www.sabblok.blogspot.com
ਕਾਂਗਰਸ ਪੰਚਾਇਤ ਚੋਣਾਂ ‘ਚੋਂ ਭੱਜਣ ਦੇ ਬਹਾਨੇ ਲੱਭ ਰਹੀ ਹੈ ਨ ਪ੍ਰਧਾਨ ਮੰਤਰੀ ਦੇ ਮੁੱਦੇ ’ਤੇ ਅਸੀਂ ਐਨ.ਡੀ.ਏ ਦੇ ਨਾਲ
ਅੰਮ੍ਰਿਤਸਰ --( ਮੋਤਾ ਸਿੰਘ)-ਉਪ ਮੁੱਖ ਮੰਤਰੀ ਪੰਜਾਬ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਐਨ:ਡੀ:ਏ ਹੂੰਝਾ ਫੇਰ ਜਿੱਤ ਪ੍ਰਾਪਤ ਕਰੇਗਾ ਅਤੇ ਭ੍ਰਿਸ਼ਟਾਚਾਰ ਨਾਲ ਲਿਪਤ ਕਾਂਗਰਸ ਪਾਰਟੀ ਤੋਂ ਦੇਸ਼ ਨੂੰ ਮੁਕਤ ਕਰਵਾਇਆ ਜਾਵੇਗਾ। ਇਹ ਪ੍ਰਗਟਾਵਾ ਅੱਜ ਅੰਮ੍ਰਿਤਸਰ ਵਿਖੇ 24 ਕਰੋੜ ਰੁਪੲੈ ਦੀ ਲਾਗਤ ਨਾਲ ਨਗਰ ਨਿਗਮ ਅੰਮ੍ਰਿਤਸਰ ਦੀ ਨਵੀਂ ਇਮਾਰਤ ਦੀ ਉਸਾਰੀ ਲਈ ਨੀਂਹ ਪੱਥਰ ਰੱਖਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਸ੍ਰ ਬਾਦਲ ਨੇ ਅੱਗੇ ਕਿਹਾ ਕਿ ਸਾਰੇ ਦੇਸ਼ ਅੰਦਰ ਕਾਂਗਰਸ ਵਿਰੋਧੀ ਲਹਿਰ ਚੱਲ ਰਹੀ ਹੈ ਅਤੇ ਲੋਕ ਭ੍ਰਿਸ਼ਟ ਕਾਂਗਰਸ ਪਾਰਟੀ ਨੂੰ ਇਤਿਹਾਸ ਦੇ ਪੰਨਿਆਂ ਤੋਂ ਹਮੇਸ਼ਾਂ ਲਈ ਲਾਂਭੇ ਕਰਨ ਲਈ ਉਤਾਵਲੇ ਹਨ। ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਵਿੱਚ ਐਨ.ਡੀ.ਏ ਦੀ ਅਗਵਾਈ ਵਿੱਚ ਅਗਲੀ ਸਰਕਾਰ ਬਣੇਗੀ ਅਤੇ ਤੀਜੇ ਫਰੰਟ ਦੇ ਹੋਂਦ ਵਿੱਚ ਆਉਣ ਦੀ ਕੋਈ ਸੰਭਾਵਨਾ ਨਹੀਂ ਹੈ। ਸ੍ਰੀ ਨਰਿੰਦਰ ਮੋਦੀ ਦੇ ਪ੍ਰਧਾਨ ਮੰਤਰੀ ਬਣਨ ਦੇ ਮੁੱਦੇ ਸਬੰਧੀ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਸ੍ਰ ਬਾਦਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਅਹੁਦੇ ਸਬੰਧੀ ਐਨ.ਡੀ.ਏ ਦਾ ਜੋ ਫੈਸਲਾ ਹੋਵੇਗਾ ਸ਼੍ਰੋਮਣੀ ਅਕਾਲੀ ਦਲ ਉਸ ਨਾਲ ਸਹਿਮਤ ਹੋਵੇਗਾ। ਉਨ੍ਹਾਂ ਕਿਹਾ ਕਿ ਐਨ.ਡੀ.ਏ ਵਿੱਚ ਸ਼ਾਮਲ ਜਨਤਾ ਦਲ (ਯੂ) ਪਾਰਟੀ ਦਾ ਜੋ ਮੁੱਦਾ ਚੱਲ ਰਿਹਾ ਹੈ ਉਹ ਐਨ.ਡੀ.ਏ ਦਾ ਅੰਦਰੂਨੀ ਮਾਮਲਾ ਹੈ। ਉਨ੍ਹਾਂ ਕਿਹਾ ਕਿ ਸਾਡਾ ਸਾਰਿਆਂ ਦਾ ਮਕਸਦ ਆਉਣ ਵਾਲੀਆਂ ਲੋਕ ਸਭਾ ਚੋਣਾ ਵਿੱਚ ਕਾਂਗਰਸ ਪਾਰਟੀ ਨੂੰ
ਸੱਤਾ ਵਿੱਚੋਂ ਬਾਹਰ ਕਰਨਾ ਹੈ। ਸ੍ਰ. ਬਾਦਲ ਨੇ ਕਿਹਾ ਕਿ ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਭਾਜਪਾ ਨਾਲ ਰਲ ਕੇ ਚੋਣਾਂ ਲੜੇਗਾ। ਦਿੱਲੀ ਵਿਧਾਨ ਸਭਾ ਦੀਆਂ ਸੀਟਾਂ ਦੀ ਵੰਡ ਸਬੰਧੀ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਸ੍ਰ ਬਾਦਲ ਨੇ ਕਿਹਾ ਕਿ ਭਾਜਪਾ ਨਾਲ ਅਜੇ ਇਸ ਸਬੰਧੀ ਕੋਈ ਗੱਲ ਨਹੀਂ ਕੀਤੀ ਗਈ ਹੈ ਪਰ ਮੌਕਾ ਆਉਣ ਤੇ ਆਪਸੀ ਸਹਿਮਤੀ ਨਾਲ ਸੀਟਾਂ ਦੀ ਵੰਡ ਕਰ ਲਈ ਜਾਵੇਗੀ। ਉਨ੍ਹਾਂ ਦਿੱਲੀ ਦੇ ਸਿੱਖਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਦਿੱਲੀ ਸਿੱਖ ਮੈਨੇਜਮੈਟ ਕਮੇਟੀ ਦੀਆਂ ਚੋਣਾਂ ਵਿੱਚ ਕਾਂਗਰਸ ਦੇ ਪਿੱਠੂ ਸਰਨਾ ਨੂੰ ਕਰਾਰੀ ਮਾਤ ਦਿੱਤੀ ਹੈ ਅਤੇ ਇਹੀ ਜਿੱਤ ਦਿੱਲੀ ਵਿਧਾਨ ਸਭਾ ਚੋਣਾਂ ‘ਚ ਜਿੱਤ ਦਾ ਸਬੱਬ ਬਣੇਗੀ। ਉਨ੍ਹਾਂ ਅੱਗੇ ਕਿਹਾ ਕਿ ਦਿੱਲੀ ਸਿੱਖ ਮੈਨੇਜਮੈਟ ਕਮੇਟੀ ਵੱਲੋਂ ਸਿੱਖੀ ਦੇ ਪ੍ਰਸਾਰ ਲਈ ਵੱਡੇ ਯਤਨ ਕੀਤੇ ਜਾ ਰਹੇ ਹਨ ਅਤੇ ਕਮੇਟੀ ਵੱਲੋਂ ਚਲਾਏ ਜਾ ਰਹੇ ਸਕੂਲਾਂ ਵਿੱਚ ਬੱਚਿਆਂ ਨੂੰ ਮੁਫ਼ਤ ਸਿਖਿਆ ਮੁਹੱਈਆ ਕਰਵਾਈ ਜਾ ਰਹੀ ਹੈ। 3 ਜੁਲਾਈ 2013 ਨੂੰ ਹੋ ਰਹੀਆਂ ਪੰਚਾਇਤੀ ਚੋਣਾਂ ਸਬੰਧੀ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਸ੍ਰ. ਬਾਦਲ ਨੇ ਕਿਹਾ ਕਿ ਸਾਡੇ ਵਰਕਰ ਚੋਣਾਂ ਲੜਨ ਲਈ ਬਿਲਕੁਲ ਤਿਆਰ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਪ੍ਰਤਾਪ ਸਿੰਘ ਬਾਜਵਾ ਪੰਚਾਇਤੀ ਚੋਣਾਂ ਤੋਂ ਭੱਜ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸ੍ਰ ਬਾਜਵਾ ਆਪਣੇ ਹਲਕੇ ਵਿੱਚੋਂ ਜਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਬੁਰੀ ਤਰ੍ਹਾਂ ਹਾਰ ਗਿਆ ਸੀ ਅਤੇ ਉਸ ਨੇ ਆਪਣੀ ਪ੍ਰਧਾਨਗੀ ਬਚਾਉਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪੰਚਾਇਤੀ ਚੋਣਾਂ ਨੂੰ ਰੋਕਣ ਸਬੰਧੀ ਅਸਫਲ ਪਹੁੰਚ ਕੀਤੀ ਸੀ। ਸ੍ਰ ਬਾਦਲ ਨੇ ਸਪਸ਼ਟ ਕੀਤਾ ਕਿ ਪੰਚਾਇਤੀ ਚੋਣਾਂ ਵਿੱਚ ਸ੍ਰ੍ਰੋਮਣੀ ਅਕਾਲੀ ਦਲ ਪਾਰਟੀ ਆਪਣੇ ਚੋਣ ਨਿਸ਼ਾਨ ਤੇ ਚੋਣ ਨਹੀਂ ਲੜੇਗੀ ਅਤੇ ਇਹ ਚੋਣ ਸਥਾਨਕ ਮੁੱਦਿਆਂ ਤੇ ਅਧਾਰਤ ਹੋਣਗੀਆਂ। ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਗਏ ਫੂਡ ਬਿੱਲ ਨੂੰ ‘‘ਇਲੈਕਸ਼ਨ ਬਿੱਲ’’ ਦੱਸਦਿਆਂ ਸ੍ਰ ਬਾਦਲ ਨੇ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇ ਨਜਰ ਲੋਕਾਂ ਨੂੰ ਮੂਰਖ ਬਣਾਉਣ ਲਈ ਯੂ:ਪੀ:ਏ ਵੱਲੋਂ ਇਹ ਬਿੱਲ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ 6 ਸਾਲਾਂ ਤੋਂ ਫੂਡ ਬਿੱਲ ਨੂੰ ਲਾਗੂ ਕੀਤਾ ਗਿਆ ਅਤੇ 16 ਲੱਖ ਪਰਿਵਾਰਾਂ ਨੂੰ ਲਗਾਤਾਰ ਆਟਾ ਦਾਲ ਸਕੀਮ ਤਹਿਤ 4 ਰੁਪਏ ਕਿਲੋ ਦੇ ਹਿਸਾਬ ਨਾਲ 35 ਕਿਲੋ ਆਟਾ ਅਤੇ 4 ਕਿਲੋ ਦਾਲ 20 ਰੁਪੲੈ ਕਿਲੋ ਦੇ ਹਿਸਾਬ ਨਾਲ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿਕਾਂਗਰਸ ਵੱਲੋਂ ਜੋ ਹੁਣ ਫੂਡ ਬਿੱਲ ਪੇਸ਼ ਕਰਨ ਦੀਆਂ ਤਿਆਰੀਆਂ ਹਨ ਉਸ ਨੂੰ ਕਾਂਗਰਸ ਸੋਨੀਆ ਗਾਂਧੀ ਦਾ ਆਈਡੀਆ ਦੱਸ ਰਹੀ ਹੈ ਜਦ ਕਿ ਅਸਲ ਵਿੱਚ ਸ੍ਰ ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਨੇ 6 ਸਾਲ ਪਹਿਲਾਂ ਆਟਾ ਦਾਲ ਸਕੀਮ ਸ਼ੁਰੂ ਕਰਕੇ ਕਾਂਗਰਸ ਪਾਰਟੀ ਦੀਆਂ ਮਾਰੂ ਨੀਤੀਆਂ ਕਾਰਨ ਅੱਤ ਦੀ ਮਹਿੰਗਾਈ ਤੋਂ ਬਚਾਉਣ ਲਈ ਪੰਜਾਬ ਦੇ ਲੋਕਾਂ ਨੂੰ ਰਾਹਤ ਦਿੱਤੀ ਹੈ।
ਅੰ੍ਰਿਮਤਸਰ ਲੋਕ ਸਭਾ ਸੀਟ ਭਾਜਪਾ ਤੋਂ ਵਾਪਸ ਲੈਣ ਸਬੰਧੀ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਸ੍ਰ ਬਾਦਲ ਨੇ ਕਿਹਾ ਕਿ ਇਸ ਤਰ੍ਹਾਂ ਦੀ ਅਜੇ ਕੋਈ ਗੱਲ ਨਹੀਂ ਹੈ ਅਤੇ ਇਹ ਸਾਰਾ ਕੁਝ ਮੀਡੀਆ ਵੱਲੋਂ ਹੀ ਪ੍ਰਚਾਰਿਆ ਜਾ ਰਿਹਾ ਹੈ। ਕਥਿਤ ਪੁਸਤਕ ਘੁਟਾਲੇ ਸਬੰਧੀ ਕੇਂਦਰੀ ਟੀਮ ਵੱਲੋਂ ਕੀਤੀ ਜਾ ਰਹੀ ਜਾਂਚ ਸਬੰਧੀ ਇਕ ਪ੍ਰਸ਼ਨ ਦਾ ਉਤਰ ਦਿੰਦਿਆਂ ਸ੍ਰ ਬਾਦਲ ਨੇ ਕਿਹਾ ਕਿ ਸਾਡੀ ਸਰਕਾਰ ਹਰ ਤਰ੍ਹਾਂ ਦੀ ਜਾਂਚ ਕਰਵਾਉਣ ਨੂੰ ਤਿਆਰ ਹੈ ਪਰ ਕਾਂਗਰਸ ਪਾਰਟੀ ਵੱਲੋਂ ਆਪਣੇ ਪ੍ਰਭਾਵ ਨਾਲ ਯੂ.ਪੀ.ਏ ਸਰਕਾਰ ਵੱਲੋਂ ਜਾਂਚ ਟੀਮ ਭੇਜ ਕੇ ਇਸ ਦੀ ਗਲਤ ਵਰਤੋਂ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਡੀ ਸਰਕਾਰ ਵੱਲੋਂ ਕੁਝ ਵੀ ਛੁਪਾਇਆ ਨਹੀਂ ਜਾ ਰਿਹਾ ਹੈ ਅਤੇ ਕਾਂਗਰਸ ਪਾਰਟੀ ਸਿਰਫ ਸੁਰਖੀਆਂ ਵਿੱਚ ਆਉਣ ਲਈ ਇਹ ਮੁੱਦਾ ਉਛਾਲ ਰਹੀ ਹੈ।
ਉਪ ਮੁੱਖ ਮੰਤਰੀ ਪੰਜਾਬ ਸ੍ਰ ਬਾਦਲ ਨੇ ਦੱਸਿਆ ਕਿ 10 ਹਜ਼ਾਰ ਸਕੇਅਰ ਮੀਟਰ ਏਰੀਏ ਵਿੱਚ ਨਿਊ ਮਿਊਂਸਪਲ ਕੰਪਲੈਕਸ ਦਾ ਨਿਰਮਾਣ ਕੀਤਾ ਜਾਵੇਗਾ ਅਤੇ ਇਸ ਵਿੱਚ ਬੇਸਮੈਂਟ, ਗਰਾਉਂਡ ਅਤੇ ਤਿੰਨ ਮੰਜਲੀ ਇਮਾਰਤ ਦੀ ਉਸਾਰੀ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਕਸ਼ਾ ਨਵੀਸ ਵੱਲੋਂ ਇਸ ਦਾ ਡਿਜਾਇਨ ਤਿਆਰ ਕੀਤਾ ਗਿਆ ਹੈ ਅਤੇ ਦੋ ਏਕੜ ਵਿੱਚ ਬਣਨ ਵਾਲੀ ਇਸ ਇਮਾਰਤ ਉਪਰ 24 ਕਰੋੜ ਰੁਪਏ ਦੀ ਲਾਗਤ ਆਵੇਗੀ।

No comments:
Post a Comment