www.sabblok.blogspot.com
ਮਨਮੋਹਨ ਸਿੰਘ ਢਿੱਲੋਂ
ਅੰਮ੍ਰਿਤਸਰ, 14 ਜੂਨ
ਭਾਜਪਾ ਦੀ ਕੌਮੀ ਉਪ ਪ੍ਰਧਾਨ ਅਤੇ ਸਾਬਕਾ ਮੰਤਰੀ ਪ੍ਰੋ. ਲਕਸ਼ਮੀ ਕਾਂਤਾ ਚਾਵਲਾ ਨੇ ਅੱਜ ਇੱਥੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਰੱਖੇ ਇੱਕ ਪ੍ਰਾਜੈਕਟ ਦੇ ਨੀਂਹ ਪੱਥਰ ’ਤੇ ਵਿਵਾਦ ਛੇੜਦਿਆਂ ਕਿਹਾ ਕਿ ਇਸ ਪ੍ਰਾਜੈਕਟ ਦਾ ਨੀਂਹ ਪੱਥਰ ਦੋ ਸਾਲ ਪਹਿਲਾਂ ਉਨ੍ਹਾਂ ਦੇ ਕਾਰਜਕਾਲ ਦੌਰਾਨ ਰੱਖਿਆ ਗਿਆ ਸੀ ਅਤੇ ਇਸਦਾ ਕੰਮ ਲਗਭਗ ਮੁਕੰਮਲ ਹੋਣ ਵਾਲਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਦੁਬਾਰਾ ਨੀਂਹ ਪੱਥਰ ਰੱਖ ਕੇ ਸਰਕਾਰੀ ਡਰਾਮਾ ਰਚਿਆ ਗਿਆ ਹੈ।
ਸ੍ਰੀ ਬਾਦਲ ਨੇ ਅੱਜ ਆਪਣੀ ਅੰਮ੍ਰਿਤਸਰ ਫੇਰੀ ਦੌਰਾਨ ਲੋਹਗੜ੍ਹ ਗੇਟ ਤੋਂ ਲੈ ਕੇ ਲਾਹੌਰੀ ਗੇਟ ਤੱਕ ਗੰਦੇ ਨਾਲੇ ਨੂੰ ਅੰਡਰ ਗਰਾਊਂਡ ਕਰਨ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ ਹੈ।
ਪ੍ਰੋ. ਚਾਵਲਾ ਨੇ ਕਿਹਾ ਕਿ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੇ ਇਸ ਪ੍ਰਾਜੈਕਟ ਦਾ ਦੁਬਾਰਾ ਉਦਘਾਟਨ ਕਰਵਾ ਕੇ ਉਪ ਮੁੱਖ ਮੰਤਰੀ ਨੂੰ ਗੁੰਮਰਾਹ ਕੀਤਾ ਹੈ। ਇਸ ਤਰ੍ਹਾਂ ਦੇ ਝੂਠੇ ਡਰਾਮਿਆਂ ਤੋਂ ਜਨਤਾ ਪ੍ਰਭਾਵਿਤ ਨਹੀਂ ਹੁੰਦੀ। ਉਨ੍ਹਾਂ ਦਾਅਵਾ ਕੀਤਾ ਕਿ 2011 ਵਿੱਚ ਜਦੋਂ ਉਹ ਮੰਤਰੀ ਸਨ ਤਾਂ 9.2 ਕਰੋੜ ਰੁਪਏ ਦੀ ਲਾਗਤ ਵਾਲਾ ਇਹ ਪ੍ਰਾਜੈਕਟ ਮਨਜ਼ੂਰ ਹੋਇਆ ਸੀ ਅਤੇ ਉਦੋਂ ਵੀ ਇਸ ਦਾ ਨੀਂਹ ਪੱਥਰ ਸੁਖਬੀਰ ਸਿੰਘ ਬਾਦਲ ਨੇ ਰੱਖਿਆ ਸੀ। ਹੁਣ ਸੀਵਰੇਜ ਬੋਰਡ ਅਤੇ ਨਗਰ ਨਿਗਮ ਨੇ ਦੁਬਾਰਾ ਉਦਘਾਟਨ ਕਰਵਾ ਕੇ ਉਪ ਮੁੱਖ ਮੰਤਰੀ ਦਾ ਅਪਮਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਧਿਕਾਰੀ ਦੋਸ਼ੀ ਹਨ, ਜਿਨ੍ਹਾਂ ਨੇ ਸ੍ਰੀ ਬਾਦਲ ਨੂੰ ਗੁੰਮਰਾਹ ਕੀਤਾ ਹੈ।
ਪ੍ਰੋ. ਚਾਵਲਾ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਅੰਮ੍ਰਿਤਸਰ ਵਾਸੀਆਂ ਲਈ ਵਧੀਆ ਅਤੇ ਬੁਨਿਆਦੀ ਸਹੂਲਤਾਂ ਦੂਰ ਦੀ ਗੱਲ ਹੈ। ਲੋਕਾਂ ਨੂੰ ਪੀਣ ਲਈ ਸਾਫ਼-ਸੁਥਰਾ ਪਾਣੀ ਨਹੀਂ ਮਿਲ ਰਿਹਾ। ਸੀਵਰੇਜ ਪ੍ਰਬੰਧ ਨਾਕਸ ਹੋਣ ਕਰਕੇ ਸੀਵਰੇਜ ਦਾ ਪਾਣੀ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਵਿੱਚ ਮਿਲ ਰਿਹਾ ਹੈ ਅਤੇ ਗੰਦਾ ਪਾਣੀ ਗਲੀਆਂ-ਸੜਕਾਂ ’ਤੇ ਨਿਕਲ ਰਿਹਾ ਹੈ।
ਇਸ ਸਬੰਧੀ ਭਾਜਪਾ ਦੇ ਸੀਨੀਅਰ ਆਗੂ ਅਤੇ ਨਗਰ ਨਿਗਮ ਦੇ ਮੇਅਰ ਬਖ਼ਸ਼ੀ ਰਾਮ ਅਰੋੜਾ ਨੇ ਸਪੱਸ਼ਟ ਕੀਤਾ ਕਿ ਪ੍ਰੋ. ਚਾਵਲਾ ਵੇਲੇ ਹੋਇਆ ਕੰਮ ਪ੍ਰਾਜੈਕਟ ਦਾ ਇੱਕ ਹਿੱਸਾ ਸੀ ਅਤੇ ਇਹ ਵੱਖਰਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਲੋਹਗੜ੍ਹ ਇਸ ਪ੍ਰੋਜੈਕਟ ਦੀ ਕੇਂਦਰੀ ਥਾਂ ਹੈ, ਜਿੱਥੇ ਗੰਦੇ ਨਾਲੇ ਦੇ ਅਗਲੇ ਹਿੱਸੇ ਨੂੰ ਬੰਦ ਕਰਨ ਦਾ ਕੰਮ ਸ਼ੁਰੂ ਕਰਨ ਲਈ ਨੀਂਹ ਪੱਥਰ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰੋ. ਚਾਵਲਾ ਨੇ ਇਸ ਪ੍ਰਾਜੈਕਟ ਦੇ ਪਹਿਲੇ ਪੜਾਅ ਬਾਰੇ ਗੱਲ ਕੀਤੀ ਹੈ। ਇਸੇ ਤਰ੍ਹਾਂ ਉਪ ਮੁੱਖ ਮੰਤਰੀ ਦੇ ਪੱਤਰਕਾਰ ਸੰਮੇਲਨ ਦੌਰਾਨ ਵੀ ਜਦੋਂ ਇਹ ਸਵਾਲ ਪੁੱਛਿਆ ਗਿਆ ਤਾਂ ਕੋਲ ਬੈਠੇ ਭਾਜਪਾ ਆਗੂ ਤਰੁਣ ਚੁੱਘ ਨੇ ਸਪੱਸ਼ਟ ਕੀਤਾ ਕਿ ਇਹ ਨੀਂਹ ਪੱਥਰ ਯੋਜਨਾ ਦੇ ਅਗਲੇ ਪੜਾਅ ਦਾ ਰੱਖਿਆ ਗਿਆ ਹੈ। ਇਸੇ ਦੌਰਾਨ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਇੱਥੇ ਅੰਮ੍ਰਿਤਸਰ ਸ਼ਹਿਰ ਦੇ ਸੋਧੇ ਹੋਏ ਮਾਸਟਰ ਪਲਾਨ ਨੂੰ ਪ੍ਰਵਾਨਗੀ ਦਿੰਦਿਆਂ ਕਿਹਾ ਕਿ ਸ਼ਹਿਰ ਦੀ ਪਵਿੱਤਰਤਾ ਨੂੰ ਧਿਆਨ ਵਿਚ ਰੱਖਦਿਆਂ ਇਸਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।
ਸ੍ਰੀ ਬਾਦਲ ਨੇ ਵੱਖ-ਵੱਖ ਵਿਭਾਗਾਂ ਦੇ ਪ੍ਰਮੁੱਖ ਸਕੱਤਰਾਂ ਅਤੇ ਜ਼ਿਲ੍ਹਾ ਅਧਿਕਾਰੀਆਂ ਨਾਲ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ। ਉਨ੍ਹਾਂ ਸੜਕਾਂ ਨੂੰ ਚੌੜਾ ਕਰਨ, ਨਵੇਂ ਪੁਲ ਉਸਾਰਨ, ਚੱਲ ਰਹੇ ਸੀਵਰੇਜ ਦੇ ਕੰਮ ਦਾ ਮੌਕੇ ’ਤੇ ਜਾ ਕੇ ਜਾਇਜ਼ਾ ਲਿਆ। ਉਨ੍ਹਾਂ ਹਦਾਇਤ ਕੀਤੀ ਕਿ ਸਾਰੇ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ ਤੇ ਕਿਸੇ ਵੀ ਏਜੰਸੀ ਵੱਲੋਂ ਕਰਵਾਏ ਜਾਂਦੇ ਕੰਮ ਦੀ ਕਿਸੇ ਤੀਜੀ ਧਿਰ ਵੱਲੋਂ ਆਡਿਟ ਕਰਵਾਈ ਜਾਵੇ। ਉਨ੍ਹਾਂ ਸ਼ਹਿਰ ਵਿੱਚ ਚੱਲ ਰਹੇ ਟਿਊਬਵੈੱਲਾਂ ਦਾ ਜਾਇਜ਼ਾ ਵੀ ਲਿਆ ਅਤੇ ਕਿਹਾ ਕਿ ਭਵਿੱਖ ਵਿਚ ਇਸਨੂੰ ਚੰਡੀਗੜ੍ਹ ਕਾਰਪੋਰੇਸ਼ਨ ਦੀ ਤਰਜ਼ ’ਤੇ ਇੱਕ ਕੰਟਰੋਲ ਰੂਮ ਨਾਲ ਜੋੜਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਕੇਵਲ 80 ਟਿਊਬਵੈੱਲਾਂ ਦੀ ਜ਼ਰੂਰਤ ਹੈ ਜਦੋਂਕਿ ਇਸ ਵੇਲੇ 383 ਟਿਊਬਵੈੱਲ ਚੱਲ ਰਹੇ ਹਨ, ਜਿਸ ਨਾਲ ਪਾਣੀ ਅਤੇ ਬਿਜਲੀ ਤੇ ਪੈਸੇ ਦੀ ਫਜ਼ੂਲ ਖਰਚੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਅਗਲੇ ਦੋ ਸਾਲਾਂ ਵਿੱਚ ਸ਼ਹਿਰ ਨੂੰ ਸਾਫ਼-ਸੁਥਰਾ ਪਾਣੀ ਮਿਲਣਾ ਯਕੀਨੀ ਹੋਵੇਗਾ ਅਤੇ ਸੀਵਰੇਜ ਸਹੂਲਤਾਂ ਵੀ ਮੁਕੰਮਲ ਤੌਰ ’ਤੇ ਮਿਲਣਗੀਆਂ। ਅਗਲੇ ਦੋ ਸਾਲਾਂ ’ਚ ਅੰਮ੍ਰਿਤਸਰ ਸ਼ਹਿਰ ਅਤੇ ਇਸ ਨਾਲ ਲੱਗਦੇ ਖੇਤਰ ਦੇ ਵਿਕਾਸ ਲਈ 1668 ਕਰੋੜ ਰੁਪਏ ਖਰਚੇ ਜਾਣਗੇ।

No comments:
Post a Comment