jd1

NES

www.sabblok.blogspot.com

LPU

RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Monday, 24 June 2013

ਕਾਂਗਰਸ ਦਾ ਸਫਾਇਆ ਕਰ ਦਿਓ-ਬਾਦਲ

www.sabblok.blogspot.com

ਪੰਜਾਬ ਦੀਆਂ ਸਾਰੀਆਂ 13 ਸੰਸਦੀ ਸੀਟਾਂ ਜਿੱਤਾਂਗੇ
Photo: ਕਾਂਗਰਸ ਦਾ ਸਫਾਇਆ ਕਰ ਦਿਓ-ਬਾਦਲ

ਪੰਜਾਬ ਦੀਆਂ ਸਾਰੀਆਂ 13 ਸੰਸਦੀ ਸੀਟਾਂ ਜਿੱਤਾਂਗੇ 

ਮਾਧੋਪੁਰ/ਪਠਾਨਕੋਟ,  (ਆਵਾਜ਼ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਲੋਕਾਂ ਨੂੰ ਇੱਕਠੇ ਹੋ ਕੇ ਹਿੰਦੁਸਤਾਨ ਦੀ ਦਿਸ਼ਾ ਹੀਣ, ਦ੍ਰਿਸ਼ਟੀਹੀਣ, ਕਰੱਪਟ ਅਤੇ ਕਮਜ਼ੋਰ ਕਾਂਗਰਸ ਅਗਵਾਈ ਵਾਲੀ ਯੂ.ਪੀ.ਏ. ਸਰਕਾਰ ਦੇ ਖਾਤਮੇ ਲਈ ਦੇਸ਼ ਵਿਆਪੀ ਦੂਸਰੀ ਜੰਗੇ ਆਜ਼ਾਦੀ ਸ਼ੁਰੂ ਕਰਨ ਦਾ ਸੱਦਾ ਦਿੱਤਾ ਹੈ। ਸ. ਬਾਦਲ ਨੇ ਡਾ. ਸ਼ਿਆਮਾ ਪ੍ਰਸਾਦ ਮੁੱਖਰਜੀ ਦੇ 60ਵੇਂ ਬਲੀਦਾਨ ਦਿਵਸ ਨੂੰ ਸਮਰਪਿਤ ਕਰਵਾਏ ਗਏ ਰਾਜਪੱਧਰੀ ਸਮਾਗਮ ਮੌਕੇ ਵਿਸ਼ਾਲ ਇੱਕਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਡਾ. ਸ਼ਿਆਮਾ ਪ੍ਰਸਾਦ ਮੁੱਖਰਜੀ ਨੇ ਕਾਂਗਰਸ ਪਾਰਟੀ ਦੀਆਂ ਗਲਤ ਨੀਤੀਆਂ ਦੇ ਖਿਲਾਫ਼ ਆਵਾਜ ਉਠਾਦਿਆਂ ਦੇਸ਼ ਦੀ ਏਕਤਾ ਤੇ ਅਖੰਡਤਾ ਬਣਾਈ ਰੱਖਣ ਲਈ 1953 ਵਿੱਚ ਆਪਣੀ ਜਿੰਦਗੀ ਕੁਰਬਾਨ ਕਰ ਦਿੱਤੀ। ਉਨ੍ਹਾਂ ਨੇ ਕਿਹਾ ਕਿ ਡਾ. ਮੁੱਖਰਜੀ ਨੂੰ ਜੰਮੂ ਕਸ਼ਮੀਰ ਸਰਕਾਰ ਵੱਲੋਂ ਮਾਧੋਪੁਰ ਵਿਖੇ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਭੇਦ ਭਰੇ ਹਲਾਤਾਂ ਵਿੱਚ 23 ਮਈ, 1953 ਨੂੰ ਉਨ੍ਹਾਂ ਦੀ ਮੌਤ ਹੋ ਗਈ ਸੀ।  ਸ. ਬਾਦਲ ਨੇ ਕਿਹਾ ਕਿ ਪੰਜਾਬੀਆਂ ਦੀ ਇਹ ਤਰਾਸਦੀ ਹੈ ਕਿ ਦੇਸ਼ ਦੀ ਆਜ਼ਾਦੀ ਲਈ 80 ਫੀਸਦੀ ਕੁਰਬਾਨੀਆਂ ਪੰਜਾਬੀਆਂ ਨੇ ਕੀਤੀਆਂ ਹੈ ਅਤੇ 2.5 ਫੀਸਦੀ ਖੇਤਰਫਲ ਹੁੰਦੇ ਹੋਏ ਦੇਸ਼ ਦੇ ਅਨਾਜ ਭੰਡਾਰ ਵਿੱਚ 60 ਫੀਸਦੀ ਯੋਗਦਾਨ ਪਾਇਆ ਹੈ ਪਰ ਕਾਂਗਰਸ ਦੀ ਸਰਕਾਰ ਨੇ ਹਮੇਸ਼ਾਂ ਹੀ ਪੰਜਾਬੀਆਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ। ਉਨ੍ਹਾਂ ਕਿਹਾ ਕਿ ਜੋ ਸੁਪਨੇ ਲੈ ਕੇ ਦੇਸ਼ ਭਗਤਾਂ ਨੇ ਕੁਰਬਾਨੀਆਂ ਕੀਤੀਆਂ ਹਨ। ਉਹ ਸੁਪਨੇ ਪੂਰੇ ਨਹੀਂ ਹੋ ਸਕੇ। ਜਿਸ ਕਰਕੇ ਗਰੀਬੀ, ਅਨਪੜ੍ਹਤਾ, ਬੇਰੁਜਗਾਰੀ ਵਰਗੀਆਂ ਅਲਾਹਮਤਾਂ ਆਜ਼ਾਦ ਭਾਰਤ ਵਿੱਚ ਜਿਉ ਦੀਆਂ ਤਿਉ ਹਨ। ਇੰਨ੍ਹਾਂ ਅਲਾਹਮਤਾਂ ਨੂੰ ਖਤਮ ਕਰਨ ਲਈ ਕਾਂਗਰਸ ਦੀ ਯੂ.ਪੀ.ਏ ਸਰਕਾਰ ਨੂੰ ਹਟਾਉਣਾ ਅਤੇ

  ਐਨ.ਡੀ.ਏ. ਨੂੰ ਲਿਆਉਣਾ ਜ਼ਰੂਰੀ ਹੈ। ਇਸ ਨਾਲ ਭਾਰਤ ਹੋਰ ਮਜ਼ਬੂਤ ਹੋਵੇਗਾ।   ਉਨ੍ਹਾਂ ਨੇ ਲੋਕ ਸਭਾ ਚੋਣ ਪ੍ਰਚਾਰ ਕਮੇਟੀ ਦੇ ਕੌਮੀ ਚੇਅਰਮੈਨ ਸ਼੍ਰੀ ਨਰਿੰਦਰ ਮੋਦੀ ਦਾ ਸਵਾਗਤ ਕਰਦਿਆਂ ਕਿਹਾ ਕਿ ਸ਼੍ਰੀ ਮੋਦੀ ਭਾਰਤੀ ਜਨਤਾ ਪਾਰਟੀ ਲਈ ਨਵੀਂ ਉਮੀਦ, ਨਵ ਤੇ ਅਧੁਨਿਕ ਭਾਰਤ ਦੇ ਨਿਰਮਾਣ ਲਈ ਆਏ ਹਨ। ਉਨ੍ਹਾਂ ਨੇ ਸ਼੍ਰੀ ਮੋਦੀ ਨੂੰ ਵਿਸ਼ਵਾਸ ਦਿਵਾਇਆ ਕਿ ਲੋਕ ਸਭਾ ਚੋਣਾਂ ਵਿੱਚ ਪੰਜਾਬ ਦੀਆਂ 13 ਦੀਆਂ 13 ਸੀਟਾਂ ਜਿੱਤ ਕੇ ਦੇਵਾਗੇ। ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਦਾ ਘਿਓ ਖਿਚੜੀ ਵਾਲਾ ਪੱਕਾ ਰਿਸ਼ਤਾ ਹੈ। ਉਨ੍ਹਾਂ ਕਿਹਾ ਕਿ ਯੂ.ਪੀ.ਏ. ਸਰਕਾਰ ਦੀਆਂ ਦਿਸ਼ਾ ਹੀਣ ਤੇ ਕਮਜ਼ੋਰ ਨੀਤੀਆਂ ਕਾਰਨ ਦੇਸ਼ ਦੀ ਅੰਦਰੂਨੀ ਤੇ ਬਾਹਰੀ ਸੁਰੱਖਿਆ ਨੂੰ ਖਤਰਾ ਪੈਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਐਮਰਜੈਂਸੀ ਦੇ ਦਿਨਾਂ ਦੌਰਾਨ ਦੇਸ਼ ਅੰਦਰ ਲੋਕਤੰਤਰ ਢਾਂਚੇ ਦੀ ਮਜ਼ਬੂਤੀ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ 19 ਮਹੀਨੇ ¦ਬਾ ਅੰਦੋਲਣ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਬਹਾਦਰ ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਹਮੇਸ਼ਾਂ ਸਮਰਥਣ ਦਿੱਤਾ ਹੈ ਅਤੇ ਲੋਕ ਕਾਂਗਰਸ ਨੂੰ ਛੱਡ ਕੇ ਅਕਾਲੀ ਭਾਜਪਾ ਨਾਲ ਧੜਾ ਧੜ ਜੁੜ ਰਹੇ ਹਨ।    ਡਾ. ਸ਼ਿਆਮਾ ਪ੍ਰਸਾਦ ਮੁੱਖਰਜੀ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਗੁਜਰਾਤ ਦੇ ਮੁੱਖ ਮੰਤਰੀ ਅਤੇ ਲੋਕ ਸਭਾ ਚੋਣ ਪ੍ਰਚਾਰ ਕਮੇਟੀ ਦੇ ਕੌਮੀ ਚੇਅਰਮੈਨ ਸ਼੍ਰੀ ਨਰਿੰਦਰ ਕੁਮਾਰ ਮੋਦੀ ਨੇ ਵਿਸ਼ਾਲ ਸੰਕਲਪ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਡਾ. ਮੁੱਖਰਜੀ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਕੁਰਬਾਨ ਹੋਣ ਵਾਲੇ ਆਜ਼ਾਦ ਭਾਰਤ ਦੇ ਪਹਿਲੇ ਸ਼ਹੀਦ ਸਨ। ਜਿੰਨ੍ਹਾਂ ਦੀ ਭੇਦ ਭਰੇ ਹਲਾਤਾਂ ਵਿੱਚ ਹੋਈ ਮੌਤ ਸਬੰਧੀ ਜਾਂਚ ਕਰਵਾਉਣ ਲਈ ਉਸ ਦੀ ਮਾਂ ਵੱਲੋਂ ਕੀਤੀ ਗਈ ਸ਼ਿਕਾਇਤ ਦੀ ਕਾਂਗਰਸ ਸਰਕਾਰ ਨੇ ਕੋਈ ਪ੍ਰਵਾਹ ਨਹੀਂ ਕੀਤੀ। ਉਨ੍ਹਾਂ ਨੇ ਕਿਹਾ ਕਿ ਦੇਸ਼ ਨੂੰ ਕਾਂਗਰਸ ਤੋਂ ਮੁਕਤ ਕਰਨ ਦੀ ਲੋੜ ਹੈ ਕਿਉਂਕਿ ਕਾਂਗਰਸ ਸਰਕਾਰ ਦੇ ਹੱਥਾਂ ਵਿੱਚ ਦੇਸ਼ ਸੁਰੱਖਿਅਤ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇ ਦੇਸ਼ ਦੇ ਨੌਜਵਾਨਾਂ ਦੇ ਭਵਿੱਖ ਨੂੰ ਉਜਵਲ ਬਣਾਉਣਾ ਹੈ ਤਾਂ ਸਮੇਂ ਤੋਂ ਪਹਿਲਾਂ ਜਾਗਣ ਦੀ ਜ਼ਰੂਰਤ ਹੈ।  ਸ਼੍ਰੀ ਮੋਦੀ ਨੇ ਕਿਹਾ ਕਿ ਦੇਸ਼ ਵਿਚੋਂ ਦੋ ਨਿਸ਼ਾਨ, ਦੋ ਵਿਧਾਨ ਅਤੇ ਦੋ ਪ੍ਰਧਾਨ ਦੇ  ਸਿਸਟਮ ਨੂੰ ਖਤਮ ਕਰਨ ਲਈ ਡਾ. ਸ਼ਿਆਮਾ ਪ੍ਰਸਾਦ ਮੁੱਖਰਜੀ ਨੇ ਸ਼ਹਾਦਤ ਦਿੱਤੀ ਸੀ ਪਰ ਦਿੱਲੀ ਵਿੱਚ ਅੱਜ ਵੀ ਦੋ ਪ੍ਰਧਾਨ ਚੱਲ ਰਹੇ ਹਨ, ਇੰਨ੍ਹਾਂ ਤੋਂ ਦੇਸ਼ ਨੂੰ ਮੁਕਤ ਕਰਵਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸ਼੍ਰੀ ਅੱਟਲ ਬਿਹਾਰੀ ਵਾਜਪਾਈ ਨੇ ਆਪਣੇ ਕਾਰਜਕਾਲ ਦੌਰਾਨ ਕਸ਼ਮੀਰ ਦੇ ਲੋਕਾਂ ਦਾ ਦਿਲ ਜਿਤਣ ਦੀ ਕੋਸ਼ਿਸ਼ ਕੀਤੀ ਅਤੇ ਇਸ ਇਲਾਕੇ ਦੇ ਪਿੰਡਾਂ ਦੇ ਸਮੂਹਿਕ ਵਿਕਾਸ ਦੀ ਸ਼ੁਰੂਆਤ ਕੀਤੀ ਸੀ ਅਤੇ ਉਸ ਸਮੇਂ ਦੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ ਸਰੀਫ਼ ਨਾਲ ਗੱਲਬਾਤ ਸ਼ੁਰੂ ਕੀਤੀ ਪਰ ਪਾਕਿਸਤਾਨ ਦੇ ਕੁਝ ਸ਼ਰਾਰਤੀ ਲੋਕਾਂ ਦੇ ਛਡਯੰਤਰ ਕਰਕੇ ਕਾਰਗਲ ਸੰਕਟ ਪੈਦਾ ਹੋ ਗਿਆ। ਉਨ੍ਹਾਂ ਕਿਹਾ ਕਿ ਜੇਕਰ 2004 ਵਿੱਚ ਦੁਬਾਰਾ ਅੱਟਲ ਜੀ ਦੀ ਸਰਕਾਰ ਬਣਦੀ ਤਾਂ ਜੰਮੂ, ਕਸ਼ਮੀਰ, ਲਦਾਖ ਦੇ ਲੋਕਾਂ ਦਾ ਵਿਕਾਸ ਹੁੰਦਾ ਅਤੇ ਕਸ਼ਮੀਰੀ ਪੰਡਿਤਾਂ ਨੂੰ ਨਿਆਂ ਤੇ ਸਨਮਾਨ ਮਿਲਦਾ ਅਤੇ ਜੰਮੂ ਕਸ਼ਮੀਰ ਦੇ ਨੌਜਵਾਨ ਬੇ ਰੁਜ਼ਗਾਰ ਨਾ ਹੁੰਦੇ। ਉਨ੍ਹਾਂ ਨੇ ਰਾਜਸਥਾਨ ਦੇ ਕੋਟਾ ਸ਼ਹਿਰ ਵਿਖੇ ਕਸ਼ਮੀਰ ਘਾਟੀ ਦੀਆਂ 300 ਲੜਕੀਆਂ ਜੋ ਵੱਖ ਵੱਖ ਕੋਰਸਾਂ ਲਈ ਕੋਚਿੰਗ ਲੈ ਰਹੀਆਂ ਹਨ ਦੀ ਮਿਸਾਲ ਦਿੰਦਿਆਂ ਕਿਹਾ ਕਿ ਕਸ਼ਮੀਰ ਘਾਟੀ ਦੇ ਨੌਜਵਾਨ ਵੱਖ ਵੱਖ ਖੇਤਰਾਂ ਵਿੱਚ ਤਰੱਕੀ ਕਰਨਾ ਚਾਹੁੰਦੇ ਹਨ, ਜਿੰਨ੍ਹਾਂ ਨੂੰ ਮੌਕੇ ਪ੍ਰਦਾਨ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਕਸ਼ਮੀਰ ਦੇ ਪਿੰਡਾਂ ਦੇ ਲੋਕਾਂ ਨੂੰ ਮਰਹਮ ਲਾਉਣ, ਜੰਮੂ ਕਸ਼ਮੀਰ ਦੇ ਸਮੁੱਚੇ ਵਿਕਾਸ ਅਤੇ ਕਸ਼ਮੀਰੀ ਪੰਡਿਤਾਂ ਨੂੰ ਇਨਸਾਫ਼ ਦਿਵਾਉਣ ਦਾ ਅੱਟਲ ਬਿਹਾਰੀ ਵਾਜਪਾਈ ਦਾ ਸੁਪਨੇ ਨੂੰ ਸਾਕਾਰ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਨੇ ਕਿਹਾ ਕਿ ਗੁਜਰਾਤ ਨਾਲ ਪੰਜਾਬ ਦਾ ਖੂਨ ਵਾਲਾ ਰਿਸ਼ਤਾ ਹੈ ਕਿਉਂਕਿ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਥਾਪੇ ਗਏ ਪਹਿਲੇ ਪੰਜ ਪਿਆਰਿਆਂ ਵਿੱਚ ਇੱਕ ਪੰਜ ਪਿਆਰਾ ਗੁਜਰਾਤ ਦਾ ਰਹਿਣ ਵਾਲਾ ਸੀ। ਸ਼੍ਰੀ ਮੋਦੀ ਨੇ ਡਾ. ਸ਼ਿਆਮਾ ਪ੍ਰਸਾਦ ਮੁੱਖਰਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਉਨ੍ਹਾਂ ਦੇ ਸਿਧਾਂਤਾ ’ਤੇ ਚੱਲਦੀ ਹੋਈ ਦੇਸ਼ ਨੂੰ ਅੱਗੇ ਲਿਜਾਉਣ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਆਜ਼ਾਦ ਭਾਰਤ ਦੀ ਪਹਿਲੀ ਵਜਾਰਤ ਵਿੱਚ ਉਦਯੋਗ ਮੰਤਰੀ ਰਹੇ ਡਾ. ਸ਼ਿਆਮਾ ਪ੍ਰਸਾਦ ਮੁੱਖਰਜੀ ਨੇ ਕਾਂਗਰਸ ਦੀਆਂ ਤੁਸਟੀਕਰਨ ਦੀਆਂ ਨੀਤੀਆਂ ਤੋਂ ਤੰਗ ਆ ਕੇ ਅਸਤੀਫਾ ਦੇ ਦਿੱਤਾ ਸੀ ਅਤੇ ਭਾਰਤੀ ਜਨ ਸੰਘ ਦੀ ਸਥਾਪਨਾ ਕੀਤੀ ਸੀ।
          ਇਸ ਮੌਕੇ ’ਤੇ ਸਰਵਸ਼੍ਰੀ ਸ਼ਾਂਤਾ ਕੁਮਾਰ ਸਾਬਕਾ ਮੁੱਖ ਮੰਤਰੀ ਹਿਮਾਚਲ ਪ੍ਰਦੇਸ਼, ਕਮਲ ਸ਼ਰਮਾ ਪ੍ਰਧਾਨ ਭਾਰਤੀ ਜਨਤਾ ਪਾਰਟੀ ਪੰਜਾਬ,  ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ, ਮਦਨ ਮੋਹਨ ਮਿੱਤਲ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ, ਸੁਰਜੀਤ ਕੁਮਾਰ ਜਿਆਣੀ ਜੰਗਲਾਤ ਅਤੇ ਜੰਗੀ ਜੀਵ ਸੁਰੱਖਿਆ ਮੰਤਰੀ, ਸ਼੍ਰੀ ਤੀਕਸ਼ਣ ਸੂਦ ਸਾਬਕਾ ਕੈਬਨਿਟ ਮੰਤਰੀ, ਮਨੋਰੰਜਨ ਕਾਲੀਆ ਸਾਬਕਾ ਮੰਤਰੀ, ਨਰਿੰਦਰ ਪਰਮਾਰ ਜ਼ਿਲ੍ਹਾ ਪ੍ਰਧਾਨ ਭਾਜਪਾ ਅਤੇ ਸਵਰਨ ਸਲਾਰੀਆ ਨੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ‘ਤੇ ਸ. ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਅਤੇ ਸ਼੍ਰੀ ਨਰਿੰਦਰ ਕੁਮਾਰ ਮੋਦੀ ਮੁੱਖ ਮੰਤਰੀ ਗੁਰਜਾਤ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। 

No comments: