jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Thursday, 20 June 2013

ਪੀੜਤਾਂ ਦੀ ਮਦਦ ਲਈ ਦੇਸ਼ਵਾਸੀ ਦਾਨ ਕਰਨ : ਪ੍ਰਧਾਨ ਮੰਤਰੀ

www.sabblok.blogspot.com

ਪੀੜਤਾਂ ਦੀ ਮਦਦ ਲਈ ਦੇਸ਼ਵਾਸੀ ਦਾਨ ਕਰਨ : ਪ੍ਰਧਾਨ ਮੰਤਰੀ
ਨਵੀਂ ਦਿੱਲੀ- ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਉੱਤਰਾਖੰਡ 'ਚ ਆਏ ਭਿਆਨਕ ਕੁਦਰਤੀ ਕਰੋਪੀ ਦੇ ਸ਼ਿਕਾਰ ਲੋਕਾਂ ਦੀ ਮਦਦ ਲਈ ਦੇਸ਼ ਦੀ ਆਮ ਜਨਤਾ ਨੂੰ ਅਪੀਲ ਕੀਤੀ ਹੈ। ਦੇਸ਼ ਦੇ ਨਾਂ ਜਾਰੀ ਕੀਤੇ ਗਏ ਇਕ ਪੱਤਰ 'ਚ ਮਨਮੋਹਨ ਸਿੰਘ ਨੇ ਕਿਹਾ ਹੈ ਕਿ ਦੇਸ਼ ਦੇ ਲੋਕਾਂ ਨੂੰ ਸੰਕਟ ਦੀ ਇਸ ਘੜੀ 'ਚ ਪੀੜਤਾਂ ਦੀ ਮਦਦ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ ਅਤੇ ਇਸ ਮਕਸਦ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ 'ਚ ਆਪਣੀ ਸਮਰੱਥਾ ਅਨੁਸਾਰ ਦਾਨ ਕਰਨਾ ਚਾਹੀਦਾ ਹੈ।
ਪ੍ਰਧਾਨ ਮੰਤਰੀ ਨੇ ਆਪਣੇ ਪੱਤਰ 'ਚ ਕਿਹਾ ਹੈ ਕਿ ਬੱਦਲ ਫੱਟਣ ਨਾਲ ਉੱਤਰਾਖੰਡ 'ਚ ਜ਼ਬਰਦਸਤ ਨੁਕਸਾਨ ਹੋਇਆ ਹੈ ਅਤੇ ਕੁਦਰਤ ਦੀ ਇਸ ਵਿਨਾਸ਼ਲੀਲਾ 'ਚ ਕਈ ਲੋਕ ਮਾਰੇ ਗਏ ਹਨ ਅਤੇ ਹਜ਼ਾਰਾਂ ਕਰੋੜ ਰੁਪਏ ਦੀ ਜਾਇਦਾਦ ਬਰਬਾਦ ਹੋ ਗਈ ਹੈ। ਕੇਂਦਰ ਸਰਕਾਰ ਅਤੇ ਰਾਜ ਸਰਕਾਰ ਮਿਲ ਕੇ ਪੀੜਤਾਂ ਦੀ ਮਦਦ ਲਈ ਹਰ ਸੰਭਵ ਕੋਸ਼ਿਸ਼ਾਂ ਕਰ ਰਹੀਆਂ ਹਨ। ਸੰਕਟ ਦੀ ਇਸ ਘੜੀ 'ਚ ਪੀੜਤਾਂ ਨੂੰ ਸਾਡੀ ਮਦਦ ਦੀ ਲੋੜ ਹੈ ਤਾਂਕਿ ਉਨ੍ਹਾਂ 'ਤੇ ਆਈ ਇਸ ਮੁਸੀਬਤ ਦਾ ਮੁਕਾਬਲਾ ਕੀਤਾ ਜਾ ਸਕੇ ਅਤੇ ਉਨ੍ਹਾਂ ਦੀਆਂ ਜ਼ਿੰਦਗੀਆਂ ਨੂੰ ਬਚਾਇਆ ਜਾ ਸਕੇ। ਮੈਂ ਸਾਰੇ ਦੇਸ਼ਵਾਸੀਆਂ ਨੂੰ ਬੇਨਤੀ ਕਰਦਾ ਹਾਂ ਕਿ ਉਹ ਉਤਰਾਖੰਡ ਦੇ ਪੀੜਤ ਭੈਣ-ਭਰਾਵਾਂ ਨਾਲ ਮੋਢੇ ਨਾਲ ਮੋਢਾ ਮਿਲਾ ਕੇ ਖੜ੍ਹੇ ਹੋਣ ਅਤੇ ਸੰਕਟ ਦੀ ਇਸ ਘੜੀ 'ਚ ਉਨ੍ਹਾਂ ਨੂੰ ਮਦਦ ਦੇਣ ਦੀਆਂ ਕੌਮੀ ਕੋਸ਼ਿਸ਼ਾਂ ਦਾ ਹਿੱਸਾ ਬਣਨ।
ਆਪਣੀ ਅਪੀਲ 'ਚ ਪ੍ਰਧਾਨ ਮੰਤਰੀ ਨੇ ਕਿਹਾ ਹੈ ਕਿ ਲੋਕ ਦਾਨ ਦੇ ਰੂਪ 'ਚ ਭੇਜੇ ਜਾਣ ਵਾਲੀ ਆਪਣੀ ਮਦਦ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਦੇ ਨਾਂ 'ਤੇ ਸਾਊਥ ਬਲਾਕ ਦਿੱਲੀ ਵਿਖੇ ਚੈਕ ਜਾਂ ਡਰਾਫਟ ਰਾਹੀਂ ਭੇਜ ਸਕਦੇ ਹਨ। ਸਰਕਾਰੀ ਬੈਂਕ ਇਸ ਮਕਸਦ ਲਈ ਤਿਆਰ ਹੋਣ ਵਾਲੇ ਡਰਾਫਟ 'ਤੇ ਲੱਗਣ ਵਾਲੀ ਫੀਸ ਨਹੀਂ ਲੈਣਗੇ। ਇਸ ਤੋਂ ਇਲਾਵਾ ਲੋਕ ਆਨਲਾਈਨ ਦਾਨ ਕਰਨ ਲਈ ਪ੍ਰਧਾਨ ਮੰਤਰੀ ਦਫਤਰ ਦੀ ਵੈਬਸਾਈਟ www.pmindia.gov.in. 'ਤੇ ਜਾ ਸਕਦੇ ਹਨ। ਪ੍ਰਧਾਨ ਮੰਤਰੀ ਦਫਤਰ ਨੂੰ ਭੇਜੀ ਜਾਣ ਵਾਲੀ ਰਾਸ਼ੀ 'ਤੇ ਇਨਕਮ ਟੈਕਸ ਐਕਟ ਦੀ ਧਾਰਾ 80ਜੀ ਤਹਿਤ ਟੈਕਸ ਛੋਟ ਮਿਲੇਗੀ।

No comments: