jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Friday 7 June 2013

ਡਾ. ਬਲਵਿੰਦਰ ਸਿੰਘ ਸਿੱਧੂ ਪੰਜਾਬ ਦੇ ਖੇਤੀਬਾੜੀ ਕਮਿਸ਼ਨਰ ਨਿਯੁਕਤ

www.sabblok.blogspot.com

ਚੰਡੀਗੜ੍ਹ, 7 ਜੂਨ
ਪੰਜਾਬ ਸਰਕਾਰ ਨੇ ਖੇਤੀਬਾੜੀ ਕਮਿਸ਼ਨਰ ਦੀ ਅਸਾਮੀ ਕਾਇਮ ਕਰਕੇ ਡਾ. ਬਲਵਿੰਦਰ ਸਿੰਘ ਸਿੱਧੂ ਨੂੰ ਪੰਜਾਬ ਦਾ ਪਹਿਲਾ ਖੇਤੀਬਾੜੀ ਕਮਿਸ਼ਨਰ ਨਿਯੁਕਤ ਕਰ ਦਿੱਤਾ ਹੈ। ਦੇਸ਼ ਦੇ ਕਈ ਹੋਰਨਾਂ ਸੂਬਿਆਂ ਵਿੱਚ ਇਹ ਆਸਮੀ ਕਾਇਮ ਹੈ ਪਰ ਪੰਜਾਬ ਸਰਕਾਰ ਵੱਲੋਂ ਪਹਿਲੀ ਵਾਰੀ ਅਜਿਹਾ ਕਦਮ ਚੁੱਕਿਆ ਗਿਆ ਹੈ। ਖੇਤੀਬਾੜੀ ਵਿਭਾਗ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਕੋਲ ਰੱਖਿਆ ਹੋਇਆ ਹੈ। ਮੁੱਖ ਮੰਤਰੀ ਨੇ ਸੂਬੇ ਵਿੱਚ ਖੇਤੀ ਵਿਭਿੰਨਤਾ ਦਾ ਬੀੜਾ ਚੁੱਕਿਆ ਹੋਇਆ ਹੈ। ਵਿੱਤੀ ਕਮਿਸ਼ਨਰ (ਵਿਕਾਸ) ਸੁਰੇਸ਼   ਕੁਮਾਰ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਖੇਤੀ ਵਿਭਿੰਨਤਾ ਦੇ ਏਜੰਡੇ ਨੂੰ ਸਿਰੇ ਚਾੜ੍ਹਨ ਲਈ ਖੇਤੀਬਾੜੀ ਕਮਿਸ਼ਨਰ ਦੀ ਅਸਾਮੀ ਕਾਇਮ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਕਮਿਸ਼ਨਰ ਕੇਂਦਰ ਸਰਕਾਰ ਦੀਆਂ ਖੇਤੀ ਸਬੰਧੀ ਸਕੀਮਾਂ ਦੀ ਨਿਗਰਾਨੀ ਕਰਨਗੇ ਅਤੇ ਖੇਤੀ ਵਿਭਿੰਨਤਾ ਦੀਆਂ ਯੋਜਨਾਵਾਂ ਨੂੰ ਵੀ ਦੇਖਣਗੇ। ਉਨ੍ਹਾਂ ਦੱਸਿਆ ਕਿ ਡਾ. ਸਿੱਧੂ ਤਜਰਬੇਕਾਰ ਖੇਤੀ ਵਿਗਿਆਨੀ ਹਨ ਜਿਸ ਕਰਕੇ ਮੁੱਖ ਮੰਤਰੀ ਨੇ ਇਹ ਜ਼ਿੰਮੇਵਾਰੀ ਸੌਂਪੀ ਹੈ। ਡਾ. ਬਲਵਿੰਦਰ ਸਿੰਘ ਸਿੱਧੂ ਲਗਾਤਾਰ ਸੱਤ ਸਾਲ ਤੋਂ ਵੱਧ ਸਮਾਂ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਵਜੋਂ ਤਾਇਨਾਤ ਰਹੇ ਹਨ। ਪੰਜਾਬ ਸਰਕਾਰ ਨੇ ਖੇਤੀਬਾੜੀ ਵਿਭਾਗ ਵਿੱਚੋਂ ਬਦਲ ਕੇ ਉਨ੍ਹਾਂ ਨੂੰ ਮਿਲਕਫੈੱਡ ਦਾ ਐਮ.ਡੀ. ਤਾਇਨਾਤ ਕੀਤਾ ਸੀ। ਮੁੱਖ ਮੰਤਰੀ ਦੇ ਤਾਜ਼ਾ ਹੁਕਮਾਂ ਮੁਤਾਬਕ ਡਾ. ਸਿੱਧੂ ਨੂੰ ਮੁੱਖ ਭੂਮੀਪਾਲ ਦੇ ਅਹੁਦੇ ’ਤੇ ਵੀ ਤਾਇਨਾਤ ਕੀਤਾ ਗਿਆ ਹੈ। ਡਾ. ਸਿੱਧੂ ਦੇ ਡਾਇਰੈਕਟਰ ਹੁੰਦਿਆਂ ਖੇਤੀਬਾੜੀ ਵਿਭਾਗ ਨੇ ਖੇਤੀ ਉਤਪਾਦਨ ਵਿੱਚ ਲਗਾਤਾਰ ਚਾਰ ਸਾਲ ਕੌਮੀ ਪੱਧਰ ’ਤੇ ਐਵਾਰਡ ਜਿੱਤੇ। ਭਾਰਤ ਸਰਕਾਰ ਅਤੇ ਰਾਜ ਸਰਕਾਰ ਵੱਲੋਂ ਵਿਦੇਸ਼ਾਂ ਵਿੱਚ ਖੇਤੀ ਅਧਿਐਨ ਲਈ ਭੇਜੇ ਵੱਖ-ਵੱਖ ਵਫ਼ਦਾਂ ਵਿੱਚ ਵੀ ਇਸ ਅਧਿਕਾਰੀ ਦੀ ਸਰਗਰਮ ਭੂਮਿਕਾ ਰਹੀ ਹੈ। ਉਨ੍ਹਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੋਂ ਇੰਜੀਨੀਅਰਿੰਗ ਦੀ ਪੜ੍ਹਾਈ ਕਰਨ ਤੋਂ ਬਾਅਦ ਰੁੜਕੀ ਯੂਨੀਵਰਸਿਟੀ ਤੋਂ ਡਾਕਟਰੇਟ ਦੀ ਡਿਗਰੀ ਹਾਸਲ ਕੀਤੀ। ਉਹ ਪਿਛਲੇ ਤਿੰਨ ਸਾਲਾਂ ਤੋਂ ਪੰਜਾਬ ਰਾਜ ਕਿਸਾਨ ਕਮਿਸ਼ਨ ਦੇ ਮੈਂਬਰ ਸਕੱਤਰ ਵਜੋਂ ਵੀ ਸੇਵਾਵਾਂ ਨਿਭਾਅ ਰਹੇ ਹਨ।

No comments: