ਅਗਰ ਉਹ ਮੁੱਖ ਮੰਤਰੀ ਹੁੰਦੇ ਤਾਂ ਕਾਨੂੰਨ ਵਿਵਸਥਾ ਦੀ ਸਮੱਸਿਆ ਨੂੰ 15 ਦਿਨਾਂ 'ਚ ਹੀ ਠੀਕ ਕਰ ਦਿੰਦੇ
ਲਖਨਊ, 4 ਜੂਨ (ਏਜੰਸੀ)- ਸਮਾਜਵਾਦੀ ਪਾਰਟੀ ਦੇ ਪ੍ਰਧਾਨ ਮੁਲਾਇਮ ਸਿੰਘ ਯਾਦਵ ਨੇ ਸਾਰੀਆਂ ਕੋਸ਼ਿਸ਼ਾ ਦੇ ਬਾਵਜੂਦ ਉੱਤਰ ਪ੍ਰਦੇਸ਼ ਦੀ ਕਾਨੂੰਨ ਵਿਵਸਥਾ 'ਚ ਸੁਧਾਰ ਨਾ ਆਉਂਦਾ ਵੇਖ ਕੇ ਇਸ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਮੁੱਖ ਮੰਤਰੀ ਅਖਿਲੇਸ਼ ਯਾਦਵ ਨੂੰ ਕਿਹਾ ਕਿ ਇਸ ਦੇ ਲਈ ਜਰੂਰਤ ਪਈ ਤਾਂ ਜਿੰਮੇਦਾਰ ਅਧਿਕਾਰੀਆਂ ਨੂੰ ਜੇਲ੍ਹ ਭੇਜ ਦੇਣਾ ਚਾਹੀਦਾ ਹੈ। ਯਾਦਵ ਨੇ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਵਕਤ ਕਿਹਾ ਕਿ ਕੋਈ ਵੀ ਨਾਗਰਿਕ ਅਤੇ ਨੌਕਰਸ਼ਾਹੀ ਦੇਸ਼ ਦੇ ਸੰਵਿਧਾਨ ਤੋਂ ਉੱਪਰ ਨਹੀਂ ਹੈ। ਸਪਾ ਪ੍ਰਧਾਨ ਨੇ ਉਨ੍ਹਾਂ ਦੇ ਨਾਲ ਮੁੱਖ ਮੰਤਰੀ ਅਖਿਲੇਸ਼ ਯਾਦਵ ਨੂੰ ਨਸੀਹਤ ਭਰੇ ਅੰਦਾਜ 'ਚ ਕਿਹਾ ਕਿ ਅਗਰ ਉਹ ਮੁੱਖ ਮੰਤਰੀ ਹੁੰਦੇ ਤਾਂ ਕਾਨੂੰਨ ਵਿਵਸਥਾ ਦੀ ਸਮੱਸਿਆ ਨੂੰ 15 ਦਿਨਾਂ 'ਚ ਹੀ ਠੀਕ ਕਰ ਦਿੰਦੇ।