www.sabblok.blogspot.com
ਦੇਵੀਗੜ੍ਹ, 14 ਜੂਨ
ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਬਹਿਰੂ ਨੇ ਕਿਹਾ ਹੈ ਕਿ ਜੇ ਪੰਜਾਬ ਵਿੱਚ 3 ਜੁਲਾਈ ਨੂੰ ਪੰਚਾਇਤੀ ਚੋਣਾਂ ਹੁੰਦੀਆਂ ਹਨ ਤਾਂ ਸੂਬੇ ਵਿੱਚ ਝੋਨੇ ਤੇ ਹੋਰ ਫਸਲਾਂ ਦੀ ਬਿਜਾਈ ਉਤੇ ਅਸਰ ਪਵੇਗਾ। ਇਸ ਲਈ ਚੋਣ ਕਮਿਸ਼ਨ ਪੰਚਾਇਤੀ ਚੋਣਾਂ 1 ਅਗਸਤ ਤੋਂ ਬਾਅਦ ਕਰਵਾਉਣ ਬਾਰੇ ਨੋਟੀਫਿਕੇਸ਼ਨ ਜਾਰੀ ਕਰੇ।
ਸ੍ਰੀ ਬਹਿਰੂ ਨੇ ਕਿਹਾ ਕਿ ਸਮੇਂ ਸਿਰ ਹੋਈ ਬਾਰਸ਼ ਕਾਰਨ ਕਿਸਾਨ ਝੋਨੇ ਦੀ ਲੁਆਈ ਅਤੇ ਸਾਉਣੀ ਦੀਆਂ ਹੋਰ ਫਸਲਾਂ ਦੀ ਬਿਜਾਈ ਵਿੱਚ ਰੁੱਝ ਗਏ ਹਨ। ਜੇ 3 ਜੁਲਾਈ ਨੂੰ ਪੰਚਾਇਤੀ ਚੋਣਾਂ ਹੁੰਦੀਆਂ ਹਨ ਤਾਂ ਕਿਸਾਨ ਖੇਤਾਂ ਵਿੱਚ ਕੰਮ ਕਰਨ ਦੀ ਬਜਾਏ ਚੋਣ ਸਰਗਰਮੀਆਂ ਵਿੱਚ ਲੱਗ ਜਾਣਗੇ। ਇਸ ਲਈ ਮੁੱਖ ਮੰਤਰੀ ਵੀ ਚੋਣ ਕਮਿਸ਼ਨ ਨੂੰ 3 ਜੁਲਾਈ ਦੀ ਬਜਾਏ 1 ਅਗਸਤ ਨੂੰ ਪੰਚਾਇਤੀ ਚੋਣਾਂ ਕਰਵਾਉਣ ਦੀ ਸਿਫ਼ਾਰਸ਼ ਕਰਨ।
ਕਿਸਾਨ ਆਗੂ ਨੇ ਦੱਸਿਆ ਕਿ ਪਿਛਲੀਆਂ ਪੰਚਾਇਤੀ ਚੋਣਾਂ ਵੇਲੇ ਪੰਜਾਬ ਸਰਕਾਰ ਨੇ ਐਲਾਨ ਕੀਤਾ ਸੀ ਕਿ ਜਿਹੜੀਆਂ ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਜਾਣਗੀਆਂ, ਉਨ੍ਹਾਂ ਨੂੰ ਪਿੰਡ ਦੇ ਵਿਕਾਸ ਲਈ ਪੰਜਾਬ ਸਰਕਾਰ 3 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਦੇਵੇਗੀ ਪਰ ਸਰਕਾਰ ਨੇ ਵਾਅਦਾ ਖ਼ਿਲਾਫ਼ੀ ਕਰ ਕੇ ਪਿੰਡਾਂ ਵਿੱਚ ਪੰਚਾਇਤਾਂ ਬਾਰੇ ਸਰਬਸੰਮਤੀ ਦਾ ਰਾਹ ਬੰਦ ਕਰ ਦਿੱਤਾ ਹੈ।

No comments:
Post a Comment