jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Tuesday 4 June 2013

ਸੁਖਬੀਰ ਸਿੰਘ ਬਾਦਲ ਵੱਲੋਂ ਗੈਰ ਕਾਨੂੰਨੀ ਖਣਨ ਨੂੰ ਰੋਕ ਕੇ ਕੀਮਤਾਂ ਸਥਿਰ ਰੱਖਣ ਦੀਆਂ ਹਦਾਇਤਾਂ

www.sabblok.blogspot.com
ਗੈਰ ਕਾਨੂੰਨੀ ਖਣਨ ਖਿਲਾਫ ਡਿਪਟੀ ਕਮਿਸ਼ਨਰਾਂ ਨੂੰ ਵਿਆਪਕ ਮੁਹਿੰਮ ਵਿੱਢਣ ਲਈ ਕਿਹਾ

ਚੰਡੀਗੜ੍ਹ, 3 ਜੂਨ - ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਗੈਰ ਕਾਨੂੰਨੀ ਖਣਨ ਰੋਕਣ ਅਤੇ ਰੇਤੇ ਤੇ ਬਜਰੀ ਦੀਆਂ ਕੀਮਤਾਂ ਸਥਿਰ ਰੱਖਣ ਲਈ ਪ੍ਰਭਾਵਸ਼ਾਲੀ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਸੂਬੇ ਵਿੱਚ ਗੈਰ ਕਾਨੂੰਨੀ ਖਣਨ ਖਿਲਾਫ ਵਿਆਪਕ ਮੁਹਿੰਮ ਵਿੱਢਣ ਦਾ ਸੱਦਾ ਵੀ ਦਿੱਤਾ।
ਸੂਬੇ ਦੇ ਮੁੱਖ ਸਕੱਤਰ, ਵਿੱਤ ਕਮਿਸ਼ਨਰਾਂ, ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਆਈ.ਜੀਜ਼ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਬਾਦਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸੂਬੇ ਵਿੱਚ ਰੇਤੇ ਦਾ ਮੁਫਤ ਖਣਨ ਸੁਖਾਲਾ ਕਰਨਾ ਯਕੀਨੀ ਬਣਾਉਣ। ਹਾਲ ਹੀ ਵਿੱਚ ਆਈਆਂ ਖਬਰਾਂ ਦਾ ਹਵਾਲਾ ਦਿੰਦਿਆਂ ਉਪ ਮੁੱਖ ਮੰਤਰੀ ਨੇ ਕਿਹਾ ਕਿ ਗੈਰ ਕਾਨੂੰਨੀ ਖਣਨ ਖਿਲਾਫ ਵਿਆਪਕ ਮੁਹਿੰਮ ਵਿੱਢਣ ਦੀ ਲੋੜ ਹੈ।
ਉਨ੍ਹਾਂ ਡਿਪਟੀ ਕਮਿਸ਼ਨਰਾ ਨੂੰ ਨਿਰਦੇਸ਼ ਦਿੱਤੇ ਕਿ ਉਹ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਨਾਲ ਲੈ ਕੇ ਅਧਿਕਾਰਤ ਕੰਡਿਆਂ ਦਾ ਦੌਰਾ ਕਰ ਕੇ ਇਹ ਯਕੀਨੀ ਬਣਾਉਣ ਕਿ ਤੋਲਣ ਦਾ ਕੰਮ ਸਹੀ ਚੱਲ ਰਿਹਾ ਹੈ ਅਤੇ ਇਹ ਪਤਾ ਲਾਉਣ ਕਿ ਸਰਕਾਰ ਵੱਲੋਂ ਤੈਅ ਕੀਤੀਆਂ ਕੀਮਤਾਂ ਜਿਸ ਵਿੱਚ ਟਰਾਂਸਪੋਰਟ ਦੇ ਖਰਚੇ ਵੀ ਸ਼ਾਮਲ ਹੈ, ਹੀ ਵਸੂਲੀਆਂ ਜਾ ਰਹੀਆਂ ਹਨ। ਉਨ੍ਹਾਂ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦਿੱਤੇ ਕਿ ਜਿਹੜਾ ਵੀ ਗੈਰ ਕਾਨੂੰਨੀ ਖਣਨ ਦੇ ਮਾਮਲੇ ’ਚ ਦੋਸ਼ੀ ਪਾਇਆ ਜਾਂਦਾ ਹੈ ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ।
ਸ. ਬਾਦਲ ਨੇ ਕੋਈ ਅਜਿਹੀ ਆਦਰਸ਼ ਨੀਤੀ ਬਣਾਉਣ ਲਈ ਵੀ ਕਿਹਾ ਜਿਸ ਵਿੱਚ ਸਾਰੇ ਦਰਿਆਈ ਖੇਤਰ ਨੂੰ ਨਵਾਂ ਖਣਨ ਖੇਤਰ ਐਲਾਨਿਆ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਸਾਰੇ ਡਿਪਟੀ ਕਮਿਸ਼ਨਰਾਂ ਖਾਸ ਕਰ ਕੇ ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ, ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਕਪੂਰਥਲਾ, ਮੋਗਾ ਤੇ ਫਿਰੋਜ਼ਪੁਰ ਜ਼ਿਲ੍ਹਿਆਂ ਦੇ ਡੀ.ਸੀਜ਼ ਨੂੰ ਆਦੇਸ਼ ਦਿੱਤੇ ਕਿ ਉਹ ਇਕ ਹਫਤੇ ਦੇ ਅੰਦਰ-ਅੰਦਰ ਆਪੋ-ਆਪਣੇ ਜ਼ਿਲਿਆਂ ਵਿੱਚ 10 ਨਵੀਆਂ ਖਣਨ ਦੀਆਂ ਥਾਵਾਂ ਦੀ ਸ਼ਨਾਖਤ ਕਰ ਕੇ ਇਸ ਦੀ ਰਿਪੋਰਟ ਉਦਯੋਗ ਵਿਭਾਗ ਦੇ ਡਾਇਰੈਕਟਰ ਨੂੰ ਦੇਣ ਤਾਂ ਜੋ ਜਲਦ ਤੋਂ ਜਲਦ ਖਣਨ ਦੀਆਂ ਨਵੀਆਂ ਥਾਵਾਂ ਸਥਾਪਤ ਹੋ ਸਕਣ।
ਉਪ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਟਰੱਕਾਂ ਦੀ ਲੋਡਿੰਗ, ਕੀਮਤਾਂ, ਟਰਾਂਸਪੋਰਟ ਆਦਿ ਬਾਰੇ ਵੀ ਵਿਸਥਾਰਤ ਰਿਪੋਰਟ ਭੇਜਣ ਨੂੰ ਕਿਹਾ ਹੈ। ਉਨ੍ਹਾਂ ਕਿਹਾ ਕਿ ਸਾਰੇ ਜ਼ਿਲ੍ਹਾਂ ਹੈਡਕੁਆਟਰਾਂ ਵਿੱਚ ਜਲਦ ਹੀ ਮੰਡੀਆਂ ਬਣਾਈਆਂ ਜਾਣਗੀਆਂ ਜਿੱਥੇ ਮੰਡੀ ਬੋਰਡ ਵੱਲੋਂ ਜ਼ਿੰਮੇਵਾਰ ਅਧਿਕਾਰੀ ਨੂੰ ਲਗਾ ਕੇ ਇਹ ਨਿਸ਼ਚਿਤ ਕੀਤਾ ਜਾਵੇਗਾ ਕਿ ਸੂਬੇ ਵਿੱਚ ਖਣਨ ਦਾ ਕੰਮ ਕਾਨੂੰਨੀ ਤੌਰ ’ਤੇ ਸਹੀ ਚੱਲ ਰਿਹਾ ਹੈ।
ਉਪ ਮੁੱਖ ਮੰਤਰੀ ਨੇ ਕਿਹਾ ਕਿ ਐਸ.ਡੀ.ਐਮ. ਦੀ ਅਗਵਾਈ ਹੇਠ ਜਗ੍ਹਾਂ ਦੀ ਪਛਾਣ ਲਈ ‘ਸਾਈਟ ਅਪਰੇਜ਼ਲ ਕਮੇਟੀਆਂ’ ਬਣਾਈਆਂ ਜਾਣਗੀਆਂ ਅਤੇ ਜ਼ਿਲਾ ਪੱਧਰੀ ਵਾਤਾਵਰਣ ਪ੍ਰਬੰਧਕੀ ਸੈਲ ਨੂੰ ਵੀ ਮਜ਼ਬੂਤ ਕੀਤਾ ਜਾਵੇਗਾ ਤਾਂ ਜੋ ਖਣਨ ਦਾ ਕੰਮ ਸੁਖਾਲਾ ਹੋ ਸਕੇ।

No comments: