jd1

NES

www.sabblok.blogspot.com

LPU

RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Monday 3 June 2013

ਪ੍ਰਾਇਮਰੀ ਅਧਿਆਪਕਾਂ ਦੀਆਂ ਤਰੱਕੀਆਂ ਨਾ ਕਰਨ 'ਤੇ ਸੰਘਰਸ਼ ਦੀ ਚਿਤਾਵਨੀ

www.sabblok.blogspot.com

Photo: ਪ੍ਰਾਇਮਰੀ ਅਧਿਆਪਕਾਂ ਦੀਆਂ ਤਰੱਕੀਆਂ ਨਾ ਕਰਨ 'ਤੇ ਸੰਘਰਸ਼ ਦੀ ਚਿਤਾਵਨੀ 
 
ਜਲੰਧਰ, 2 ਜੂਨ (ਸੁਮਿਤ ਦੁੱਗਲ)-ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਪ੍ਰਾਇਮਰੀ ਅਧਿਆਪਕਾਂ ਦੀਆਂ ਪ੍ਰਮੋਸ਼ਨਾਂ ਨਾ ਕਰਨ ਦੇ 'ਤੇ ਤਿੱਖੇ ਸੰਘਰਸ਼ ਦੀ ਚਿਤਾਵਨੀ ਦਿੱਤੀ ਗਈ ਹੈ | ਯੂਨੀਅਨ ਦੇ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿੰਘ ਤੇ ਹੋਰਾਂ ਨੇ ਕਿਹਾ ਕਿ ਜਥੇਬੰਦੀ ਵੱਲੋਂ 5 ਜੂਨ ਨੂੰ ਪੰਜਾਬ ਭਰ ਦੇ ਡਿਪਟੀ ਕਮਿਸ਼ਨਰਾਂ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਦਿੱਤੇ ਜਾਣਗੇ | ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਈ ਸਕੂਲਾਂ 'ਚ ਮੁੱਖ ਅਧਿਆਪਕਾਂ ਦੀਆਂ ਪੋਸਟਾਂ ਖ਼ਤਮ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ | ਆਗੂਆਂ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਪ੍ਰਾਇਮਰੀ ਅਧਿਆਪਕਾਂ ਦੀਆਂ ਬਤੌਰ ਮੁੱਖ ਅਧਿਆਪਕ, ਸੀ.ਐਚ.ਟੀ, ਬਲਾਕ ਪ੍ਰਾਇਮਰੀ ਸਿੱਖਿਆ ਅਧਿਕਾਰੀ ਤੇ ਪ੍ਰਾਇਮਰੀ ਤੋਂ ਮਾਸਟਰ ਕੇਡਰ ਪ੍ਰਮੋਸ਼ਨਾਂ ਰੁਕੀਆਂ ਹੋਈਆਂ ਹਨ | ਉਨ੍ਹਾਂ ਨੇ ਪ੍ਰਮੋਸ਼ਨਾਂ ਨਾ ਕਰਨ ਦੇ ਲਈ ਸਰਕਾਰ ਦੀ ਨਿਖੇਧੀ ਕੀਤੀ | ਇਨ੍ਹਾਂ ਅਧਿਆਪਕਾਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਜਲਦੀ ਪ੍ਰਮੋਸ਼ਨਾਂ ਨਾ ਕੀਤੀਆਂ ਗਈਆਂ ਤੇ ਰੈਸ਼ਨੇਲਾਈਜ਼ੇਸ਼ਨ ਨੀਤੀ 'ਚ ਸੋਧ ਨਾ ਕੀਤੀ ਗਈ ਤਾਂ ਯੂਨੀਅਨ ਵੱਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ | ਇਸ ਮੌਕੇ ਨਰੇਸ਼ ਕੁਮਾਰ ਮਨਿਆੜ, ਰਣਜੀਤ ਸਿੰਘ ਮੱਲਾ, ਹਰਦਿੰਰ ਕੁਮਾਰ, ਰਣਜੀਤ ਸਿੰਘ ਭੱਠਲ, ਚੰਚਲ ਸਿੰਘ, ਗੁਰਿੰਦਰ ਸਿੰਘ, ਘੁੱਕੇਵਾਲੀ, ਸਰਬਜੀਤ ਸਿੰਘ, ਲਖਵਿੰਦਰ ਸਿੰਘ, ਸਤਵੀਰ ਸਿੰਘ, ਰਾਜ ਕੁਮਾਰ, ਮਲਕੀਅਤ ਸਿੰਘ, ਮੋਹਣ ਸਿੰਘ, ਸੁਖਦੇਵ ਸਿੰਘ, ਜਸਪਾਲ ਸਿੰਘ, ਦਲਬਾਗ ਸਿੰਘ ਸਹਿਤ ਕਈ ਹੋਰ ਹਾਜ਼ਰ ਹੋਏ 

No comments: