jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Monday 17 June 2013

ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੀ ਮੀਟਿੰਗ

www.sabblok.blogspot.com

ਸੰਗਰੂਰ, 17 ਜੂਨ
ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਜਿਸ ਵਿਚ ਸਮੂਹ ਬਲਾਕਾਂ ਦੇ ਟੀ.ਈ.ਟੀ ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਟੀ.ਈ.ਟੀ. ਪਾਸ ਕਰੀਂ ਬੈਠੇ ਅਧਿਆਪਕਾਂ ਨੂੰ ਦੋ ਸਾਲ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਨੌਕਰੀ ਨਾ ਦੇਣ ਦੀ ਨਿਖੇਧੀ ਕੀਤੀ ਗਈ। ਯੂਨੀਅਨ ਦੇ ਸੂਬਾ ਜਨਰਲ ਸਕੱਤਰ ਰਘਵੀਰ ਸਿੰਘ ਭਵਾਨੀਗੜ੍ਹ ਨੇ ਕਿਹਾ ਕਿ ਟੀ.ਈ.ਟੀ. ਪਾਸ ਅਧਿਆਪਕਾਂ ਨੂੰ ਭਰਤੀ ਨਾ ਕਰਕੇ ਪੰਜਾਬ ਸਰਕਾਰ ਵਾਅਦਾ ਖਿਲਾਫ਼ੀ ਕਰਦੀ ਆ ਰਹੀ ਹੈ ਜਦੋਂਕਿ ਹੁਣ ਪੰਜਾਬ ਸਰਕਾਰ ਵਲੋਂ ਦੂਜੀ ਅਧਿਆਪਕ ਯੋਗਤਾ ਪ੍ਰੀਖਿਆ ਵੀ ਲਈ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ 10 ਮਹੀਨੇ ਪਹਿਲਾਂ ਕੱਢੀਆਂ ਗਈਆਂ 5178 ਪੇਂਡੂ ਸਹਿਯੋਗੀ ਅਧਿਆਪਕਾਂ ਦੀਆਂ ਅਸਾਮੀਆਂ ਦੀ ਕੌਂਸਲਿੰਗ ਪ੍ਰਕਿਰਿਆ ਵੀ ਸ਼ੁਰੂ ਨਹੀਂ ਕਰਵਾਈ ਗਈ ਅਤੇ ਨਾ ਹੀ 3442 ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਪੂਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਦੋ ਸਾਲ ਤੋਂ ਸਰਕਾਰ ਦੀ ਲਾਰੇ ਲੱਪੇ ਵਾਲੀ ਨੀਤੀ ਤੋਂ ਟੀ.ਈ.ਟੀ. ਪਾਸ ਅਧਿਆਪਕਾਂ ’ਚ ਰੋਸ ਪੈਦਾ ਹੋ ਗਿਆ ਹੈ। ਜ਼ਿਲ੍ਹਾ ਪ੍ਰਧਾਨ ਗੁਰਜੰਟ ਸਿੰਘ ਮੂਨਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿਚ ਵੱਡੀ ਗਿਣਤੀ ’ਚ ਅਧਿਆਪਕ ਭਰਤੀ ਕਰਨ ਦੀ ਸਰਕਾਰ ਦੀ ਬਿਆਨਬਾਜ਼ੀ ਸਿਰਫ਼ ਵਿਖਾਵਾ ਹੈ।

No comments: