jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Friday 7 June 2013

ਪੰਜਾਬ ਵਿੱਚ ਨਸ਼ਿਆਂ ਅਤੇ ਹਥਿਆਰਾ ਦੀ ਸਮੱਗਲਿੰਗ ਲਈ ਕੇਂਦਰ ਸਰਕਾਰ ਜਿੰਮ੍ਹੇਵਾਰ : ਸੁਖਬੀਰ ਬਾਦਲ

www.sabblok.blogspot.com
ਚੰਡੀਗੜ੍ਹ.07  ਜੂਨ.- ਪੰਜਾਬ ਦੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਭਾਰਤ ਸਰਕਾਰ ਨੂੰ n1ਕਿਹਾ ਹੈ ਕਿ ਨਸ਼ਿਆਂ ਅਤੇ ਹਥਿਆਰਾਂ ਦੀ ਸਰਹੱਦ ਰਾਹੀਂ ਹੁੰਦੀ ਸਮੱਗਲਿੰਗ ‘ਚ ਆਪਣੀ ਨਾਕਾਮਯਾਬੀ ਦਾ ਦੋਸ਼ ਉਹ ਪੰਜਾਬ ਸਿਰ ਨਾ ਮੜ੍ਹੇ ਅਤੇ ਇਸ ਗੱਲੋਂ ਭਾਰਤ ਸਰਕਾਰ ਨੂੰ ਪੰਜਾਬ ਸਰਕਾਰ ਦੀ ਪ੍ਰਸੰਸਾ ਕਰਨੀ ਚਾਹੀਦੀ ਹੈ ਕਿ ਸਰਹੱਦੋਂ ਪਾਰ ਆ ਰਹੇ ਖਤਰਿਆਂ ਨਾਲ ਸਫਲਤਾਪੂਰਵਕ ਨਜਿੱਠਣ ਲਈ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਕੇਂਦਰੀ ਸੁਰੱਖਿਆ ਬਲਾਂ ਦੇ ਮੁਕਾਬਲੇ ਕਿਤੇ ਬਿਹਤਰ ਹਨ ਜਿਸ ਸਦਕਾ ਪੰਜਾਬ ਦੀ ਸ਼ਾਂਤੀ ਤੇ ਸਥਿਰਤਾ ਨੂੰ ਕੋਈ ਖਤਰਾ ਨਹੀਂ।ਉਨ੍ਹਾਂ ਕਿਹਾ ਕਿ ਇਹ ਸੁਨਿਸ਼ਚਿਤ ਕਰਨਾ ਕੇਂਦਰੀ ਸੁਰੱਖਿਆ ਬਲਾਂ ਦੀ ਜ਼ਿੰਮੇਵਾਰੀ ਹੈ ਕਿ ਸਰਹੱਦੋਂ ਪਾਰ ਸਾਡੀ ਧਰਤੀ ‘ਤੇ ਕੋਈ ਵੀ ਖਤਰਾ ਨਾ ਆਵੇ ਅਤੇ ਵਿਦੇਸ਼ੀ ਧਰਤੀ ਤੋਂ ਸਾਡੀ ਸ਼ਾਂਤੀ ਲਈ ਖਤਰਾ ਖੜ੍ਹਾ ਕਰਨ ਦੀਆਂ ਕੋਸ਼ਿਸ਼ਾਂ ਕਰਨ ਵਾਲਿਆਂ ਨੂੰ ਪਹਿਲਾਂ ਹੀ ਮਾਤ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਭਾਰੀ ਮਾਤਰਾ ‘ਚ ਨਸ਼ਿਆਂ ਤੇ ਹਥਿਆਰਾਂ ਦੀ ਖੇਪ ਫੜ੍ਹਨ ਤੇ ਦਹਿਸ਼ਤਗਰਦੀ ਫੈਲਾਉਣ ਵਾਲੇ ਤੱਤਾਂ ਦਾ ਭਾਂਡਾ ਭੰਨ੍ਹਣਾ ਇਹ ਸਿੱਧ ਕਰਦਾ ਹੈ ਕਿ ਕੇਂਦਰੀ ਬਲਾਂ ਨੂੰ ਇਸ ਪਾਸੇ ਹਾਲੇ ਕਾਫੀ ਕੁਝ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਇਹ ਸੁਨਿਸ਼ਚਿਤ ਕਰਨਾ ਵੀ ਕੇਂਦਰੀ ਬਲਾਂ ਦੀ ਜ਼ਿੰਮੇਵਾਰੀ ਹੈ ਕਿ ਸਾਡੀਆਂ ਸਰਹੱਦਾਂ ਅਜਿੱਤ ਹਨ ਤੇ ਉਨ੍ਹਾਂ ‘ਚ ਛੇਦ ਨਹੀਂ ਕੀਤਾ ਜਾ ਸਕਦਾ।
ਉਨ੍ਹਾਂ ਕਿਹਾ ਕਿ ਪੰਜਾਬ ‘ਚ ਅਮਨ-ਕਾਨੂੰਨ ਦੀ ਸਥਿਤੀ ਦਰੁਸਤ ਹੈ ਅਤੇ ਸੂਬੇ ‘ਚ ਮੁਕੰਮਲ ਸ਼ਾਤੀ ਤੇ ਆਪਣੀ ਭਾਈਚਾਰਾ ਬਹਾਲ ਹੈ। ਉੱਪ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਅਸੀਂ ਪੂਰੀ ਚੌਕਸੀ ਵਰਤੀ ਹੋਈ ਹੈ ਅਤੇ ਇਸੇ ਦਾ ਨਤੀਜਾ ਹੈ ਕਿ ਪਿਛਲੇ ਤਿੰਨ ਸਾਲਾਂ ਦੌਰਾਨ ਪੰਜਾਬ ‘ਚ ਦਹਿਸ਼ਤਗਰਦੀ ਦੀ ਕੋਈ ਘਟਨਾ ਨਹੀਂ ਵਾਪਰੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਵਾਲਿਆਂ ਦੇ ਮਨਸੂਬਿਆਂ ਨੂੰ ਫੇਲ੍ਹ ਕਰਦਿਆਂ ਪੰਜਾਬ ਸਰਕਾਰ ਨੇ ਦਹਿਸ਼ਤਗਰਦੀ, ਜਾਲ੍ਹੀ ਕਰੰਸੀ ਅਤੇ ਨਸ਼ਿਆਂ ਦੀ ਤਸਕਰੀ ਦੇ ਬਣੇ ਜਾਲ ਨੂੰ ਤੋੜਨ ‘ਚ ਕਾਮਯਾਬੀ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਵੱਡੀ ਗਿਣਤੀ ‘ਚ ਫੜ੍ਹੇ ਹਥਿਆਰ, ਧਮਾਕਾਖੇਜ਼ ਸਮੱਗਰੀ ਅਤੇ ਨਸ਼ਿਆਂ ਸਬੰਧੀ ਅੰਕੜੇ ਵੀ ਇਸ ਗੱਲ ਦੀ ਹਾਮੀ ਭਰਦੇ ਹਨ। ਸ. ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਦੀ ਉੱਚਤਮ ਪਹਿਲ ਸੂਬੇ ‘ਚ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਬਣਾਈ ਰੱਖਣਾ ਹੈ।ਸ. ਬਾਦਲ ਨੇ ਕਿਹਾ ਕਿ ਅਜਿਹੀਆਂ ਸਥਿਤੀਆਂ ਹਾਲਾਂਕਿ ਸੂਬਾ ਸਰਕਾਰ ਦੇ ਨਿਯੰਤ੍ਰਣ ਵਿਚ ਹਨ ਅਤੇ ਹਰ ਕੀਮਤ ‘ਤੇ ਸ਼ਾਂਤੀ ਤੇ ਆਪਸੀ ਭਾਈਚਾਰਾ ਬਣਾਈ ਰੱਖਿਆ ਜਾਵੇਗਾ ਪਰ ਸਮੱਗਲਿੰਗ ਰਾਹੀਂ ਸੂਬੇ ਵਿਚ ਵੱਡੀ ਮਾਤਰਾ ‘ਚ ਫੜ੍ਹੇ ਜਾ ਰਹੇ ਨਸ਼ੇ ਤੇ ਜਾਲ੍ਹੀ ਭਾਰਤੀ ਕਰੰਸੀ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਅਲਾਮਤਾਂ ਨੂੰ ਸਰਹੱਦ ‘ਤੇ ਹੀ ਕਾਬੂ ਕੀਤਾ ਜਾਣਾ ਚਾਹੀਦਾ ਹੈ।
ਉਨ੍ਹਾਂ ਮੰਗ ਕੀਤੀ ਕਿ ਪੰਜਾਬ ਪੁਲਿਸ ਤੇ ਹੋਰ ਸੁਰੱਖਿਆ ਬਲਾਂ ਨੂੰ ਆਧੁਨਿਕ, ਕੁਸ਼ਲ ਤੇ ਤਕਨਾਲੋਜੀ ਭਰਪੂਰ ਬਣਾਉਣ ਲਈ ਕੇਂਦਰ ਸਰਕਾਰ ਭਾਰੀ ਨਿਵੇਸ਼ ਕਰੇ। ਉਨ੍ਹਾਂ ਕਿਹਾ ਕਿ ਅੱਜਕੱਲ੍ਹ ਯੁੱਧ ਤੇ ਦਹਿਸ਼ਤਗਰਦੀ ਨਾਲ ਨਜਿੱਠਣ ਲਈ ਤਕਨਾਲੋਜੀ ਦਾ ਸਹਾਰਾ ਲੈਣਾ ਬਹੁਤ ਜ਼ਰੂਰੀ ਹੈ।ਸ਼ਾਂਤੀ ਲਈ ਖੜ੍ਹੀਆਂ ਹੋਈਆਂ ਨਵੀਆਂ ਚੁਣੌਤੀਆਂ ਬਾਰੇ ਗੱਲ ਕਰਦਿਆਂ ਸ. ਬਾਦਲ ਨੇ ਕਿਹਾ ਕਿ ਨਵੀਨਤਮ ਤਕਨਾਲੋਜੀ ਨੇ ਸਰਹੱਦਾਂ ਦੇ ਸੰਕਲਪ ਨੂੰ ਵੀ ਬਦਲ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੌਮਾਂਤਰੀ ਸਰਹੱਦ ਦਾ ਸੰਕਲਪ ਦੀ ਹੁਣ ਬਦਲ ਚੁੱਕਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਭੂਗੋਲਿਕ ਹਾਲਤਾਂ ‘ਚ ਇਹ ਸੰਭਵ ਨਹੀਂ ਹੈ ਪਰ ਹੁਣ ਅਮਰੀਕਾ ਵੀ ਅਫਗਾਨਿਸਤਾਨ ਨਾਲ ਆਪਣੀ ਸਰਹੱਦ ਸਾਂਝੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸੰਦਰਭ ‘ਚ ਵੀ ਅਜਿਹਾ ਹੀ ਹੋ ਰਿਹਾ ਹੈ, ਜੰਮੂ-ਕਸ਼ਮੀਰ ਅਤੇ ਰਾਜਸਥਾਨ ਵਰਗੇ ਸੂਬੇ ਵੀ ਨਸ਼ਿਆਂ ਤੇ ਦਹਿਸ਼ਤਗਰਦੀ ਵਰਗੀਆਂ ਅਲਾਮਤਾਂ ਲਈ ਕੌਮਾਂਤਰੀ ਪੱਧਰ ‘ਤੇ ਘੁਸਪੈਠ ਦਾ ਜ਼ਰੀਆ ਹਨ ਜੋ ਕਿ ਦੇਸ਼ ਦੀ ਸੁਰੱਖਿਆ ਲਈ ਭਾਰੀ ਖਤਰਾ ਹੈ।ਉਨ੍ਹਾਂ ਜ਼ੋਰ ਦਿੰਦਿਆਂ ਕੇਂਦਰ ਸਰਕਾਰ ਨੂੰ ਕਿਹਾ ਹੈ ਕਿ ਇੰਟੈਲੀਜੈਂਸ ਦੀ ਮਜ਼ਬੂਤੀ ਅਤੇ ਕਾਰਜਵਾਹਕ ਬਣਾਉਣ ਲਈ ਕਰੜੇ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਕੇਂਦਰੀ ਏਜੰਸੀਆਂ ਅਤੇ ਸੁਰੱਖਿਆ ਬਲਾਂ ਨੂੰ ਸਰਹੱਦੋਂ ਪਾਰ ਆ ਰਹੇ ਫੰਡਾਂ, ਨਸ਼ਿਆਂ, ਜਾਲ੍ਹੀ ਕਰੰਸੀ ਅਤੇ ਅਸ਼ਾਂਤੀ ਫੈਲਾਉਣ ਵਾਲਿਆਂ ਨੂੰ ਰੋਕਣ ਲਈ ਅੱਗੇ ਆ ਕੇ ਸਾਰਥਕ ਕੋਸ਼ਿਸ਼ਾਂ ਕਰਨੀਆਂ ਚਾਹੀਦੀਆਂ ਹਨ।ਸ. ਬਾਦਲ ਨੇ ਕਿਹਾ ਕਿ ਪੰਜਾਬ ਪੁਲਿਸ ਦੀ ਸਮਰੱਥਾ ਤੇ ਕੁਸ਼ਲਤਾ ‘ਚ ਵਾਧਾ ਕਰਨ ਲਈ ਕੇਂਦਰ ਸਰਕਾਰ ਨੂੰ ਖੁੱਲ੍ਹੇ ਦਿਲੋਂ ਫੰਡ ਦੇ ਕੇ ਸਹਾਇਤਾ ਕਰਨੀ ਚਾਹੀਦੀ ਹੈ।

No comments: