ਨਵੀਂ
ਦਿੱਲੀ- ਮਾਣਯੋਗ ਸੁਪਰੀਮ ਕੋਰਟ ਨੇ ਉਤਰਾਖੰਡ ਦੇ ਗੰਗੋਤਰੀ ਇਲਾਕੇ 'ਚ ਫਸੇ ਕਰੀਬ 3000
ਤੋਂ ਜ਼ਿਆਦਾ ਲੋਕਾਂ ਨੂੰ ਤੁਰੰਤ ਕੱਢਣ ਦੇ ਪ੍ਰਬੰਧ ਕਰਨ ਦੇ ਨਾਲ-ਨਾਲ ਇਨ੍ਹਾਂ ਲੋਕਾਂ ਲਈ
ਖਾਣ-ਪੀਣ ਦਾ ਸਾਮਾਨ, ਦਵਾਈਆਂ ਅਤੇ ਹੋਰ ਜ਼ਰੂਰੀ ਸਾਮਾਨ ਭੇਜਣ ਲਈ ਕੇਂਦਰ ਸਰਕਾਰ ਅਤੇ
ਉਤਰਾਖੰਡ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਮਾਮਲੇ 'ਚ ਸੁਪਰੀਮ ਕੋਰਟ ਦੇ ਵਕੀਲ
ਅਜੇ ਬਾਂਸਲ ਵਲੋਂ ਦਾਇਰ ਕੀਤੀ ਗਈ ਜਨਹਿੱਤ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਵੀਰਵਾਰ
ਦੁਪਹਿਰ ਨੂੰ ਮਾਣਯੋਗ ਅਦਾਲਤ ਨੇ ਇਹ ਫੈਸਲਾ ਦਿੱਤਾ ਹੈ।
ਉਤਰਾਖੰਡ ਸਰਕਾਰ ਵਲੋਂ ਇਸ ਮਾਮਲੇ 'ਚ ਅਦਾਲਤ 'ਚ ਪੇਸ਼ ਹੋਏ ਵਕੀਲ ਨੇ ਸਰਕਾਰ ਦਾ ਪੱਖ ਰੱਖਦਿਆਂ ਕਿਹਾ ਕਿ ਕੇਦਾਰਨਾਥ ਅਤੇ ਉਸ ਦੇ ਆਲੇ-ਦੁਆਲੇ ਦੇ ਇਲਾਕਿਆਂ 'ਚ ਫਸੇ ਲੋਕਾਂ ਲਈ ਰਾਹਤ ਸਮੱਗਰੀ ਪਹੁੰਚਾਉਣਾ ਜ਼ਿਆਦਾ ਜ਼ਰੂਰੀ ਸੀ ਲਿਹਾਜ਼ਾ ਸਰਕਾਰ ਦੀ ਤਰਜ਼ੀਹ ਉਨ੍ਹਾਂ ਲੋਕਾਂ ਨੂੰ ਕੱਢਣ ਵੱਲ ਜ਼ਿਆਦਾ ਹੋਣੀ ਚਾਹੀਦੀ ਹੈ।
16 ਜੂਨ ਨੂੰ ਉਤਰਾਖੰਡ ਵਿਚ ਹੋਈ ਭਾਰੀ ਬਰਸਾਤ ਤੋਂ ਬਾਅਦ ਉਤਰਾਖੰਡ ਦੇ ਸਾਰੇ ਜ਼ਿਲਿਆਂ ਵਿਚ ਤਬਾਹੀ ਮਚੀ ਹੋਈ ਹੈ। ਹੁਣ ਤੱਕ ਕਰੀਬ ਪੌਣੇ 200 ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ ਜਦੋਂਕਿ ਹਜ਼ਾਰਾਂ ਲੋਕ ਲਾਪਤਾ ਦੱਸੇ ਜਾ ਰਹੇ ਹਨ। ਹਾਲਾਂਕਿ ਸੈਨਾ ਨੇ ਰਾਹਤ ਅਤੇ ਬਚਾਅ ਕਾਰਜ ਜੰਗੀ ਪੱਧਰ 'ਤੇ ਸ਼ੁਰੂ ਕਰ ਦਿੱਤਾ ਹੈ ਪਰ ਅਜੇ ਵੀ ਸੈਨਾ ਕਈ ਅਜਿਹੇ ਇਲਾਕਿਆਂ 'ਚ ਪਹੁੰਚ ਨਹੀਂ ਸਕੀ ਹੈ ਜਿੱਥੇ ਹਜ਼ਾਰਾਂ ਲੋਕ ਫਸੇ ਹੋਏ ਹਨ।

www.sabblok.blogspot.com
No comments:
Post a Comment