www.sabblok.blogspot.com
ਸ੍ਰੀ ਮੁਕਤਸਰ ਸਾਹਿਬ, 16 ਜੂਨ (ਦਰਦੀ)-ਅਧਿਆਪਕ ਯੋਗਤਾ ਪ੍ਰੀਖਿਆ (ਟੀ.ਈ.ਟੀ.) ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਸਥਾਨਕ ਰੈਡ ਕਰਾਸ ਭਵਨ ਵਿਖੇ ਗੁਰਪ੍ਰੀਤ ਸਿੰਘ ਗੁਰੂਸਰ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸਾਰੇ ਬਲਾਕਾਂ ਦੇ ਉਚ ਯੋਗਤਾ ਪ੍ਰਾਪਤ ਅਤੇ ਟੀ.ਈ.ਟੀ. ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਭਾਗ ਲਿਆ | ਇਸ ਮੌਕੇ ਮੀਟਿੰਗ ਦੌਰਾਨ ਦੋ ਸਾਲ ਬੀਤਣ ਦੇ ਬਾਵਜੂਦ ਵੀ ਪੰਜਾਬ ਸਰਕਾਰ ਵੱਲੋਂ ਹਾਲੇ ਤੱਕ ਟੀ.ਈ.ਟੀ. ਪ੍ਰੀਖਿਆ ਪਾਸ ਕਰੀ ਬੈਠੇ ਯੋਗਤਾ ਪ੍ਰਾਪਤ ਅਧਿਆਪਕਾਂ ਨੂੰ ਭਰਤੀ ਨਾਂ ਕਰਨ ਕਾਰਨ ਪੰਜਾਬ ਸਰਕਾਰ ਦੀ ਕਰੜੀ ਅਲੋਚਨਾ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਤੇਜ ਰਾਮ ਗੁਰੂਸਰ ਨੇ ਕਿਹਾ ਕਿ ਹੁਣ ਜਦੋਂ ਪੰਜਾਬ ਸਰਕਾਰ ਵੱਲੋਂ ਦੂਜੀ ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ ਵੀ ਲਈ ਜਾ ਚੁੱਕੀ ਹੈ, ਪਰ ਹਾਲੇ ਤੱਕ ਪੰਜਾਬ ਸਰਕਾਰ ਵੱਲੋਂ ਹੁਣ ਤੋਂ 10 ਮਹੀਨੇ ਪਹਿਲਾਂ ਕੱਢੀਆਂ ਗਈ 5178 ਪੇਂਡੂ ਸਹਿਯੋਗੀ ਅਧਿਆਪਕਾਂ ਦੀਆਂ ਅਸਾਮੀਆਂ ਦੀ ਕੌਾਸਲਿੰਗ ਪ੍ਰਕਿਰਿਆ ਵੀ ਸ਼ੁਰੂ ਨਹੀਂ ਕਰਵਾਈ ਗਈ ਅਤੇ ਨਾਂ ਹੀ 3442 ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਪੂਰੀ ਕੀਤੀ ਗਈ ਹੈ | ਜਿਸ ਕਾਰਨ ਪੰਜਾਬ ਦੇ ਸਾਰੇ ਟੀ. ਈ. ਟੀ. ਪਾਸ ਉੱਚ ਯੋਗਤਾ ਪ੍ਰਾਪਤ ਅਧਿਆਪਕਾਂ ਵਿਚ ਪੰਜਾਬ ਸਰਕਾਰ ਪ੍ਰਤੀ ਤਿੱਖਾ ਰੋਸ ਪੈਦਾ ਹੋ ਚੁੱਕਾ ਹੈ | ਇਸ ਮੌਕੇ ਸੰਬੋਧਨ ਕਰਦਿਆਂ ਪ੍ਰਦੀਪ ਮਿੱਤਲ ਨੇ ਕਿਹਾ ਕਿ ਸਿੱਖਿਆ ਅਧਿਕਾਰ ਕਾਨੂੰਨ ਦੇ ਮੁਤਾਬਿਕ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ 40,000 ਦੇ ਲਗਭਗ ਅਧਿਆਪਕਾਂ ਦੀਆਂ ਅਸਾਮੀਆਂ ਖਾਲੀ ਪਈਆਂ ਹਨ ਅਤੇ ਸਰਕਾਰ ਪਿਛਲੇ 2 ਸਾਲਾਂ ਤੋਂ ਟੀ. ਈ. ਟੀ. ਪ੍ਰੀਖਿਆ ਪਾਸ ਕਰੀ ਬੈਠੇ ਉੱਚ ਯੋਗਤਾ ਪ੍ਰਾਪਤ ਅਧਿਆਪਕਾਂ ਨੂੰ ਵੀ ਭਰਤੀ ਨਹੀਂ ਕਰ ਸਕੀ | ਇਸ ਮੌਕੇ ਯੂਨੀਅਨ ਦੇ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਤੰਬਰ, 2012 ਵਿਚ ਕੱਢੀਆਂ 5178 ਪੇਂਡੂ ਸਹਿਯੋਗੀ ਅਧਿਆਪਕਾਂ ਦੀਆਂ ਅਸਾਮੀਆਂ ਲਈ ਤੁਰੰਤ ਕੌਾਸਲਿੰਗ ਕਰਕੇ ਇਹ ਭਰਤੀ ਪ੍ਰਕਿਰਿਆ ਜਲਦੀ ਤੋਂ ਜਲਦੀ ਪੂਰੀ ਕੀਤੀ ਜਾਏ ਅਤੇ 3442 ਅਧਿਆਪਕਾਂ ਦੀਆਂ ਅਸਾਮੀਆਂ ਵਿਚੋਂ ਖ਼ਾਲੀ ਪਈਆਂ ਅਸਾਮੀਆਂ ਭਰਨ ਲਈ ਦੂਜੀ ਕੌਾਸਿਲੰਗ ਤੁਰੰਤ ਕੀਤੀ ਜਾਵੇ | ਇਸ ਮੌਕੇ ਯੂਨੀਅਨ ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਤੁਰੰਤ ਯੂਨੀਅਨ ਦੀਆਂ ਮੰਗਾਂ ਤੇ ਕੋਈ ਵਿਚਾਰ ਨਾ ਕੀਤਾ ਗਿਆ ਤਾਂ ਯੂਨੀਅਨ ਵੱਲੋਂ ਸੰਘਰਸ਼ ਸ਼ੁਰੂ ਕੀਤਾ ਜਾਵੇਗਾ | ਇਸ ਮੌਕੇ ਜਸਕਰਨ ਸਿੰਘ, ਪ੍ਰਮਾਤਮਾ ਸਿੰਘ, ਜਸਵਿੰਦਰ ਸਿੰਘ, ਨੀਰਜ ਕੁਮਾਰ, ਮੈਡਮ ਪ੍ਰਵੀਨ ਕੌਰ, ਮੈਡਮ ਅਨੰਤਦੀਪ ਕੌਰ, ਮੈਡਮ ਰਮਨਜੀਤ ਕੌਰ ਆਦਿ ਹਾਜ਼ਰ ਸਨ |

No comments:
Post a Comment