jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Tuesday 25 June 2013

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

www.sabblok.blogspot.com

Photo: ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ 

ਅੰਮਿ੍ਤਸਰ, 25 ਜੂਨ (ਸੁਖਵਿੰਦਰਜੀਤ ਸਿੰਘ ਬਹੋੜੂ)-ਬਾਬਾ ਬੰਦਾ ਸਿੰਘ ਬਹਾਦਰ ਦਾ 297ਵਾਂ ਸ਼ਹੀਦੀ ਦਿਹਾੜਾ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁ: ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਹੁਕਮਨਾਮਾ ਗਿ: ਮਾਨ ਸਿੰਘ ਵੱਲੋਂ ਲਿਆ ਗਿਆ | ਹਜ਼ੂਰੀ ਰਾਗੀ ਭਾਈ ਰਾਏ ਸਿੰਘ ਦੇ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਤੇ ਅਰਦਾਸ ਭਾਈ ਰਾਜਦੀਪ ਸਿੰਘ ਵੱਲੋਂ ਕੀਤੀ ਗਈ | ਇਸ ਮੌਕੇ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਜਥੇ: ਅਵਤਾਰ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਕੀਤਾ | ਢਾਡੀ ਭਾਈ ਗੁਰਮੁਖ ਸਿੰਘ ਝਾਮਕਾ ਤੇ ਭਾਈ ਗੁਰਪ੍ਰੀਤ ਸਿੰਘ ਭੰਗੂ ਦੇ ਢਾਡੀ ਜਥਿਆਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ 'ਤੇ ਬੀਰ ਰਸੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਤੇ ਸਟੇਜ ਦੀ ਸੇਵਾ ਭਾਈ ਜਗਦੇਵ ਸਿੰਘ ਹੈੱਡ ਪ੍ਰਚਾਰਕ ਵੱਲੋਂ ਨਿਭਾਈ ਗਈ |ਅੰਮਿ੍ਤਸਰ, 25 ਜੂਨ (ਸੁਖਵਿੰਦਰਜੀਤ ਸਿੰਘ ਬਹੋੜੂ)-ਬਾਬਾ ਬੰਦਾ ਸਿੰਘ ਬਹਾਦਰ ਦਾ 297ਵਾਂ ਸ਼ਹੀਦੀ ਦਿਹਾੜਾ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁ: ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਹੁਕਮਨਾਮਾ ਗਿ: ਮਾਨ ਸਿੰਘ ਵੱਲੋਂ ਲਿਆ ਗਿਆ | ਹਜ਼ੂਰੀ ਰਾਗੀ ਭਾਈ ਰਾਏ ਸਿੰਘ ਦੇ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਤੇ ਅਰਦਾਸ ਭਾਈ ਰਾਜਦੀਪ ਸਿੰਘ ਵੱਲੋਂ ਕੀਤੀ ਗਈ | ਇਸ ਮੌਕੇ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਜਥੇ: ਅਵਤਾਰ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਕੀਤਾ | ਢਾਡੀ ਭਾਈ ਗੁਰਮੁਖ ਸਿੰਘ ਝਾਮਕਾ ਤੇ ਭਾਈ ਗੁਰਪ੍ਰੀਤ ਸਿੰਘ ਭੰਗੂ ਦੇ ਢਾਡੀ ਜਥਿਆਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ 'ਤੇ ਬੀਰ ਰਸੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਤੇ ਸਟੇਜ ਦੀ ਸੇਵਾ ਭਾਈ ਜਗਦੇਵ ਸਿੰਘ ਹੈੱਡ ਪ੍ਰਚਾਰਕ ਵੱਲੋਂ ਨਿਭਾਈ ਗਈ |

No comments: