jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Tuesday 4 June 2013

ਯੂਨੀਵਰਸਿਟੀ ਅਧਿਆਪਕਾਂ ਨੂੰ ਸੋਧੇ ਸਕੇਲਾਂ ਅਨੁਸਾਰ ਤਨਖਾਹ ਜਾਰੀ

www.sabblok.blogspot.com

ਪੱਤਰ ਪ੍ਰੇਰਕ
ਅੰਮ੍ਰਿਤਸਰ, 4 ਜੂਨ
ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਧਿਆਪਕਾਂ ਦੇ ਸੋਧੇ ਤਨਖਾਹ ਸਕੇਲਾਂ ਦੇ ਬਕਾਏ ਦੀ ਰਕਮ ਜਾਰੀ ਕਰ ਦਿੱਤੀ ਹੈ ਅਤੇ ਯੂਨੀਵਰਸਿਟੀ ਨੇ ਕਿਹਾ ਕਿ ਬਣਦੇ ਬਕਾਏ ਦੀ ਰਾਸ਼ੀ ਅਧਿਆਪਕਾਂ ਦੇ ਬੈਂਕ ਖਾਤਿਆਂ ਵਿਚ ਛੇਤੀ ਹੀ ਜਮ੍ਹਾਂ ਕਰਵਾ ਦਿੱਤੀ ਜਾਵੇਗੀ।
ਵਰਨਣਯੋਗ ਹੈ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ ਪਿਛਲੀ 23 ਮਈ ਤੋਂ ਸੋਧੇ ਤਨਖਾਹ ਸਕੇਲਾਂ ਦੇ 6 ਜਨਵਰੀ 2006 ਤੋਂ ਅਗਸਤ 2009 ਦੇ ਬਣਦੇ ਬਕਾਏ ਦੀ ਅਦਾਇਗੀ ਦੀ ਮੰਗ ਨੂੰ ਲੈ ਕੇ ਲੜੀਵਾਰ ਭੁੱਖ ਹੜਤਾਲ ’ਤੇ ਬੈਠੇ ਹਨ। ਐਸੋਸੀਏਸ਼ਨ ਐਲਾਨ ਕੀਤਾ ਹੈ ਕਿ ਜਦੋਂ ਤੀਕ ਤਨਖਾਹਾਂ ਦੇ ਬਕਾਏ ਨਹੀਂ ਮਿਲਦੇ, ਉਹ ਭੁੱਖ ਹੜਤਾਲ ਜਾਰੀ ਰੱਖਣਗੇ। ਇਹ ਵੀ ਵਰਣਨਯੋਗ ਹੈ ਕਿ ਐਸੋਸੀਏਸ਼ਨ ਦੇ ਅਹੁਦੇਦਾਰ ਬਕਾਏ ਦੇ ਮੁੱਦੇ ’ਤੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਗੱਲਬਾਤ ਕਰਨ ਲਈ ਚੰਡੀਗੜ੍ਹ ਗਏ ਹਨ।
ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਇੰਦਰਜੀਤ ਸਿੰਘ ਅਨੁਸਾਰ 24 ਕਰੋੜ ਰੁਪਏ ਦੀ ਰਾਸ਼ੀ ਪੰਜਾਬ ਸਰਕਾਰ ਵੱਲੋਂ ਯੂਨੀਵਰਸਿਟੀ ਦੇ ਖਾਤੇ ਵਿਚ ਪਾ ਦਿੱਤੀ ਗਈ ਹੈ।

No comments: