jd1

NES

www.sabblok.blogspot.com

LPU

RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Monday 17 June 2013

ਸ਼ੋ੍ਰਮਣੀ ਕਮੇਟੀ ਭੇਜੇਗੀ ਡਾਕਟਰੀ ਤੇ ਲੰਗਰ ਸਹਾਇਤਾ-ਜਥੇ: ਅਵਤਾਰ ਸਿੰਘ

Photo: ਸ਼ੋ੍ਰਮਣੀ ਕਮੇਟੀ ਭੇਜੇਗੀ ਡਾਕਟਰੀ ਤੇ ਲੰਗਰ ਸਹਾਇਤਾ-ਜਥੇ: ਅਵਤਾਰ ਸਿੰਘ

ਅੰਮਿ੍ਤਸਰ, 17 ਜੂਨ (ਹਰਪ੍ਰੀਤ ਸਿੰਘ ਗਿੱਲ)-ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਗਏ ਹਜ਼ਾਰਾਂ ਸ਼ਰਧਾਲੂਆਂ ਦੀ ਸੁਰੱਖਿਆ ਬਾਰੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਉੱਤਰਾਖੰਡ ਦੇ ਮੁੱਖ ਮੰਤਰੀ ਸ੍ਰੀ ਵਿਜੈ ਬਾਹੂਗੁਨਾ ਨੂੰ ਕਿਹਾ ਹੈ ਕਿ ਸ਼ਰਧਾਲੂਆਂ ਦੀ ਹਰੇਕ ਪ੍ਰਕਾਰ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ |
ਜਥੇਦਾਰ ਅਵਤਾਰ ਸਿੰਘ ਨੇ ਉਤਰਾਖੰਡ ਦੇ ਮੁੱਖ ਮੰਤਰੀ ਨਾਲ ਫੋਨ 'ਤੇ ਗੱਲਬਾਤ ਕੀਤੀ ਤੇ ਰਸਤੇ 'ਚ ਫਸੇ ਸ਼ਰਧਾਲੂਆਂ ਦੀ ਮਦਦ ਲਈ ਕਿਹਾ | ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਸ਼ਰਧਾਲੂਆਂ ਨੂੰ ਸੁਰੱਖਿਅਤ ਕੱਢਣ ਲਈ ਉਤਰਾਖੰਡ ਸਰਕਾਰ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ | ਉਨ੍ਹਾਂ ਦੱਸਿਆ ਕਿ ਫਸੇ ਸ਼ਰਧਾਲੂਆਂ ਦੀ ਫੌਰੀ ਮਦਦ ਲਈ ਸ: ਹਰਭਜਨ ਸਿੰਘ ਚੀਮ ਵਿਧਾਇਕ ਉਤਰਾਖੰਡ ਦੀ ਵਿਸ਼ੇਸ਼ ਜਿੰਮੇਵਾਰੀ ਲਗਾਈ ਗਈ ਹੈ | ਜਥੇ: ਅਵਤਾਰ ਸਿੰਘ ਨੇ ਕਿਹਾ ਕਿ ਸ਼ਰਧਾਲੂਆਂ ਦੀ ਸੁਰੱਖਿਆ ਸਬੰਧੀ ਉਹ ਲਗਾਤਾਰ ਉਤਰਾਖੰਡ ਸਰਕਾਰ ਦੇ ਸੰਪਰਕ 'ਚ ਹਨ | ਉਨ੍ਹਾਂ ਦੱਸਿਆ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਗੁਰੂ ਰਾਮਦਾਸ ਮੈਡੀਕਲ ਕਾਲਜ ਦੇ ਮੈਡੀਕਲ ਸੁਪਰਡੈਂਟ ਡਾ: ਏ. ਪੀ. ਸਿੰਘ ਨੂੰ ਡਾਕਟਰੀ ਟੀਮ ਅਤੇ ਜ਼ਰੂਰੀ ਦਵਾਈਆਂ ਸਮੇਤ ਜਲਦ ਤੋਂ ਜਲਦ ਹੇਮਕੁੰਟ ਸਾਹਿਬ ਲਈ ਰਵਾਨਾ ਹੋਣ ਦੇ ਆਦੇਸ਼ ਦਿੱਤੇ ਗਏ ਹਨ | ਉਨ੍ਹਾਂ ਦੱਸਿਆ ਕਿ ਸਕੱਤਰ ਸ਼ੋ੍ਰਮਣੀ ਕਮੇਟੀ ਵੀ ਲੰਗਰ ਦੇ ਪ੍ਰਬੰਧਾਂ ਲਈ ਰਸਦ ਸਮੇਤ ਖੁਦ ਹੇਮਕੁੰਟ ਸਾਹਿਬ ਲਈ ਰਵਾਨਾ ਹੋ ਰਹੇ ਹਨ |
ਰਾਹਤ ਕਾਰਜਾਂ 'ਤੇ ਨਿਗਰਾਨੀ ਲਈ ਵਿਧਾਇਕ ਚੀਮਾ ਅਤੇ ਮੁੱਖ ਸਕੱਤਰ ਤਾਇਨਾਤ
ਚੰਡੀਗੜ੍ਹ, 17 ਜੂਨ (ਅਜੀਤ ਬਿਊਰੋ)-ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਭਾਰੀ ਮੀਂਹ ਨਾਲ ਢਿਗਾਂ ਦੇ ਡਿੱਗਣ ਕਾਰਨ ਸੜਕੀ ਆਵਾਜਾਈ ਬੰਦ ਹੋਣ ਕਰਕੇ ਘਿਰ ਚੁੱਕੇ ਸ੍ਰੀ ਹੇਮਕੰੁਟ ਸਾਹਿਬ ਦੇ ਦਰਸ਼ਨਾਂ ਲਈ ਗਏ ਸ਼ਰਧਾਲੂਆਂ ਨੂੰ ਬਚਾਉਣ ਵਾਸਤੇ ਵੱਡੀ ਪੱਧਰ 'ਤੇ ਕਾਰਵਾਈ ਕਰਨ ਲਈ ਉੱਤਰਾਖੰਡ ਸਰਕਾਰ ਨੂੰ ਹਰ ਮਦਦ ਅਤੇ ਸਹਾਇਤਾ ਪ੍ਰਦਾਨ ਕਰਨ ਵਾਸਤੇ ਮੁੱਖ ਸਕੱਤਰ ਨੂੰ ਹਰ ਜ਼ਰੂਰੀ ਕਦਮ ਚੁੱਕੇ ਜਾਣ ਲਈ ਕਿਹਾ ਹੈ | ਅੱਜ ਇੱਥੇ ਮੁੱਖ ਮੰਤਰੀ ਦੇ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਮੁੱਖ ਸਕੱਤਰ ਸ੍ਰੀ ਰਾਕੇਸ਼ ਸਿੰਘ ਅਤੇ ਵਿਧਾਇਕ ਡਾ. ਦਲਜੀਤ ਸਿੰਘ ਚੀਮਾ ਉਤਰਾਖੰਡ ਸਰਕਾਰ ਨਾਲ ਲਗਾਤਾਰ ਸੰਪਰਕ ਵਿਚ ਹਨ ਅਤੇ ਪੰਜਾਬ ਸਰਕਾਰ ਵੱਲੋਂ ਰਾਹਤ ਕਾਰਜਾਂ ਦੀ ਦੇਖ ਰੇਖ ਕਰਨਗੇ | www.sabblok.blogspot.com

ਅੰਮਿ੍ਤਸਰ, 17 ਜੂਨ (ਹਰਪ੍ਰੀਤ ਸਿੰਘ ਗਿੱਲ)-ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਗਏ ਹਜ਼ਾਰਾਂ ਸ਼ਰਧਾਲੂਆਂ ਦੀ ਸੁਰੱਖਿਆ ਬਾਰੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਉੱਤਰਾਖੰਡ ਦੇ ਮੁੱਖ ਮੰਤਰੀ ਸ੍ਰੀ ਵਿਜੈ ਬਾਹੂਗੁਨਾ ਨੂੰ ਕਿਹਾ ਹੈ ਕਿ ਸ਼ਰਧਾਲੂਆਂ ਦੀ ਹਰੇਕ ਪ੍ਰਕਾਰ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ |
ਜਥੇਦਾਰ ਅਵਤਾਰ ਸਿੰਘ ਨੇ ਉਤਰਾਖੰਡ ਦੇ ਮੁੱਖ ਮੰਤਰੀ ਨਾਲ ਫੋਨ 'ਤੇ ਗੱਲਬਾਤ ਕੀਤੀ ਤੇ ਰਸਤੇ 'ਚ ਫਸੇ ਸ਼ਰਧਾਲੂਆਂ ਦੀ ਮਦਦ ਲਈ ਕਿਹਾ | ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਸ਼ਰਧਾਲੂਆਂ ਨੂੰ ਸੁਰੱਖਿਅਤ ਕੱਢਣ ਲਈ ਉਤਰਾਖੰਡ ਸਰਕਾਰ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ | ਉਨ੍ਹਾਂ ਦੱਸਿਆ ਕਿ ਫਸੇ ਸ਼ਰਧਾਲੂਆਂ ਦੀ ਫੌਰੀ ਮਦਦ ਲਈ ਸ: ਹਰਭਜਨ ਸਿੰਘ ਚੀਮ ਵਿਧਾਇਕ ਉਤਰਾਖੰਡ ਦੀ ਵਿਸ਼ੇਸ਼ ਜਿੰਮੇਵਾਰੀ ਲਗਾਈ ਗਈ ਹੈ | ਜਥੇ: ਅਵਤਾਰ ਸਿੰਘ ਨੇ ਕਿਹਾ ਕਿ ਸ਼ਰਧਾਲੂਆਂ ਦੀ ਸੁਰੱਖਿਆ ਸਬੰਧੀ ਉਹ ਲਗਾਤਾਰ ਉਤਰਾਖੰਡ ਸਰਕਾਰ ਦੇ ਸੰਪਰਕ 'ਚ ਹਨ | ਉਨ੍ਹਾਂ ਦੱਸਿਆ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਗੁਰੂ ਰਾਮਦਾਸ ਮੈਡੀਕਲ ਕਾਲਜ ਦੇ ਮੈਡੀਕਲ ਸੁਪਰਡੈਂਟ ਡਾ: ਏ. ਪੀ. ਸਿੰਘ ਨੂੰ ਡਾਕਟਰੀ ਟੀਮ ਅਤੇ ਜ਼ਰੂਰੀ ਦਵਾਈਆਂ ਸਮੇਤ ਜਲਦ ਤੋਂ ਜਲਦ ਹੇਮਕੁੰਟ ਸਾਹਿਬ ਲਈ ਰਵਾਨਾ ਹੋਣ ਦੇ ਆਦੇਸ਼ ਦਿੱਤੇ ਗਏ ਹਨ | ਉਨ੍ਹਾਂ ਦੱਸਿਆ ਕਿ ਸਕੱਤਰ ਸ਼ੋ੍ਰਮਣੀ ਕਮੇਟੀ ਵੀ ਲੰਗਰ ਦੇ ਪ੍ਰਬੰਧਾਂ ਲਈ ਰਸਦ ਸਮੇਤ ਖੁਦ ਹੇਮਕੁੰਟ ਸਾਹਿਬ ਲਈ ਰਵਾਨਾ ਹੋ ਰਹੇ ਹਨ |
ਰਾਹਤ ਕਾਰਜਾਂ 'ਤੇ ਨਿਗਰਾਨੀ ਲਈ ਵਿਧਾਇਕ ਚੀਮਾ ਅਤੇ ਮੁੱਖ ਸਕੱਤਰ ਤਾਇਨਾਤ
ਚੰਡੀਗੜ੍ਹ, 17 ਜੂਨ (ਅਜੀਤ ਬਿਊਰੋ)-ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਭਾਰੀ ਮੀਂਹ ਨਾਲ ਢਿਗਾਂ ਦੇ ਡਿੱਗਣ ਕਾਰਨ ਸੜਕੀ ਆਵਾਜਾਈ ਬੰਦ ਹੋਣ ਕਰਕੇ ਘਿਰ ਚੁੱਕੇ ਸ੍ਰੀ ਹੇਮਕੰੁਟ ਸਾਹਿਬ ਦੇ ਦਰਸ਼ਨਾਂ ਲਈ ਗਏ ਸ਼ਰਧਾਲੂਆਂ ਨੂੰ ਬਚਾਉਣ ਵਾਸਤੇ ਵੱਡੀ ਪੱਧਰ 'ਤੇ ਕਾਰਵਾਈ ਕਰਨ ਲਈ ਉੱਤਰਾਖੰਡ ਸਰਕਾਰ ਨੂੰ ਹਰ ਮਦਦ ਅਤੇ ਸਹਾਇਤਾ ਪ੍ਰਦਾਨ ਕਰਨ ਵਾਸਤੇ ਮੁੱਖ ਸਕੱਤਰ ਨੂੰ ਹਰ ਜ਼ਰੂਰੀ ਕਦਮ ਚੁੱਕੇ ਜਾਣ ਲਈ ਕਿਹਾ ਹੈ | ਅੱਜ ਇੱਥੇ ਮੁੱਖ ਮੰਤਰੀ ਦੇ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਮੁੱਖ ਸਕੱਤਰ ਸ੍ਰੀ ਰਾਕੇਸ਼ ਸਿੰਘ ਅਤੇ ਵਿਧਾਇਕ ਡਾ. ਦਲਜੀਤ ਸਿੰਘ ਚੀਮਾ ਉਤਰਾਖੰਡ ਸਰਕਾਰ ਨਾਲ ਲਗਾਤਾਰ ਸੰਪਰਕ ਵਿਚ ਹਨ ਅਤੇ ਪੰਜਾਬ ਸਰਕਾਰ ਵੱਲੋਂ ਰਾਹਤ ਕਾਰਜਾਂ ਦੀ ਦੇਖ ਰੇਖ ਕਰਨਗੇ |

No comments: