jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Sunday 16 June 2013

ਚੋਣ ਡਿਊਟੀਆਂ ਨਿਭਾਉਣ ਵਾਲੇ ਅਮਲੇ ਨੂੰ ਟੀਏ/ਡੀਏ ਨਾ ਮਿਲਣ ਕਾਰਨ ਰੋਸ

www.sabblok.blogspot.com

ਗੁਰਦਾਸਪੁਰ, 16 ਜੂਨ
ਜ਼ਿਲ੍ਹਾ ਪੀ੍ਰਸ਼ਦ ਅਤੇ ਬਲਾਕ ਸਮਿਤੀ ਚੋਣਾਂ ’ਚ ਚੋਣ ਡਿਊਟੀ ਨਿਭਾਉਣ ਵਾਲੇ ਅਮਲੇ ਨੂੰ ਟੀ.ਏ/ਡੀ.ਏ ਨਾ ਮਿਲਣ ਕਾਰਨ ਭਾਰੀ ਰੋਸ ਪਾਇਆ ਜਾ ਰਿਹਾ ਹੈ। ਚੋਣ ਅਮਲੇ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸਮਿਤੀ ਚੋਣਾਂ ਦੌਰਾਨ ਨਿਭਾਈ ਡਿਊਟੀ ਲਈ ਹਦਾਇਤਾਂ ਅਨੁਸਾਰ ਭੁਗਤਾਨ ਕਰਨ ਦੀ ਮੰਗ ਕੀਤੀ ਹੈ।
ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਪੰਜਾਬ ਅੰਦਰ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸਮਿਤੀ ਚੋਣਾਂ ਦੌਰਾਨ ਅਧਿਆਪਕਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਦੀਆਂ ਚੋਣ ਡਿਊਟੀਆਂ ਬਤੌਰ ਪ੍ਰੀਜਾਇਡਿੰਗ ਅਫਸਰ ਅਤੇ ਪੋਲਿੰਗ ਅਫ਼ਸਰ ਵੱਲੋਂ ਲਗਾਈਆਂ ਗਈਆਂ ਸਨ।
ਡੈਮੋਕਰੇਟਿਕ ਐਂਪਲਾਈਜ਼ ਫਰੰਟ ਪੰਜਾਬ ਦੇ ਆਗੂਆਂ ਭੁਪਿੰਦਰ ਸਿੰਘ ਵੜੈਚ, ਸੁਰਿੰਦਰ ਸਿੰਘ, ਅਮਰਜੀਤ ਸ਼ਾਸ਼ਤਰੀ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਜ਼ਿਲ੍ਹਾ ਪੀ੍ਰਸ਼ਦ ਅਤੇ ਬਲਾਕ ਸਮਿਤੀ ਚੋਣਾਂ ਦੀ ਜਿੱਤ ਨੂੰ ਲੋਕ ਪੱਖੀ ਨੀਤੀਆਂ ਦੀ ਜਿੱਤ ਦੇ ਦਾਅਵੇ ਕਰ ਰਹੀ ਹੈ, ਪਰ ਸਰਕਾਰੀ ਮੁਲਾਜ਼ਮਾਂ ਨੂੰ ਚੋਣ ਡਿਊਟੀ ਨਿਭਾਉਣ ਦਾ ਭੁਗਤਾਨ ਕਰਨ ਤੋਂ ਇਨਕਾਰੀ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਨੇ ਚੋਣ ਡਿਊਟੀਆਂ ਦੇਣ ਵਾਲੇ ਮੁਲਾਜ਼ਮਾਂ ਨੂੰ ਆਪਣੇ ਪਿੱਤਰੀ ਵਿਭਾਗਾਂ ਤੋਂ ਟੀ.ਏ./ਡੀ.ਏ. ਲੈਣ ਦੇ ਆਦੇਸ਼ ਦਿੱਤੇ ਸਨ। ਜਦੋਂਕਿ ਸਰਕਾਰੀ ਵਿਭਾਗਾਂ ਕੋਲ ਤਾਂ ਤਨਖਾਹਾਂ ਦੇਣ ਲਈ ਪੂਰਾ ਬਜਟ ਨਹੀਂ ਹੈ। ਉਨ੍ਹਾਂ ਚੋਣ ਕਮਿਸ਼ਨ ਨੂੰ ਦਖ਼ਲ ਦੇ ਕੇ ਭੁਗਤਾਨ ਕਰਾਉਣ ਦੀ ਮੰਗ ਕੀਤੀ ਹੈ।

No comments: