jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Saturday 8 June 2013

ਪੁਸਤਕ ਘੁਟਾਲੇ ਦੀ ਉੱਚ ਪੱਧਰੀ ਜਾਂਚ ਹੋਵੇ’

www.sabblok.blogspot.com
ਬਰਨਾਲਾ, 8 ਜੂਨ
ਡੈਮੋਕਰੇਟਿਕ ਟੀਚਰਜ਼ ਫਰੰਟ ਬਲਾਕ ਬਰਨਾਲਾ ਦੀ ਮੀਟਿੰਗ ਪ੍ਰਿੰਸੀਪਲ ਮਨੋਹਰ ਲਾਲ ਦੀ ਪ੍ਰਧਾਨਗੀ ਵਿੱਚ ਸਰਕਾਰੀ ਹਾਈ ਸਕੂਲ (ਲੜਕੇ) ਬਰਨਾਲਾ ਵਿੱਚ ਹੋਈ। ਵਿੱਤ ਸਕੱਤਰ ਜਗਜੀਤ ਸਿੰਘ ਠੀਕਰੀਵਾਲਾ ਨੇ ਕਿਹਾ ਕਿ ਸਿੱਖਿਆ ਵਿਭਾਗ ਪ੍ਰਾਇਮਰੀ ਅਧਿਆਪਕਾਂ ਦੀਆਂ ਤਰੱਕੀਆਂ ਕਰਨ ਬਾਰੇ ਗੰਭੀਰਤਾ ਨਹੀਂ ਦਿਖਾ ਰਿਹਾ, ਜਦੋਂ ਕਿ ਪਿਛਲੇ ਚਾਰ ਸਾਲਾਂ ਵਿੱਚ ਅਧਿਆਪਕਾਂ ਨੇ ਦੋ ਵਾਰ ਤਰੱਕੀ ਕੇਸ ਭੇਜੇ ਹਨ। ਪੰਜਾਬ ਦੇ ਸੈਂਕੜੇ ਅਧਿਆਪਕ ਮਾਸਟਰ, ਹੈੱਡ ਟੀਚਰ, ਸੀ.ਐੱਚ.ਟੀ. ਅਤੇ ਬੀ.ਪੀ.ਈ.ਓ. ਬਣਨ ਦੀ ਉਡੀਕ ਵਿੱਚ ਸੇਵਾਮੁਕਤ ਹੋ ਰਹੇ ਹਨ।
ਦੂਜੇ ਪਾਸੇ ਪ੍ਰਾਇਮਰੀ ਸਕੂਲਾਂ ਵਿੱਚ ਫੰਡਾਂ ਦੀ ਘਾਟ ਹੋਣ ਕਾਰਨ ਮਿੱਡ-ਡੇਅ ਮੀਲ, ਸਕੂਲ ਦੀ ਸਫਾਈ, ਬਿਜਲੀ ਦੇ ਬਿੱਲ ਅਤੇ ਡਾਕ ਤਿਆਰ ਕਰਨ ਲਈ ਅਧਿਆਪਕ ਆਪਣੀਆਂ ਜੇਬਾਂ ਤੋਂ ਖਰਚ ਕਰ ਰਹੇ ਹਨ। ਆਗੂਆਂ ਨੇ ਕਿਹਾ ਕਿ ਜਲਦੀ ਤਰੱਕੀਆਂ ਕਰਕੇ ਪ੍ਰਾਇਮਰੀ ਅਧਿਆਪਕਾਂ ਨੂੰ ਇਨਸਾਫ਼ ਦਿੱਤਾ ਜਾਵੇ ਅਤੇ ਸਕੂਲ ਪ੍ਰਬੰਧਾਂ ਨੂੰ ਚਲਾਉਣ ਲਈ ਲੋੜੀਂਦੇ ਫੰਡ ਜਾਰੀ ਕੀਤੇ। ਪ੍ਰਿੰਸੀਪਲ ਸੁਖਵੰਤ ਸਿੰਘ ਨੇ ਸਰਕਾਰ ਪਾਸੋਂ ਮੰਗ ਕੀਤੀ ਕਿ ਪੁਸਤਕ ਘੁਟਾਲੇ ਦੀ ਉੱਚ ਪੱਧਰੀ ਜਾਂਚ ਕਰ ਕੇ ਮੁਲਜ਼ਮਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। ਮੀਟਿੰਗ ਵਿੱਚ ਅੰਮ੍ਰਿਤਪਾਲ, ਦੀਵਾਨ ਚੰਦ, ਅਜਾਇਬ ਸਿੰਘ, ਹਰਭਗਵਾਨ ਲਾਲ, ਹਰਬੰਸ ਭੋਤਨਾ, ਪਰਮਜੀਤ ਭਾਟੀਆ, ਮਨਜਿੰਦਰ ਸਿੰਘ, ਬਿੱਕਰ ਸਿੰਘ ਅਤੇ ਬਲਵੀਰ ਸਿੰਘ ਨੇ ਭਾਗ ਲਿਆ।

No comments: