jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Monday 17 June 2013

ਬੇਰੁਜ਼ਗਾਰ ਸਰੀਰਕ ਸਿੱਖਿਆ ਅਧਿਆਪਕਾਂ ਵੱਲੋਂ ਡਿਗਰੀਆਂ ਸਾੜਨ ਦੀ ਚੇਤਾਵਨੀ

www.sabblok.blogspot.com

ਮੁਹਾਲੀ,17 ਜੂਨ
ਬੇਰੁਜ਼ਗਾਰ ਡੀ.ਪੀ.ਈ/ਐਮ.ਪੀ.ਐਡ (ਸਰੀਰਕ ਸਿੱਖਿਆ ਅਧਿਆਪਕ) ਯੂਨੀਅਨ ਵੱਲੋਂ ਆਪਣੀ ਮੰਗਾਂ ਨੂੰ ਲੈ ਕੇ ਸੋਮਵਾਰ ਨੂੰ ਇਥੋਂ ਦੇ ਫੇਜ਼-8 ਸਥਿਤ ਸਿੱਖਿਆ ਵਿਭਾਗ ਦੇ ਦਫ਼ਤਰ ਬਾਹਰ ਵਿਸ਼ਾਲ ਰੋਸ ਧਰਨਾ ਦਿੱਤਾ ਅਤੇ ਪੰਜਾਬ ਸਰਕਾਰ ਨੂੰ ਰੱਜ ਕੇ ਕੋਸਿਆ। ਇਸ ਮੌਕੇ ਅਧਿਆਪਕਾਂ ਨੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਪੰਜਾਬ ਦੇ ਅਧਿਕਾਰੀਆਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ।
ਇਸ ਮੌਕੇ ਯੂਨੀਅਨ ਦੇ ਪ੍ਰਧਾਨ ਨਵਜੋਤ ਸਿੰਘ ਬੱਬਰੀ, ਹਰਜੀਤ ਸਿੰਘ ਗਿੱਲ, ਬਲਰਾਜ ਸਿੰਘ ਭੋਮਾ ਅਤੇ ਹੋਰਾਂ ਅਧਿਆਪਕ ਆਗੂਆਂ ਨੇ ਕਿਹਾ ਕਿ ਉਹ ਕਾਫ਼ੀ ਲੰਮੇ ਸਮੇਂ ਤੋਂ ਅਧਿਕਾਰੀਆਂ ਨੂੰ ਆਪਣੀਆਂ ਜਾਇਜ਼ ਬਾਰੇ ਜਾਣੂ ਕਰਵਾਉਂਦੇ ਆ ਰਹੇ ਹਨ ਕਿ ਸਾਲ 2011 ਵਿੱਚ ਕੱਢੀਆਂ ਗਈਆਂ ਡੀ.ਪੀ.ਦੇ 645 ਅਸਾਮੀਆਂ ਅਤੇ 25 ਲੈਕਚਰਾਰਾਂ ਦੀਆਂ ਅਸਾਮੀਆਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇ ਪਰ ਹੁਣ ਤੱਕ ਕੋਈ ਭਰਤੀ ਪ੍ਰਕਿਰਿਆ ਸ਼ੁਰੂ ਨਹੀਂ ਕੀਤੀ ਗਈ। ਇਸ ਕਾਰਨ ਯੂਨੀਅਨ ਨੂੰ ਮਜਬੂਰਨ ਸੰਘਰਸ਼ ਕਰਨਾ ਪੈ ਰਿਹਾ ਹੈ।
ਇਸ ਮੌਕੇ ਉਨ੍ਹਾਂ ਡੀ.ਪੀ.ਆਈ ਦੇ ਛੁੱਟੀ ’ਤੇ ਹੋਣ ਕਾਰਨ ਡਿਪਟੀ ਡਾਇਰੈਕਟਰ ਧਰਮਪਾਲ ਨੂੰ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਇਕ ਪੱਤਰ ਸੌਂਪਿਆ। ਅਧਿਕਾਰੀ ਦੇ ਭਰੋਸੇ ਤੋਂ ਬਾਅਦ ਅਧਿਆਪਕਾਂ ਨੇ ਡਿਗਰੀਆਂ ਸਾੜਨ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਵਿਭਾਗ ਨੇ ਵਾਅਦਾ ਖ਼ਿਲਾਫ਼ੀ ਕੀਤੀ ਤਾਂ ਅਧਿਆਪਕ ਆਪਣੀਆਂ ਡਿਗਰੀਆਂ ਸਾੜ ਕੇ ਰੋਸ ਪ੍ਰਦਰਸ਼ਨ ਕਰਨਗੇ।

No comments: