jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Friday 7 June 2013

ਪੰਜਾਬ ਦੇ ਸਿੱਖਿਆ ਮੰਤਰੀ ਵੱਲੋਂ ਰੈਸ਼ਨੇਲਾਈਜ਼ੇਸ਼ਨ ਨੀਤੀ ’ਤੇ ਰੋਕ

www.sabblok.blogspot.com

ਚੰਡੀਗੜ੍ਹ, 7 ਜੂਨ
ਪੰਜਾਬ ਦੇ ਸਿੱਖਿਆ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਰੈਸ਼ਨੇਲਾਈਜ਼ੇਸ਼ਨ ਨੀਤੀ ’ਤੇ ਫਿਲਹਾਲ ਰੋਕ ਲਾ ਦਿੱਤੀ ਹੈ। ਅਧਿਆਪਕ ਦਲ ਪੰਜਾਬ ਦੇ ਪ੍ਰਧਾਨ ਹਰਦੇਵ ਸਿੰਘ ਜਵੰਧਾ ਦੀ ਪ੍ਰਧਾਨਗੀ ਹੇਠ ਇਕ ਵਫਦ ਨੇ ਸਿੱਖਿਆ ਮੰਤਰੀ ਸਿਕੰਦਰ ਸਿੰਘ ਮਲੂਕਾ ਨੂੰ ਮਿਲ ਕੇ ਸਕੂਲਾਂ ਵਿਚ ਬੱਚਿਆਂ ਦੇ ਵਿਦਿਅਕ ਸੈਸ਼ਨ ਦੇ ਦਾਖਲੇ ਨੂੰ ਮੁੱਖ ਰਖਦਿਆਂ ਰੈਸ਼ਨਾਲਾਈਜ਼ੇਸ਼ਨ ਨੀਤੀ ਨੂੰ ਅੰਤਿਮ ਰੂਪ ਦੇਣ ਦੀ ਮੰਗ ਕੀਤੀ ਸੀ ਤਾਂ ਜੋ ਕਿਸੇ ਅਧਿਆਪਕ ਨੂੰ ਰੈਨਾਲਾਈਜ਼ੇਸ਼ਨ ਨੀਤੀ ਹੇਠ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਵਫਦ ਨੇ ਮੰਗ ਕੀਤੀ ਕਿ ਸਕੂਲਾਂ ਵਿਚ ਖਾਲੀ ਅਸਾਮੀਆਂ ਨੂੰ ਵੀ ਪਹਿਲ ਦੇ ਅਧਾਰ ’ਤੇ ਭਰਿਆ ਜਾਵੇ। ਸਿੱਖਿਆ ਮੰਤਰੀ ਵਲੋਂ ਅਧਿਆਪਕ ਦਲ ਪੰਜਾਬ ਦੀ ਮੰਗ ਨੂੰ ਪ੍ਰਵਾਨ ਕਰਦੇ ਹੋਏ ਰੈਸ਼ਨੇਲਾਈਜ਼ੇਸ਼ਨ ਨੀਤੀ ’ਤੇ ਫਿਲਹਾਲ ਰੋਕ ਲਗਾ ਦਿੱਤੀ ਹੈ। ਉਨ੍ਹਾਂ ਭਰੋਸਾ ਦੁਆਇਆ ਕਿ ਰੈਸ਼ਨੇਲਾਈਜ਼ੇਸ਼ਨ ਨੀਤੀ ਨੂੰ ਨਵੇਂ ਸੈਸ਼ਨ ਦੇ ਦਾਖਲਿਆਂ ਤੋਂ ਬਾਅਦ ਹੀ ਅੰਤਿਮ ਰੂਪ ਦਿੱਤਾ ਜਾਵੇਗਾ। ਉਨ੍ਹਾਂ ਵਫਦ ਨੂੰ ਇਹ ਵੀ ਭਰੋਸਾ ਦੁਆਇਆ ਕਿ ਸਿੱਖਿਆ ਵਿਭਾਗ ਜਲਦ ਹੀ ਖਾਲੀ ਅਸਾਮੀਆਂ ਨੂੰ ਭਰਨ ਲਈ ਯਤਨਸ਼ੀਲ ਹੈ। ਸ੍ਰੀ ਮਲੂਕਾ ਨੇ ਕਿਹਾ ਕਿ ਅਧਿਆਪਕਾਂ ਨੂੰ ਭਵਿੱਖ ਵਿਚ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਉਨ੍ਹਾਂ ਦੀਆਂ ਜਾਇਜ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਿਆ ਜਾਵੇਗਾ। ਦੱਸਣਯੋਗ ਹੈ ਕਿ ਰੈਸ਼ਨੇਲਾਈਜੇਸ਼ਨ ਨੀਤੀ ਲਾਗੂ ਕਰਨ ਦੀ ਸੂਰਤ ਵਿਚ ਵੱਡੀ ਗਿਣਤੀ ’ਚ ਅਧਿਆਪਕਾਂ ਦੀ ਉਥਲ-ਪੁਥਲ ਹੋਣ ਦੀ ਸੰਭਾਵਨਾ ਬਣੀ ਪਈ ਸੀ ਅਤੇ ਅਧਿਆਪਕ ਵਰਗ ਵਿਚ ਸਹਿਮ ਦਾ ਮਾਹੌਲ ਸੀ।

No comments: