jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Tuesday 18 June 2013

ਪੰਚਾਇਤ ਚੋਣਾਂ ਜ਼ੋਰ-ਸ਼ੋਰ ਨਾਲ ਲੜਾਂਗੇ: ਮਨਪ੍ਰੀਤ


17ptnw57-300x225 
ਸ੍ਰੀ ਮੁਕਤਸਰ ਸਾਹਿਬ.18 ਜੂਨ. – ਪੀਪਲਜ਼ ਪਾਰਟੀ ਆਫ ਪੰਜਾਬ (ਪੀ.ਪੀ.ਪੀ.) ਦੇ ਮੁਖੀ ਮਨਪ੍ਰੀਤ ਸਿੰਘ ਬਾਦਲ ਨੇ ਪੰਚਾਇਤ ਚੋਣਾਂ ਪੂਰੇ ਜੋਸ਼ ਨਾਲ ਲੜਨ ਦਾ ਐਲਾਨ ਕਰਦਿਆਂ ਸੱਤਾਧਾਰੀ ਧਿਰ ਉਪਰ ਗੁੰਡਾਗਰਦੀ ਕਰਨ ਦੇ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਪੀ.ਪੀ.ਪੀ. ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸਮਿਤੀ ਚੋਣਾਂ ਵਿੱਚ 50 ਤੋਂ ਵੱਧ ਸੀਟਾਂ ਹਾਸਲ ਕੀਤੀਆਂ ਹਨ, ਜੋ ਵੱਡੀ ਪ੍ਰਾਪਤੀ ਹੈ। ਉਹ ਇਥੇ ਵਰਕਰਾਂ ਨਾਲ ਰਾਬਤਾ ਕਾਇਮ ਕਰਨ ਵਾਸਤੇ ਪਹੁੰਚੇ ਸਨ।ਇਸ ਮੌਕੇ ਸ੍ਰੀ ਮਨਪ੍ਰੀਤ ਬਾਦਲ ਨੇ ਕਿਹਾ ਕਿ ਪਾਰਟੀ ਵੱਲੋਂ ਪੜ੍ਹੇ-ਲਿਖੇ, ਚੰਗੇ ਕਿਰਦਾਰ ਵਾਲੇ ਅਤੇ ਪਿੰਡ ਦੀ ਤਰੱਕੀ ਕਰਨ ਵਾਲੇ ਉਮੀਦਵਾਰਾਂ ਨੂੰ ਜਿਤਾਉਣ ਲਈ ਪੂਰੀ ਵਾਹ ਲਾਈ ਜਾਵੇਗੀ। ਉਨ੍ਹਾਂ ਪੰਚਾਇਤੀ ਚੋਣਾਂ ਸਾਂਝੇ ਮੋਰਚੇ ਵੱਲੋਂ ਇਕੱਠੇ ਲੜਨ ਦੇ ਸਵਾਲ ’ਤੇ ਕਿਹਾ ਕਿ ਇਸ ਬਾਰੇ ਜਲਦੀ ਸਾਂਝੇ ਮੋਰਚੇ ਦੀ ਮੀਟਿੰਗ ਹੋ ਰਹੀ ਹੈ। ਇਸ ਵਿੱਚ ਹੀ ਫੈਸਲਾ ਲਿਆ ਜਾਵੇਗਾ। ਉਨ੍ਹਾਂ ਪਿਛਲੀਆਂ ਚੋਣਾਂ ਸਮੇਂ ਹੋਏ ਗਠਜੋੜ ’ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਦੇ ਚੰਗੇ ਨਤੀਜੇ ਸਾਹਮਣੇ ਆਏ ਹਨ। ਪੀ.ਪੀ.ਪੀ. ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਸਹਿਣ ਨਹੀਂ ਕਰੇਗੀ ਅਤੇ ਲੋਕ ਇਨ੍ਹਾਂ ਧੱਕੇਸ਼ਾਹੀਆਂ ਦਾ ਜਵਾਬ ਸਮਾਂ ਆਉਣ ’ਤੇ ਜ਼ਰੂਰ ਦੇਣਗੇ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿੱਚ ਕਾਨੂੰਨ ਨਾਮ ਦੀ ਕੋਈ ਚੀਜ਼ ਨਹੀਂ ਅਤੇ ਇੱਥੇ ਹਰ ਪਾਸੇ ਗੁੰਡਾ ਅਨਸਰਾਂ ਦਾ ਬੋਲਬਾਲਾ ਹੈ।ਲੋਕ ਸਭਾ ਚੋਣਾਂ ਵਿੱਚ ਕਾਂਗਰਸ ਨਾਲ ਸਮਝੌਤੇ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਇਸ ਬਾਰੇ ਉਹ ਹਾਲੇ ਕੋਈ ਟਿੱਪਣੀ ਨਹੀਂ ਕਰ ਸਕਦੇ ਅਤੇ ਇਹ ਫੈਸਲਾ ਸਮਾਂ ਆਉਣ ’ਤੇ ਕੀਤਾ ਜਾ ਸਕਦਾ ਹੈ। ਪੰਜਾਬ ਸਰਕਾਰ ਵੱਲੋਂ ਗ਼ੈਰਕਾਨੂੰਨੀ ਕਲੋਨੀਆਂ ਨੂੰ ਰੈਗੂਲਰ ਕਰਨ ਬਾਰੇ ਕੀਤੇ ਫੈਸਲੇ ’ਤੇ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਨੇ ਇਹ ਫੈਸਲਾ ਲੋਕਾਂ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਅਤੇ ਹਾਕਮ ਪਾਰਟੀ ਨਾਲ ਜੁੜੇ ਮਾਫੀਆ ਗਰੁੱਪਾਂ ਨੂੰ ਫਾਇਦਾ ਪਹੁੰਚਾਉਣ ਲਈ ਕੀਤਾ ਹੈ। ਨਰਿੰਦਰ ਮੋਦੀ ਬਾਰੇ ਪੁੱਛੇ ਸਵਾਲ ਉਤੇ ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਮੋਦੀ ਨੂੰ ਅੱਗੇ ਲਿਆਉਣ ਨਾਲ ਕੌਮੀ ਜਮਹੂਰੀ ਗਠਜੋੜ (ਐਨ.ਡੀ.ਏ.) ਹੀ ਦੋਫਾੜ ਨਹੀਂ ਹੋਈ, ਸਗੋਂ ਭਾਜਪਾ ਨੂੰ ਇਸ ਦਾ ਅੰਦਰੂਨੀ ਨੁਕਸਾਨ ਵੀ ਉਠਾਉਣਾ ਪੈ ਰਿਹਾ ਹੈ। ਇਸ ਮੌਕੇ ਉਨ੍ਹਾਂ ਬੀਤੇ ਦਿਨੀਂ ਬਜ਼ੁਰਗ ਕਮਿਊਨਿਸਟ ਆਗੂ ਸਤਪਾਲ ਡਾਂਗ ਦੇ ਦੇਹਾਂਤ ’ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਆਪਣੀ ਸਾਰੀ ਜ਼ਿੰਦਗੀ ਮਨੁੱਖਤਾ ਦੀ ਸੇਵਾ ਲਈ ਅਰਪਿਤ ਕਰ ਦਿੱਤੀ ਸੀ ਅਤੇ ਉਨ੍ਹਾਂ ਦੇ ਤੁਰ ਜਾਣ ਨਾਲ ਪੰਜਾਬ ਹੀ ਨਹੀਂ, ਸਗੋਂ ਪੂਰੇ ਦੇਸ਼ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।ਇਸ ਮੌਕੇ ਉਨ੍ਹਾਂ ਨਾਲ ਪਾਰਟੀ ਦੇ ਆਗੂ ਗੁਰਰਾਜ ਸਿੰਘ ਫੱਤਣਵਾਲਾ, ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਹਨੀ ਫੱਤਣਵਾਲਾ, ਸਾਬਕਾ ਚੇਅਰਮੈਨ ਮਨਜੀਤ ਸਿੰਘ, ਖੜ੍ਹਕ ਸਿੰਘ, ਨਛੱਤਰ ਸਿੰਘ ਕਰਾਈਵਾਲਾ, ਹਰਦੀਪ ਸਿੰਘ ਖਾਲਸਾ, ਗੁਰਮੀਤ ਸਿੰਘ ਦੋਦਾ, ਸ਼ਮਿੰਦਰ ਸਿੰਘ ਭੁੱਲਰ, ਸੁਰਜੀਤ ਸਿੰਘ ਲੁਬਾਣਿਆਂਵਾਲੀ, ਬਲਰਾਜ ਸਿੰਘ ਬੂੜਾ ਗੁੱਜਰ ਅਤੇ ਸਿਮਰਜੀਤ ਸਿੰਘ ਹਾਜ਼ਰ ਸਨ।


No comments: