jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Monday 3 June 2013

ਅਧਿਆਪਕ ਯੋਗਤਾ ਟੈਸਟ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ

www.sabblok.blogspot.com
ਅਜੀਤਗੜ੍ਹ, 2 ਜੂਨ (ਸ਼ੇਰਗਿੱਲ)-ਪੰਜਾਬ ਸਰਕਾਰ ਵੱਲੋਂ ਐਸ.ਸੀ.ਈ.ਆਰ.ਟੀ ਦੁਆਰਾ 9 ਜੂਨ 2013 ਨੂੰ ਲਏ ਜਾਣ ਵਾਲੇ ਅਧਿਆਪਕ ਯੋਗਤਾ ਟੈਸਟ ਸਬੰਧੀ ਪ੍ਰਬੰਧਾਂ ਨੂੰ ਲੈ ਕੇ ਅੱਜ ਫੇਜ਼ 3ਬੀ1 ਦੇ ਸਕੂਲ 'ਚ ਪੰਜਾਬ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰ, ਡੀ.ਪੀ.ਆਈ, ਮੰਡਲ ਸਿੱਖਿਆ ਅਫ਼ਸਰ ਅਤੇ ਹੋਰ ਸਿੱਖਿਆ ਅਧਿਕਾਰੀ ਦੀ ਮੀਟਿੰਗ ਸਿੱਖਿਆ ਸਕੱਤਰ ਸਕੂਲ ਪੰਜਾਬ ਸਰਕਾਰ ਸ੍ਰੀਮਤੀ ਅੰਜਲੀ ਭਾਵੜਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸ੍ਰੀਮਤੀ ਭਾਵੜਾ ਨੇ ਸਿੱਖਿਆ ਅਧਿਕਾਰੀਆਂ ਨੂੰ ਵਿਸ਼ੇਸ਼ ਤੌਰ 'ਤੇ ਹਦਾਇਤ ਕੀਤੀ ਕਿ ਪੰਜਾਬ 'ਚ ਹੋ ਰਹੇ ਅਧਿਆਪਕ ਯੋਗਤਾ ਟੈਸਟ ਨੂੰ ਸੁਚਾਰੂ ਢੰਗ ਨਾਲ ਕਰਵਾਇਆ ਜਾਵੇ ਤੇ ਪ੍ਰੀਖਿਆ ਕੇਂਦਰਾਂ 'ਚ ਵੀਡੀਓਗ੍ਰਾਫੀ ਕਰਵਾਈ ਜਾਵੇ | ਉਨ੍ਹਾਂ ਸਿੱਖਿਆ ਅਧਿਕਾਰੀਆਂ ਨੂੰ ਅਦਾਲਤੀ ਕੇਸਾਂ ਸਬੰਧੀ ਵਿਸ਼ੇਸ਼ ਹਦਾਇਤ ਕੀਤੀ ਕਿ ਪਹਿਲ ਦੇ ਤੌਰ 'ਤੇ ਇਨ੍ਹਾਂ ਕੇਸਾਂ ਨੂੰ ਨਿਪਟਾਉਣ ਦੀ ਕੋਸ਼ਿਸ਼ ਕੀਤੀ ਜਾਵੇ | ਸਰਵ ਸਿੱਖਿਆ ਅਭਿਆਨ ਪੰਜਾਬ ਦੀ ਵੈਬਸਾਈਟ 'ਤੇ ਸ਼ਿਕਾਇਤ ਨਿਵਾਰਨ ਸੈਲ ਬਣਾਇਆ ਗਿਆ ਹੈ | ਇਸ ਮੌਕੇ ਸ੍ਰੀ ਮਨੋਜ ਕੁਮਾਰ ਵੱਲੋਂ ਈ ਪੰਜਾਬ ਪ੍ਰੋਜੈਕਟ ਸਬੰਧੀ ਜਾਣਕਾਰੀ ਦਿੱਤੀ ਗਈ | ਡਾਇਰੈਕਟਰ ਐਸ.ਸੀ.ਈ.ਆਰ.ਟੀ ਸ੍ਰੀ ਰੌਸ਼ਨ ਲਾਲ ਸੂਦ ਨੇ ਦੱਸਿਆ ਕਿ ਅਧਿਆਪਕ ਯੋਗਤਾ ਟੈਸਟ ਲਈ ਪੰਜਾਬ 'ਚ 391 ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਹਨ ਤੇ 2 ਲੱਖ 7 ਹਜ਼ਾਰ 214 ਉਮੀਦਵਾਰ ਪ੍ਰੀਖਿਆ 'ਚ ਬੈਠਣਗੇ |

No comments: