, ਯੂਥ ਵਿੰਗ ਸਰਕਲ ਕੁਰੜ ਦੇ ਪ੍ਰਧਾਨ ਹਰਦੇਵ ਸਿੰਘ ਜਵੰਧਾ, ਸਰਕਲ ਠੀਕਰੀਵਾਲ ਦੇ ਪ੍ਰਧਾਨ ਜਗਰਾਜ ਸਿੰਘ ਬੀਹਲਾ, ਜਰਨੈਲ ਸਿੰਘ ਭੋਤਨਾ, ਪ੍ਰਿਤਪਾਲ ਸਿੰਘ ਛੀਨੀਵਾਲ, ਸਤਨਾਮ ਸਿੰਘ ਰਾਹੀ, ਰੂਬਲ ਗਿੱਲ ਕੈਨੇਡਾ, ਪ੍ਰਧਾਨ ਰੇਸ਼ਮ ਸਿੰਘ, ਜਥੇ. ਬਲਦੀਪ ਸਿੰਘ, ਸੁਖਵਿੰਦਰ ਸਿੰਘ ਨਿਹਾਲੂਵਾਲ, ਗੁਰਪ੍ਰੀਤ ਸਿੰਘ ਚੀਨਾ, ਰਜਿੰਦਰਪਾਲ ਸਿੰਘ ਬਿੱਟੂ ਚੀਮਾ, ਗੁਰਦੀਪ ਸਿੰਘ ਟਿਵਾਣਾ, ਡਾ. ਹਰਨੇਕ ਸਿੰਘ ਪੰਡੋਰੀ, ਜਥੇ. ਬਲਦੇਵ ਸਿੰਘ ਬੀਹਲਾ, ਰਾਜਾ ਰਾਮ ਬੱਗੂ, ਕੁਲਰਾਜ ਸਿੰਘ ਗਿੱਲ ਆਦਿ ਹਾਜ਼ਰ ਸਨ।

No comments:
Post a Comment