jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Tuesday 4 June 2013

ਪ੍ਰਾਇਮਰੀ ਅਧਿਆਪਕ ਅੱਜ ਦੇਣਗੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ- ਅਮਨਦੀਪ ਮਾਨਸਾ

www.sabblok.blogspot.com 

ਗੋਲੂ ਕਾ ਮੌੜ, 4 ਜੂਨ (ਹਰਚਰਨ ਸਿੰਘ ਸੰਧੂ)-ਐਲੀਮੈਂਟਰੀ ਟੀਚਰ ਯੂਨੀਅਨ ਪੰਜਾਬ ਦੇ ਮਾਲਵਾ ਜ਼ੋਨ ਦੀ ਇਕ ਅਹਿਮ ਮੀਟਿੰਗ ਮਾਲਵਾ ਜ਼ੋਨ ਦੇ ਪ੍ਰਧਾਨ ਅਸ਼ੋਕ ਸਰਾਰੀ ਦੀ ਪ੍ਰਧਾਨਗੀ ਹੇਠ ਗੁਰੂਹਰਸਹਾਏ ਵਿਖੇ ਹੋਈ | ਜਿਸ 'ਚ ਐਲੀਮੈਂਟਰੀ ਟੀਚਰ ਯੂਨੀਅਨ ਪੰਜਾਬ ਦੇ ਸੀਨੀਅਰ ਜਨਰਲ ਸਕੱਤਰ ਅਮਨਦੀਪ ਮਾਨਸਾ ਵਿਸ਼ੇਸ਼ ਤੌਰ 'ਤੇ ਪਹੁੰਚੇ | ਮੀਟਿੰਗ ਨੂੰ ਸੰਬੋਧਨ ਕਰਦਿਆਂ ਅਮਨਦੀਪ ਮਾਨਸਾ ਨੇ ਕਿਹਾ ਕਿ ਸਰਕਾਰ ਰੇਸ਼ਨੇਲਾਈਜੇਸ਼ਨ ਨੀਤੀ ਦੇ ਨਾਂਅ 'ਤੇ ਪ੍ਰਾਇਮਰੀ ਸਕੂਲਾਂ ਦੇ ਹੈੱਡਟੀਚਰਾਂ ਦੀਆਂ ਪੋਸਟਾਂ ਖ਼ਤਮ ਕਰਨ ਜਾ ਰਹੀ ਹੈ, ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪ੍ਰਾਇਮਰੀ ਅਧਿਆਪਕਾਂ ਦੀਆਂ ਈ.ਟੀ.ਟੀ. ਤੋਂ ਮਾਸਟਰ ਕੇਡਰ ਦੀਆਂ ਪ੍ਰੋਮੋਸ਼ਨਾਂ 3 ਸਾਲਾਂ ਤੋਂ ਰੋਕ ਕੇ ਬੈਠੀ ਹੈ | ਇਸੇ ਤਰ੍ਹਾਂ ਹੀ ਪੰਜਾਬ ਸਰਕਾਰ 25 ਫੀਸਦੀ ਕੋਟੇ ਵਾਲੀ ਹੈਡੱਟੀਚਰ, ਸੈਂਟਰ ਹੈੱਡਟੀਚਰ ਤੇ ਬੀ. ਪੀ. ਈ. ਓ. ਦੀ ਸਿੱਧੀ ਭਰਤੀ ਵੀ 1996 ਤੋਂ ਬੈਨ ਕੀਤੀ ਬੈਠੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਐਲੀਮੈਂਟਰੀ ਡਾਇਰੈਕਟੋਰੇਟ ਨੂੰ ਵੀ ਪੂਰਨ ਰੂਪ 'ਚ ਲਾਗੂ ਕਰਨ ਤੋਂ ਵੀ ਕੰਨੀ ਕਤਰਾ ਰਹੀ ਹੈ | ਇਸ ਸਭ ਕੁਝ ਦੇ ਵਿਰੋਧ ਦੇ ਵਿਚ ਸਮੂਹ ਪ੍ਰਾਇਮਰੀ ਅਧਿਆਪਕ 5 ਜੂਨ ਨੂੰ ਪੰਜਾਬ ਭਰ ਵਿਚ ਜ਼ਿਲ੍ਹਾ ਹੈੱਡਕੁਆਟਰਾਂ 'ਤੇ ਡਿਪਟੀ ਕਸ਼ਿਨਰਾਂ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਦੇਣਗੇ | ਜਿਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ | ਉਨ੍ਹਾਂ ਕਿਹਾ ਕਿ ਜੇ ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ 23 ਜੂਨ ਨੂੰ ਦੇਸ਼ ਭਗਤ ਯਾਦਗਾਰੀ ਹਾਲ ਜਲੰਧਰ ਵਿਖੇ ਸੂਬਾ ਕਮੇਟੀ ਮੀਟਿੰਗ ਕਰਕੇ ਤਿੱਖੇ ਸੰਘਰਸ਼ ਦੀ ਰੂਪ-ਰੇਖਾ ਉਲੀਕੇਗੀ | ਮੀਟਿੰਗ ਨੂੰ ਅਨਿਲ ਪ੍ਰਭਾਕਰ ਜ਼ਿਲ੍ਹਾ ਪ੍ਰਧਾਨ ਫਿਰੋਜ਼ਪੁਰ, ਜਗਨੰਦਨ ਸਿੰਘ ਜ਼ਿਲ੍ਹਾ ਪ੍ਰਧਾਨ ਫਾਜ਼ਿਲਕਾ, ਹੈਰੀ ਬਠਲਾ ਜ਼ਿਲ੍ਹਾ ਪ੍ਰਧਾਨ ਮੁਕਤਸਰ, ਮਨਮੋਹਨ ਜੋਗਾ ਜ਼ਿਲ੍ਹਾ ਪ੍ਰਧਾਨ ਮਾਨਸਾ, ਅੰਮਿ੍ਤਪਾਲ ਜ਼ਿਲ੍ਹਾ ਪ੍ਰਧਾਨ ਬਰਨਾਲਾ, ਅਵਤਾਰ ਸਿੰਘ ਜ਼ਿਲ੍ਹਾ ਪ੍ਰਧਾਨ ਸੰਗਰੂਰ, ਭਾਰਤ ਭੂਸ਼ਣ ਜ਼ਿਲ੍ਹਾ ਪ੍ਰਧਾਨ ਨਾਭਾ, ਹਰਜਿੰਦਰ ਹਾਂਡਾ ਸੂਬਾ ਉਪ ਪ੍ਰਧਾਨ, ਰਾਜ ਕੁਮਾਰ ਮੋਹਨ ਕੇ ਸੂਬਾ ਮੀਤ ਪ੍ਰਧਾਨ, ਸਤਬੀਰ ਰਾਉਣੀ ਸੂਬਾ ਕਮੇਟੀ ਮੈਂਬਰ, ਹਰਬੰਸ ਲਾਲ ਜ਼ਿਲ੍ਹਾ ਮੀਤ ਪ੍ਰਧਾਨ ਫਿਰੋਜ਼ਪੁਰ ਅਤੇ ਦਿਲਬਾਗ ਸਿੰਘ ਜ਼ਿਲ੍ਹਾ ਪ੍ਰਧਾਨ ਮੋਗਾ ਨੇ ਵੀ ਸੰਬੋਧਨ ਕੀਤਾ |

No comments: