jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Friday 7 June 2013

ਪੰਜਾਬ ਸਰਕਾਰ ’ਤੇ ਅਧਿਆਪਕਾਂ ਨੂੰ ਖੱਜਲ ਖੁਆਰ ਕਰਨ ਦਾ ਦੋਸ਼

www.sabblok.blogspot.com

ਨਿੱਜੀ ਪੱਤਰ ਪ੍ਰੇਰਕ
ਜਲੰਧਰ, 7 ਜੂਨ
ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਨੇ ਪੰਜਾਬ ਅੰਦਰ ਹੋਈਆਂ ਬਲਾਕ ਸਮਿਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੌਰਾਨ ਦਿੱਤੀਆਂ ਡਿਊਟੀਆਂ ਸਬੰਧੀ ਪੰਜਾਬ ਦੇ ਮੁਲਾਜ਼ਮਾਂ ਨੂੰ ਮਾਣ ਭੱਤਾ ਨਾ ਦਿੱਤੇ ਜਾਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਖੱਜਲ ਖੁਆਰੀ ਕਰਨ ਤੋਂ ਇਲਾਵਾ ਇਨ੍ਹਾਂ ਕਰਮਚਾਰੀਆਂ ਨੂੰ ਕੋਈ ਵੀ ਮਿਹਨਤਾਨਾ ਨਹੀਂ ਦਿੱਤਾ ਗਿਆ। ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਵੇਦ ਪ੍ਰਕਾਸ਼, ਕੈਸ਼ੀਅਰ ਕੁਲਦੀਪ ਪੁਰੇਵਾਲ ਅਤੇ ਪ੍ਰੈਸ ਸਕੱਤਰ ਤੀਰਥ ਸਿੰਘ ਬਾਸੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹਾਲੇ ਤੱਕ ਜਨਵਰੀ 2013 ਤੋਂ ਬਣਦੀ ਡੀ.ਏ. ਦੀ ਕਿਸ਼ਤ ਨਕਦੀ ਦੇਣ ਦਾ ਐਲਾਨ ਵੀ ਨਹੀਂ ਕੀਤਾ। ਉਨ੍ਹਾਂ ਮੰਗ ਕੀਤੀ ਕਿ ਆਰਥਿਕ ਜਨਗਣਨਾ ਸਮੇਂ ਕੀਤੀਆਂ ਡਿਊਟੀਆਂ ਦਾ ਭੁਗਤਾਨ ਵੀ ਤੁਰੰਤ ਕੀਤਾ ਜਾਵੇ। ਇਹ ਡਿਊਟੀਆਂ ਵੀ ਮੁਲਾਜ਼ਮਾਂ ਨੇ ਬਾਅਦ ਦੁਪਹਿਰ ਘਰ-ਘਰ ਜਾ ਕੇ ਕੀਤੀਆਂ ਸਨ। ਆਗੂਆਂ ਨੇ ਦੱਸਿਆ ਕਿ ਪੰਜਾਬ ਦੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ 12 ਜੂਨ ਨੂੰ ਲੁਧਿਆਣਾ ਵਿਖੇ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਦੀ ਫੈਡਰਲ ਕੌਂਸਲ ਦੀ ਮੀਟਿੰਗ ਬੁਲਾਈ ਗਈ ਹੈ।
ਇਕ ਵੱਖਰੇ ਬਿਆਨ ਰਾਹੀਂ ਗੌਰਮਿੰਟ ਟੀਚਰਜ਼ ਯੂਨੀਅਨ ਨੇ ਜੂਨ ਦੀਆਂ ਛੁੱਟੀਆਂ ਵਿਚ ਅਧਿਆਪਕਾਂ ਨੂੰ ਸਕੂਲਾਂ ਅੰਦਰ ਹਾਜ਼ਰੀ ਦੇਣ ਬਦਲੇ ਕਮਾਈ ਛੁੱਟੀ ਦੇਣ ਦੀ ਮੰਗ ਕੀਤੀ। ਯੂਨੀਅਨ ਦੇ ਪ੍ਰਧਾਨ ਕਰਨੈਲ ਸਿੰਘ ਸੰਧੂ, ਸੀਨੀਅਰ ਮੀਤ ਪ੍ਰਧਾਨ ਤੀਰਥ ਸਿੰਘ ਬਾਸੀ, ਜਨਰਲ ਸਕੱਤਰ ਕੇਵਲ ਰਾਮ ਰੌਸ਼ਨ ਅਤੇ ਪ੍ਰੈਸ ਸਕੱਤਰ ਗਣੇਸ਼ ਭਗਤ ਨੇ ਕਿਹਾ ਕਿ ਮਹਿਕਮੇ ਦੀ ਨਲਾਇਕੀ ਕਾਰਨ ਅਧਿਆਪਕ ਖੱਜਲ ਖੁਆਰ ਹੋ ਰਹੇ ਹਨ। ਉਨ੍ਹਾਂ ਸਿੱਖਿਆ ਮੰਤਰੀ ਦੇ ਹੱਕ ਵਿਚ ਬਿਆਨ ਦੇਣ ਵਾਲੀਆਂ ਜਥੇਬੰਦੀਆਂ ’ਤੇ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਜਦੋਂ ਸਕੂਲਾਂ ਅੰਦਰ ਅਸ਼ਲੀਲ ਕਿਤਾਬਾਂ ਭੇਜਣ ਦਾ ਮਸਲਾ ਚਿੱਟੇ ਦਿਨ ਵਾਂਗ ਸਾਫ ਹੈ ਤਾਂ ਹੁਣ ਕਿਸੇ ਵੀ ਤਰ੍ਹਾਂ ਦੀ ਜਾਂਚ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਨੂੰ ਤੁਰੰਤ ਜ਼ਿੰਮੇਵਾਰੀ ਲੈਂਦਿਆਂ ਅਸਤੀਫਾ ਦੇ ਦੇਣਾ ਚਾਹੀਦਾ ਹੈ।

No comments: