www.sabblok.blogspot.com
ਨਵੀਂ ਦਿੱਲੀ, 5 ਜੂਨ (ਉਪਮਾ ਡਾਗਾ ਪਾਰਥ)-ਪੰਜਾਬ ਦੇ ਉੱਪ-ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਦੇ ਪ੍ਰਸਤਾਵਿਤ ਰਾਸ਼ਟਰੀ ਦਹਿਸ਼ਤਗਰਦੀ ਵਿਰੋਧੀ ਕੇਂਦਰ (ਐਨ. ਸੀ. ਟੀ. ਸੀ.) ਦੀ ਸਥਾਪਨਾ ਦਾ ਤਿੱਖਾ ਵਿਰੋਧ ਕਰਦਿਆਂ ਇਸ ਨੂੰ ਦੇਸ਼ ਦੇ ਸੰਘੀ ਢਾਂਚੇ ਨਾਲ ਸਿੱਧੀ ਛੇੜਛਾੜ ਕਰਾਰ ਦੇ ਕੇ ਕੇਂਦਰ ਵੱਲੋਂ ਰਾਜਾਂ ਦੇ ਅੰਦਰੂਨੀ ਮਾਮਲਿਆਂ 'ਚ ਦਖਲਅੰਦਾਜ਼ੀ ਕਰਨ ਵਾਲੀ ਕਾਰਵਾਈ ਦੱਸਿਆ ਹੈ | ਨਵੀਂ ਦਿੱਲੀ 'ਚ ਅੰਦਰੂਨੀ ਸੁਰੱਖਿਆ ਬਾਰੇ ਮੁੱਖ ਮੰਤਰੀਆਂ ਦੀ ਬੈਠਕ ਵਿਚ ਬੋਲਦਿਆਂ ਸ: ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਇਸ ਸਾਲਾਨਾ ਮੀਟਿੰਗ ਨੂੰ ਸਿਰਫ ਇਕ ਦਿਖਾਵਾ ਬਣਾ ਦਿੱਤਾ ਹੈ ਕਿਉਂਕਿ ਪਿਛਲੇ 4 ਸਾਲਾਂ ਦੌਰਾਨ ਕਿਸੇ ਵੀ ਮੁੱਖ ਮੰਤਰੀ ਵੱਲੋਂ ਦਿੱਤੇ ਗਏ ਸੁਝਾਵਾਂ 'ਤੇ ਅਮਲ ਤੱਕ ਨਹੀਂ ਕੀਤਾ ਗਿਆ | ਪੰਜਾਬ ਦੇ ਅੱਤਵਾਦ ਦੇ ਦੌਰ ਨੂੰ ਯਾਦ ਕਰਕੇ ਉੱਪ-ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਐਨ. ਸੀ. ਟੀ. ਸੀ. ਤੋਂ ਬਿਨਾਂ ਹੀ ਦਹਿਸ਼ਤਗਰਦੀ ਦੇ ਇਕ ਲੰਬੇ ਦੌਰ ਦਾ ਸਾਹਮਣਾ ਕੀਤਾ ਹੈ | ਹੁਣ ਇਸ ਦੀ ਕੀ ਲੋੜ ਹੈੈ? ਕੇਂਦਰੀ ਬਲਾਂ ਨੂੰ ਰਾਜਾਂ ਵਿਚਲੇ ਮਾਮਲਿਆਂ 'ਚ ਦਖਲ ਅੰਦਾਜ਼ੀ ਦੇ ਹੱਕ ਬਾਰੇ ਸਵਾਲ ਉਠਾਉਂਦਿਆਂ ਉਨ੍ਹਾਂ ਨੇ ਕਿਹਾ ਕਿ ਮਾਮਲੇ ਦੀ ਗੰਭੀਰਤਾ ਜਾਣੇ ਬਗੈਰ ਕੇਂਦਰੀ ਬਲ ਤਾਂ ਕਾਰਵਾਈ ਕਰਕੇ ਚਲੇ ਜਾਣਗੇ, ਜਿਸ ਦਾ ਖਮਿਆਜ਼ਾ ਰਾਜ ਸਰਕਾਰ ਨੂੰ ਭੁਗਤਣਾ ਪਵੇਗਾ | ਸਰਹੱਦੀ ਰਾਜਾਂ ਵੱਲ ਪ੍ਰਧਾਨ ਮੰਤਰੀ ਦਾ ਵਿਸ਼ੇਸ਼ ਧਿਆਨ ਮੰਗਦਿਆਂ ਉਨ੍ਹਾਂ ਨੇ ਕਿਹਾ ਕਿ ਸਰਹੱਦ ਪਾਰੋਂ ਘੁਸਪੈਠ, ਜਾਅਲੀ ਕਰੰਸੀ ਅਤੇ ਨਸ਼ਿਆਂ ਦੀ ਤਸਕਰੀ ਹੋਣ ਕਾਰਨ ਇਨ੍ਹਾਂ ਸੂਬਿਆਂ ਨੂੰ ਵੱਡੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਉਨ੍ਹਾਂ ਨੇ ਕਿਹਾ ਕਿ ਬੀ. ਐਸ. ਐਫ. ਸਿੱਧੇ ਤੌਰ 'ਤੇ ਕੇਂਦਰ ਅਧੀਨ ਕੰਮ ਕਰਦੀ ਹੈ ਅਤੇ ਸਰਹੱਦ ਪਾਰੋਂ ਤਸਕਰੀ ਰੋਕਣ 'ਚ ਨਾਕਾਮ ਰਹੀ ਹੈ | ਪੰਜਾਬ ਲਈ ਵਿਸ਼ੇਸ਼ ਸੁਰੱਖਿਆ ਪੈਕੇਜ ਦੀ ਮੰਗ ਕਰਦਿਆਂ ਉੁਨ੍ਹਾਂ ਨੇ ਕਿਹਾ ਕਿ ਪੰਜਾਬ ਦਹਿਸ਼ਤਗਰਦੀ ਨੂੰ ਖਤਮ ਕਰਨ ਵਿਚ ਕਾਮਯਾਬ ਹੋਇਆ ਹੈ ਪਰ ਸਰਹੱਦ ਪਾਰ ਤੋਂ ਇਸ ਨੂੰ ਦੁਬਾਰਾ ਸ਼ੁਰੂ ਕਰਨ ਦੇ ਯਤਨ ਜਾਰੀ ਹਨ |

No comments:
Post a Comment